NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਅੰਮ੍ਰਿਤਸਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ 'ਚ ਸ਼ਾਮਲ
January 6, 2025
Aam-Aadmi-Party-Strengthened-In-

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਾਰਟੀ 'ਚ ਕਰਾਇਆ ਸ਼ਾਮਿਲ, ਕੀਤਾ ਸਵਾਗਤ

Daily Gianwan Bureau / Amritsar

ਅੰਮ੍ਰਿਤਸਰ/ਚੰਡੀਗੜ੍ਹ, 5 ਜਨਵਰੀ 


 ਅੰਮ੍ਰਿਤਸਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ।  ਐਤਵਾਰ ਨੂੰ ਇੱਥੋਂ ਚਾਰ ਆਜ਼ਾਦ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ।  ਚਾਰੋਂ ਕੌਂਸਲਰ ‘ਆਪ’ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।


ਵਾਰਡ ਨੰਬਰ 32 ਤੋਂ ਆਜ਼ਾਦ ਕੌਂਸਲਰ ਜਗਮੀਤ ਸਿੰਘ ਘੁੱਲੀ, ਵਾਰਡ ਨੰਬਰ 85 ਤੋਂ ਕੌਂਸਲਰ ਨਤਾਸ਼ਾ ਗਿੱਲ, ਵਾਰਡ ਨੰਬਰ 70 ਤੋਂ ਸਵਰਗੀ ਕਸ਼ਮੀਰੀ ਲਾਲ ਭਗਤ ਦੇ ਪੁੱਤਰ ਕੌਂਸਲਰ ਵਿਜੇ ਕੁਮਾਰ ਭਗਤ ਅਤੇ ਵਾਰਡ ਨੰਬਰ 4 ਤੋਂ ਕੌਂਸਲਰ ਮਨਦੀਪ ਸਿੰਘ ਔਜਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।



 ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਾਰਟੀ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਅਤੇ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਦੀ ਹਾਜ਼ਰੀ ਵਿਚ ਸਾਰੇ ਕੌਂਸਲਰਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਆਪ ਪਰਿਵਾਰ ਵਿੱਚ ਸਵਾਗਤ ਕੀਤਾ। 


ਸਮੂਹ ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਇੱਕ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।



 ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਬਲਜਿੰਦਰ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਮੁਨੀਸ਼ ਅਗਰਵਾਲ, ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ, ਅਜੀਤ ਸਿੰਘ ਬਿੱਟੂ ਅਤੇ ਅਮੀਰ ਸਿੰਘ ਘੁੱਲੀ ਵੀ ਹਾਜ਼ਰ ਸਨ।


Powered by Froala Editor

Aam Aadmi Party Strengthened In Amritsar Municipal Corporation 4 Independent Councilors Joined The Party

Comments


Recommended Stories
Latest
Crime News
Most Visited Stories