NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਬੰਗਲੌਰ ਚ ਧੀ ਨੇ ਮਾਂ ਦੀਆਂ ਖਿਚਿਆ ਨਿੱਜੀ ਤਸਵੀਰਾਂ, ਪ੍ਰੇਮੀ ਨੂੰ ਤਸਵੀਰਾਂ ਭੇਜ ਕੇ ਹੋਈ ਫਰਾਰ
February 9, 2026
In-Bangalore-Daughter-Took-Priva

Daily Gianwan Bureau / National

ਬੇਂਗਲੁਰੂ ਪੁਲਿਸ ਨੇ ਇੱਕ ਮਾਂ ਵੱਲੋਂ ਦਰਜ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਧੀ ਅਤੇ ਉਸ ਦੇ ਪਤੀ ਖਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ 23 ਸਾਲਾ ਧੀ ਨੇ ਆਪਣੇ ਮਾਪਿਆਂ ਅਤੇ ਹੋਰ ਮਹਿਲਾ ਰਿਸ਼ਤੇਦਾਰਾਂ ਦੀਆਂ ਨਿੱਜੀ ਤਸਵੀਰਾਂ ਅਤੇ ਵੀਡੀਓ ਬਿਨਾਂ ਇਜਾਜ਼ਤ ਖਿੱਚ ਕੇ ਆਪਣੇ ਕਥਿਤ ਬੁਆਏਫ੍ਰੈਂਡ ਨਾਲ ਸਾਂਝੀਆਂ ਕੀਤੀਆਂ। ਮਾਂ ਨੇ ਦਾਅਵਾ ਕੀਤਾ ਕਿ ਧੀ ਨੇ ਕੁਝ ਮਹੀਨੇ ਪਹਿਲਾਂ ਪੜ੍ਹਾਈ ਦਾ ਬਹਾਨਾ ਬਣਾਕੇ ਫੋਨ ਮੰਗਿਆ ਸੀ। ਇੱਕ ਮਹੀਨਾ ਪਹਿਲਾਂ ਪਰਿਵਾਰ ਨੇ ਉਸ ਨੂੰ ਇੱਕ ਅਣਪਛਾਤੇ ਵਿਅਕਤੀ ਨਾਲ ਗੱਲ ਕਰਦੇ ਹੋਏ ਫੜ ਲਿਆ। ਫੋਨ ਚੈੱਕ ਕਰਨ ‘ਤੇ ਮਾਂ ਨੂੰ ਆਪਣੀਆਂ ਅਤੇ ਹੋਰ ਰਿਸ਼ਤੇਦਾਰ ਦੀਆਂ ਨਿੱਜੀ ਤਸਵੀਰਾਂ ਮਿਲੀਆਂ, ਜੋ ਧੀ ਨੇ ਬਿਨਾਂ ਜਾਣਕਾਰੀ ਲਈਆਂ। ਪਰਿਵਾਰ ਦੇ ਅਨੁਸਾਰ, ਧੀ ਨੇ ਹਾਲ ਹੀ ਵਿੱਚ ਉਸੇ ਵਿਅਕਤੀ ਨਾਲ ਵਿਆਹ ਕਰ ਲਿਆ ਹੈ ਅਤੇ ਹੁਣ ਫਰਾਰ ਹੈ। ਪੁਲਿਸ ਨੇ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਧੀ ਅਤੇ ਉਸ ਦੇ ਪਤੀ ਦੇ ਫੋਨ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤੇ ਹਨ। ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਸਾਰੀ ਸੱਚਾਈ ਸਾਹਮਣੇ ਆਵੇਗੀ।

In Bangalore Daughter Took Private Pictures Of Mother Sent The Pictures To Her Lover And Absconded

Comments


Recommended Stories
Latest
Crime News
Most Visited Stories