NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਅਰਵਿੰਦ ਕੇਜਰੀਵਾਲ ਦਾ ਅਸਤੀਫਾ ਦੇਣਾ ਤਿਆਗ ਅਤੇ ਇਮਾਨਦਾਰੀ ਦਾ ਸਬੂਤ – ਹਰਚੰਦ ਸਿੰਘ ਬਰਸਟ
September 20, 2024
Arvind-Kejriwal-s-Resignation-Is

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਇੱਕ ਨਵੀਂ ਰਾਜਨੀਤੀ ਦੀ ਕੀਤੀ ਸ਼ੁਰੂਆਤ

Daily Gianwan Bureau / Chandigarh

ਚੰਡੀਗੜ੍ਹ, 20 ਸਤੰਬਰ, 2024 – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇ ਕੇ ਇਮਾਨਦਾਰੀ ਅਤੇ ਤਿਆਗ ਦਾ ਸਬੂਤ ਦਿੱਤਾ ਹੈ। ਸ੍ਰੀ ਅਰਵਿੰਦ ਕੇਜਰੀਵਾਲ ਦੇ ਇਸ ਕਾਰਜ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਨਾਲ ਕੋਈ ਮੋਹ ਨਹੀਂ ਹੈ, ਉਹਨਾਂ ਨੂੰ ਸਿਰਫ਼ ਤੇ ਸਿਰਫ਼ ਲੋਕਾਂ ਦੀ ਸੇਵਾ ਕਰਨਾ ਹੀ ਪਸੰਦ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ।

       ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਉਦੋਂ ਹੀ ਬਣਨਗੇ, ਜਦੋਂ ਲੋਕਾਂ ਵੱਲੋਂ ਦੁਬਾਰਾ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ। ਅਜਿਹਾ ਕਰਕੇ ਜਿੱਥੇ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਇੱਕ ਨਵੀਂ ਰਾਜਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ, ਉੱਥੇ ਹੀ ਪਰਿਵਾਰਵਾਦ ਦੀ ਰਾਜਨੀਤੀ ਨੂੰ ਖਤਮ ਕਰਦਿਆਂ ਹੋਇਆ ਪਾਰਟੀ ਦੇ ਇੱਕ ਜੁਝਾਰੂ ਨੇਤਾ ਨੂੰ ਮੁੱਖ ਮੰਤਰੀ ਦਾ ਅਹੁੱਦਾ ਦੇਣਾ ਇਹ ਸਾਬਤ ਕਰਦਾ ਹੈ ਕਿ ਆਪ ਵੱਲੋਂ ਲੋਕਾਂ ਅਤੇ ਸਮਾਜ ਦੇ ਭਲੇ ਬਾਰੇ ਸੋਚਣ ਵਾਲੇ ਨੇਤਾਵਾਂ ਨੂੰ ਸਦਾ ਹੀ ਅੱਗੇ ਰੱਖਿਆ ਜਾਂਦਾ ਹੈ। ਉਨ੍ਹਾਂ ਦੇ ਇਸ ਕਾਰਜ ਨੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਿੱਚ ਜੋਸ਼ ਭਰ ਦਿੱਤਾ ਹੈ। ਦਿੱਲੀ ਅਤੇ ਦੇਸ਼ ਦੇ ਲੋਕ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਨਾਲ ਖੜੇ ਹਨ।

       ਸ. ਬਰਸਟ ਨੇ ਕਿਹਾ ਕਿ ਕੋਈ ਵੀ ਨੇਤਾ ਆਪਣੀ ਕੁਰਸੀ ਨਹੀਂ ਛੱਡਣਾ ਚਾਹੁੰਦਾ ਹੈ, ਜਦਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਅਜਿਹਾ ਕਰਕੇ ਆਪਣੀ ਇਮਾਨਦਾਰੀ ਦਾ ਸਬੂਤ ਦਿੱਤਾ ਹੈ ਅਤੇ ਇਹ ਬੜਾ ਹੀ ਦਲੇਰੀ ਭਰਿਆ ਫੈਸਲਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਜੇਲ ਭੇਜ ਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂਪਰ ਉਹ ਇਹ ਭੁੱਲ ਗਏ ਕਿ ਆਮ ਆਦਮੀ ਪਾਰਟੀ ਅੰਦੋਲਨਾਂ ਵਿੱਚੋਂ ਨਿਕਲੀ ਹੋਈ ਪਾਰਟੀ ਹੈਜੋ ਹਮੇਸ਼ਾ ਸੱਚ ਦੇ ਰਾਹ ਤੇ ਹੀ ਚਲਦੀ ਆਈ ਹੈ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਹਮੇਸ਼ਾ ਤੋਂ ਹੀ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਦੌਰਾਨ ਲੋਕਾਂ ਵੱਲੋਂ ਭਾਜਪਾ ਖਿਲਾਫ਼ ਵੋਟਾਂ ਪਾ ਕੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਭਾਰੀ ਬਹੁਮਤ ਨਾਲ ਜਿੱਤਾਇਆ ਜਾਵੇਗਾ।

Powered by Froala Editor

Arvind Kejriwal s Resignation Is Proof Of Resignation And Honesty Harchand Singh Burst

Comments


Recommended Stories
Latest
Crime News
Most Visited Stories