NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ - ਮਲਵਿੰਦਰ ਕੰਗ
October 14, 2024
Fearing-Defeat-Congress-Leaders-

ਪਿੰਡਾਂ ਦੇ ਲੋਕ ਇਸ ਵਾਰ ਕਾਂਗਰਸੀ ਉਮੀਦਵਾਰਾਂ ਨੂੰ ਪੁਛ ਨਹੀਂ ਰਹੇ, ਇਸ ਲਈ ਉਹ ਘਬਰਾਏ ਹੋਏ ਹਨ - ਕੰਗ

ਕਾਂਗਰਸ-ਅਕਾਲੀ ਸਰਕਾਰ ਵੇਲੇ ਪੰਚਾਇਤਾਂ ਵੇਚੀਆਂ ਜਾਂਦੀਆਂ ਸਨ ਤੇ ਚੋਣਾਂ ਵਿਚ ਵੱਡੇ ਪੱਧਰ 'ਤੇ ਗੁੰਡਾਗਰਦੀ ਹੁੰਦੀ ਸੀ, 'ਆਪ' ਸਰਕਾਰ ਨੇ ਇਸ ਨੂੰ ਖਤਮ ਕਰ ਦਿੱਤਾ - ਕੰਗ

Daily Gianwan Bureau / Chandigarh

 ਚੰਡੀਗੜ੍ਹ, 14 ਅਕਤੂਬਰ 


ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪੰਚਾਇਤੀ ਚੋਣਾਂ ਰੱਦ ਕਰਨ ਦੇ ਬਿਆਨ ’ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।  ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀ ਗੱਲ ਕਰ ਰਹੇ ਹਨ।

 ਕੰਗ ਨੇ ਕਿਹਾ ਕਿ ਕਾਂਗਰਸ ਬੌਖਲਾਈ ਹੋਈ ਹੈ।  ਇਹ ਲੋਕ ਸਾਡੇ ਨੇਤਾਵਾਂ ਅਤੇ ਉਮੀਦਵਾਰਾਂ 'ਤੇ ਗੋਲੀਆਂ ਚਲਾ ਰਹੇ ਹਨ ਅਤੇ ਸਾਡੇ ਬਾਰੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਰਹੇ ਹਨ।  ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਵੱਲੋਂ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋ ਸਕੇ।

ਉਨ੍ਹਾਂ ਕਿਹਾ ਕਿ ਕਾਂਗਰਸ ਇਸ ਚੋਣ ਵਿੱਚ ਕਾਫੀ ਪਿੱਛੇ ਹੈ।  ਪਿੰਡਾਂ ਦੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਪੁਛ ਨਹੀਂ  ਰਹੇ ਕਿਉਂਕਿ ਉਹ ਇਨ੍ਹਾਂ ਲੋਕਾਂ ਦੀ ਹਰਕਤਾਂ ਦੇਖ ਚੁੱਕੇ ਹਨ।  ਇਸ ਵਾਰ ਲੋਕਾਂ ਨੇ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਸਰਪੰਚ ਬਣਾਉਣ ਦਾ ਫੈਸਲਾ ਕੀਤਾ ਹੈ।  ਲੋਕ ਮਾਨ ਸਰਕਾਰ ਦਾ ਸਾਥ ਦੇ ਕੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ। ਜਿਸ ਕਾਰਨ ਅਕਾਲੀ ਦਲ ਅਤੇ ਕਾਂਗਰਸੀ ਆਗੂ ਘਬਰਾਏ ਹੋਏ ਹਨ

 ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਸਮੇਂ ਪੰਚਾਇਤਾਂ ਵੇਚੀਆਂ ਜਾਂਦੀਆਂ ਸੀ ਅਤੇ ਚੋਣਾਂ ਵਿੱਚ ਵੱਡੇ ਪੱਧਰ ’ਤੇ ਗੁੰਡਾਗਰਦੀ ਹੰਦੀ ਸੀ।  ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਕਲਚਰ ਨੂੰ ਖਤਮ ਕਰਕੇ ਚੋਣਾਂ ਨੂੰ ਹੋਰ ਪਾਰਦਰਸ਼ੀ ਬਣਾਇਆ ਹੈ।  ਇਸ ਲਈ ਸਾਡੀ ਸਰਕਾਰ ਨੇ ਫੈਸਲਾ ਕੀਤਾ ਕਿ ਸਰਪੰਚ ਪਿੰਡ ਦਾ ਹੀ ਹੋਣਾ ਚਾਹੀਦਾ ਹੈ ਨਾ ਕਿ ਕਿਸੇ ਪਾਰਟੀ ਦਾ।  ਇਸ ਗੱਲ ਤੋਂ ਕਾਂਗਰਸੀ ਅਤੇ ਅਕਾਲੀ ਆਗੂ ਖਿੱਝੇ ਹੋਏ ਹਨ ਅਤੇ ਪ੍ਰਤਾਪ ਬਾਜਵਾ ਨੇ ਇਹ ਸਾਬਤ ਕਰ ਦਿੱਤਾ ਹੈ।

Powered by Froala Editor

Fearing Defeat Congress Leaders Are Talking About Canceling Panchayat Elections Malvinder Kang

Comments


Recommended Stories
Latest
Crime News
Most Visited Stories