NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ
November 2, 2024
Lady-Singh-Kanwaljit-Kaur-Re-ele

ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ ਸਿੰਘ ਖਜ਼ਾਨਚੀ ਨਿਯੁਕਤ

Daily Gianwan Bureau / London, UK



ਚੰਡੀਗੜ੍ਹ, 2 ਨਵੰਬਰ, 2024 - ਰਾਸ਼ਟਰੀ ਪੱਧਰ ਦੀਆਂ 31 ਸਿੱਖ ਸੰਸਥਾਵਾਂ ਦੀ ਗਲੋਬਲ ਕਨਫੈਡਰੇਸ਼ਨ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.), ਵੱਲੋਂ ਆਪਣੀ 11ਵੀਂ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐਮ.) ਲੰਡਨ, ਯੂ.ਕੇ. ਵਿੱਚ ਆਯੋਜਿਤ ਕੀਤੀ ਗਈ। ਇਸ ਚੋਣ ਮੀਟਿੰਗ ਦੌਰਾਨ ਕੌਂਸਲ ਵਿੱਚ ਨਿਰੰਤਰ ਵਚਨਬੱਧਤਾ ਅਤੇ ਸੁਚੱਜੀ ਅਗਵਾਈ ਨੂੰ ਧਿਆਨ ਵਿੱਚ ਰੱਖਦਿਆਂ ਲੇਡੀ ਸਿੰਘ ਕੰਵਲਜੀਤ ਕੌਰ ਨੂੰ ਸਰਬਸੰਮਤੀ ਨਾਲ ਮੁੜ੍ਹ ਅਗਲੇ ਦੋ ਸਾਲ ਦੇ ਕਾਰਜਕਾਲ ਲਈ ਪ੍ਰਧਾਨ ਵਜੋਂ ਚੁਣਿਆ ਗਿਆ।

ਚੋਣ ਪ੍ਰਕਿਰਿਆ ਨੂੰ ਚਲਾਉਣ ਲਈ ਇੰਡੋਨੇਸ਼ੀਆ ਦੇ ਡਾ: ਕਰਮਿੰਦਰ ਸਿੰਘ ਢਿੱਲੋਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ। ਮੀਟਿੰਗ ਦੌਰਾਨ ਹਰਜੀਤ ਸਿੰਘ ਗਰੇਵਾਲ ਨੂੰ ਸਕੱਤਰ ਅਤੇ ਹਰਸਰਨ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਅਮਰੀਕਾ ਤੋਂ ਪਰਮਜੀਤ ਸਿੰਘ ਬੇਦੀ ਅਤੇ ਭਾਰਤ ਤੋਂ ਰਾਮ ਸਿੰਘ ਰਾਠੌਰ ਨੂੰ ਉਪ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਜੀ.ਐਸ.ਸੀ. ਵੱਲੋਂ ਆਪਣੀ ਕਾਰਜਕਾਰੀ ਕਮੇਟੀ ਦੀ ਚੋਣ ਵੀ ਕੀਤੀ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਨੇਤਾਵਾਂ ਦੀ ਨਿਯੁਕਤੀ ਕੀਤੀ ਗਈ। ਮਲੇਸ਼ੀਆ ਤੋਂ ਜਗੀਰ ਸਿੰਘ, ਬਰਤਾਨੀਆ ਤੋਂ ਸਤਨਾਮ ਸਿੰਘ ਪੂਨੀਆ, ਫਰਾਂਸ ਤੋਂ ਗੁਰਦਿਆਲ ਸਿੰਘ, ਨੇਪਾਲ ਤੋਂ ਕਿਰਨਦੀਪ ਕੌਰ ਸੰਧੂ ਅਤੇ ਆਸਟਰੇਲੀਆ ਤੋਂ ਹਰਬੀਰ ਪਾਲ ਸਿੰਘ ਭਾਟੀਆ ਕਾਰਜਕਾਰਨੀ ਕਮੇਟੀ ਦੇ ਮੈਂਬਰ ਚੁਣੇ ਗਏ। ਲਾਰਡ ਇੰਦਰਜੀਤ ਸਿੰਘ ਸਲਾਹਕਾਰ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਂਦੇ ਹੋਏ ਸੰਸਥਾ ਨੂੰ ਆਪਣਾ ਤਜਰਬਾ ਅਤੇ ਮਾਰਗਦਰਸ਼ਨ ਦਿੰਦੇ ਰਹਿਣਗੇ।

ਇੱਕ ਸੰਯੁਕਤ ਆਲਮੀ ਸਿੱਖ ਪਛਾਣ ਨੂੰ ਉਤਸ਼ਾਹਿਤ ਕਰਨ ਲਈ ਕੌਂਸਲ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ, ਇਸ ਮੀਟਿੰਗ ਦੌਰਾਨ ਅਗਲੇ ਸਾਲਾਂ ਵਿੱਚ ਜੀ.ਐਸ.ਸੀ. ਦੀ ਪਹੁੰਚ ਨੂੰ 30 ਹੋਰ ਦੇਸ਼ਾਂ ਵਿੱਚ ਵਧਾਉਣ ਦਾ ਸੰਕਲਪ ਲਿਆ ਹੈ ਜਿਸ ਨਾਲ ਦੁਨੀਆ ਭਰ ਦੇ ਸਿੱਖਾਂ ਦੀ ਬਿਹਤਰੀ ਲਈ ਕੌਂਸਲ ਵੱਲੋਂ ਕਾਰਜ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸਿੱਖਿਆਵਾਂ ਅਤੇ 1945 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦੇ ਅਨੁਕੂਲ ਕਦਰਾਂ-ਕੀਮਤਾਂ ਅਤੇ ਨੀਤੀਆਂ ਨੂੰ ਉਤਸ਼ਾਹਿਤ ਕਰਨ, ਪ੍ਰਚਾਰ ਕਰਨ ਅਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਸ਼ਵ ਭਰ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੇ ਗੱਠਜੋੜ ਵਜੋਂ ਜੀ.ਐਸ.ਸੀ. ਦਾ ਗਠਨ ਸਾਲ 2014 ਵਿੱਚ ਆਸਟ੍ਰੇਲੀਆ ਵਿਖੇ ਹੋਈ ਪਹਿਲੀ ਏ.ਜੀ.ਐਮ. ਦੌਰਾਨ ਕੀਤਾ ਗਿਆ ਸੀ।


Powered by Froala Editor

Lady Singh Kanwaljit Kaur Re elected President Of Global Sikh Council

Comments


Recommended Stories
Latest
Crime News
Most Visited Stories