NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ
November 14, 2024
The-Chief-Electoral-Officer-Of-P

ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਸਖ਼ਤੀ ਨਾਲ ਕਾਰਵਾਈ ਕਰਨ ਦੇ ਆਦੇਸ਼

ਵੋਟਰਾਂ ਅਤੇ ਪੋਲਿੰਗ ਸਟਾਫ ਦੀ ਸਹੂਲਤ ਲਈ ਉਚਿਤ ਪ੍ਰਬੰਧ ਕਰਨ ਲਈ ਵੀ ਕਿਹਾ

Daily Gianwan Bureau / Chandigarh

ਚੰਡੀਗੜ੍ਹ, 14 ਨਵੰਬਰ: 


ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ।


ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਉਣ ਲਈ ਨਿਗਰਾਨੀ ਹੋਰ ਵਧਾਈ ਜਾਵੇ ਅਤੇ ਵੋਟਾਂ ਦੌਰਾਨ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ ਅਤੇ ਸਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਹਲਕਿਆਂ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ਉੱਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ। 


ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਸੁਨਿਸ਼ਚਿਤ ਕਰਨ ਲਈ ਕਿਹਾ। ਸਿਬਿਨ ਸੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਖਾਣ-ਪੀਣ, ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਅਤੇ ਵੱਧ ਰਹੀ ਠੰਢ ਤੋਂ ਬਚਾਉਣ ਲਈ ਕੀਤੇ ਗਏ ਲੋੜੀਂਦੇ ਉਪਾਅ ਦੀ ਸਮੀਖਿਆ ਵੀ ਕੀਤੀ।  ਇਸ ਤੋਂ ਇਲਾਵਾ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ।


ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਐਸਐਸਪੀਜ਼ ਨੇ ਮੁੱਖ ਚੋਣ ਅਧਿਕਾਰੀ ਨੂੰ ਭਰੋਸਾ ਦਿੱਤਾ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸ਼ਾਂਤੀਪੂਰਨ ਤੇ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾਣਗੀਆਂ।


ਮੀਟਿੰਗ ਦੌਰਾਨ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਅਤੇ ਏਡੀਜੀਪੀ-ਕਮ-ਸਟੇਟ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਨੇ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਸੰਬੋਧਿਤ ਕੀਤਾ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। 

Powered by Froala Editor

The Chief Electoral Officer Of Punjab Held A Meeting With The Deputy Commissioners And SSPs Of The By election Constituencies Regarding The Election Preparations

Comments


Recommended Stories
Latest
Crime News
Most Visited Stories