NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਬਲਕੌਰ ਸਿੰਘ ਨੇ ਦਿੱਲੀ 'ਚ ਕਾਂਗਰਸ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਮੂਸੇਵਾਲਾ ਦਾ ਗੀਤ ਲਾ ਕੇ ਮੰਗੀਆਂ ਵੋਟਾਂ, ਦੇਖੋ ਵੀਡੀਓ
February 3, 2025
Balkaur-Singh-Campaigned-In-Favo

Daily Gianwan Bureau / National

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਹੁਣ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ। ਬਲਕੌਰ ਸਿੰਘ ਨੂੰ ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰਦੇ ਵੀ ਦੇਖਿਆ ਗਿਆ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।

ਵੜਿੰਗ ਨੇ ਆਪਣੇ ਸੋਸ਼ਲ ਮੀਡੀਆ 'ਤੇ ਬਲਕੌਰ ਸਿੰਘ ਦੇ ਚੋਣ ਪ੍ਰਚਾਰ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਕਾਰ ਵਿੱਚ ਬਲਕੌਰ ਖੜ੍ਹੇ ਹੋ ਕੇ ਕਾਂਗਰਸੀ ਉਮੀਦਵਾਰ ਲਈ ਵੋਟਾਂ ਮੰਗ ਰਹੇ ਹਨ, ਉਸ ਵਿੱਚ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਚੱਲ ਰਿਹਾ ਹੈ। ਕਾਂਗਰਸ ਦਿੱਲੀ ਚੋਣਾਂ ਵਿੱਚ ਸਿੱਧੂ ਮੂਸੇਵਾਲਾ ਦੇ ਨਾਮ 'ਤੇ ਵੋਟਾਂ ਇਕੱਠੀਆਂ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਬਲਕੌਰ ਸਿੰਘ ਨੇ ਦਿੱਲੀ ਦੇ ਕਸਤੂਰਬਾ ਨਗਰ ਤੋਂ ਕਾਂਗਰਸ ਉਮੀਦਵਾਰ ਅਭਿਸ਼ੇਕ ਦੱਤ ਦੇ ਹੱਕ ਵਿੱਚ ਪ੍ਰਚਾਰ ਕੀਤਾ ਹੈ। ਕਾਂਗਰਸ ਨੇ ਮੂਸੇਵਾਲਾ ਨੂੰ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਵਿੱਚ ਵੀ ਮੈਦਾਨ ਵਿੱਚ ਉਤਾਰਿਆ ਸੀ। ਕਾਂਗਰਸ ਨਾਲ ਆਪਣੀ ਨੇੜਤਾ ਦੇ ਕਾਰਨ ਬਲਕੌਰ ਸਿੰਘ ਅਕਸਰ ਰਾਹੁਲ ਗਾਂਧੀ ਨੂੰ ਵੀ ਮਿਲਦੇ ਹਨ। ਜ਼ਿਕਰ ਕਰ ਦਈਏ ਕਿ ਦਿੱਲੀ ਦੀਆਂ ਕੁੱਲ 70 ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਇਸ ਵਾਰ ਦਿੱਲੀ 'ਚ 2 ਲੱਖ ਨਵੇਂ ਵੋਟਰ ਹਨ। ਉਨ੍ਹਾਂ ਦੱਸਿਆ ਕਿ ਕੁੱਲ 70 ਸੀਟਾਂ ਵਿਚੋਂ 58 ਸੀਟਾਂ ਜਨਰਲ ਅਤੇ 12 ਸੀਟਾਂ ਰਾਖਵੀਆਂ ਹੋਣਗੀਆਂ।

Powered by Froala Editor

Balkaur Singh Campaigned In Favor Of Congress In Delhi Asked For Votes By Playing The Song Of Moosewala Watch The Video

Comments


Recommended Stories
Latest
Crime News
Most Visited Stories