NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
CM ਮਾਨ ਨੇ ਅਚਾਨਕ ਸਦੀ ਕੈਬਨਿਟ ਦੀ ਮੀਟਿੰਗ, ਸਿਆਸੀ ਗਲਿਆਰਿਆਂ 'ਚ ਹਲਚਲ
April 11, 2025
Cm-Mann-Calls-Surprise-Cabinet-M

Daily Gianwan Bureau / Panjab

ਪੰਜਾਬ ਦੇ ਮੁੱਖ ਮੰਤਰੀ ਹਾਲ ਵਿਚ ਹੀ ਹੋਏ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਤੇ ਬਾਅਦ ਲਗਾਤਾਰ ਕੈਬਨਿਟ ਮੀਟਿੰਗਾਂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁੱਝ ਹੀ ਦਿਨਾਂ ਦੇ ਵਕਫ਼ੇ ਬਾਅਦ ਇੱਕ ਵਾਰ ਫਿਰ ਤੋਂ ਅੱਜ ਫਿਰ ਕੈਬਨਿਟ ਮੀਟਿੰਗ ਸੱਦ ਲਈ ਹੈ। ਦੁਪਹਿਰ 2:30 ਵਜੇ ਮੁੱਖ ਮੰਤਰੀ ਰਿਹਾਇਸ਼ 'ਤੇ ਬੈਠਕ ਹੋਏਗੀ। ਜਿਸ ਵਿੱਚ ਸਾਰੇ ਮੰਤਰੀਆਂ ਨੂੰ ਪਹੁੰਚਣ ਦੇ ਹੁਕਮ ਹਨ।

ਇਸ ਸਬੰਧ ਵਿਚ ਸਰਕਾਰੀ ਤੌਰ ’ਤੇ ਜਾਰੀ ਸੂਚਨਾ ਮੁਤਾਬਕ ਇਹ ਮੀਟਿੰਗ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਰੱਖੀ ਗਈ ਹੈ। ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਇਸ ਮੀਟਿੰਗ ਵਿਚ ਸੂਬੇ ਦੀ ਵਿੱਤੀ ਹਾਲਤ ’ਤੇ ਚਰਚਾ ਤੋਂ ਇਲਾਵਾ ਹੋਰ ਅਹਿਮ ਫ਼ੈਸਲਾ ਵੀ ਲਿਆ ਜਾ ਸਕਦਾ ਹੈ।

ਚੋਣ ਕਮਿਸ਼ਨ ਵੱਲੋਂ ਛੇਤੀ ਹੀ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦਾ ਐਲਾਨ ਹੋਣ ਜਾ ਰਿਹਾ ਹੈ। ਇਸ ਲਈ ਸਰਕਾਰ ਹੁਣ ਹੋਰ ਵੱਡੇ ਫ਼ੈਸਲੇ ਲੈ ਸਕਦੀ ਹੈ। ਪਹਿਲਾਂ ਕਾਰੋਬਾਰੀਆਂ ਲਈ ਵਨ ਟਾਈਮ ਸੈਟਲਮੈਂਟ ਪਾਲਿਸੀ ਦੇ ਰੂਪ ’ਚ ਵੱਡਾ ਤੋਹਫ਼ਾ ਦਿੱਤਾ ਗਿਆ ਸੀ। ਪਿਛਲੇ ਕੁਝ ਹੀ ਸਮੇਂ ’ਚ ਕਈ ਵਾਰ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਜਾ ਚੁੱਕੀ ਹੈ, ਜਿਸ ਦੌਰਾਨ ਲੋਕਹਿੱਤ ’ਚ ਕਈ ਵੱਡੇ ਫੈਸਲੇ ਲਏ ਜਾ ਚੁੱਕੇ ਹਨ। ਅੱਜ ਦੇਖਣਾ ਹੋਏਗਾ ਸਰਕਾਰ ਕਿਹੜੇ ਅਹਿਮ ਮੁੱਦਿਆਂ ਉੱਤੇ ਮੋਹਰ ਲਗਾਉਂਦੀ ਹੈ।

ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਯੁੱਧ ਚਲਾਇਆ ਜਾ ਰਿਹਾ ਹੈ ਜਿਸ ਕਰਕੇ ਬੁਲਡੋਜ਼ਰ ਐਕਸ਼ਨ ਤਹਿਤ ਕਈ ਨਸ਼ੇ ਤਸਕਰਾਂ ਦੇ ਘਰਾਂ ਉੱਤੇ ਐਕਸ਼ਨ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਨਸ਼ੇ ਤਸਕਾਰਾਂ ਨੂੰ ਕਾਬੂ ਵੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

Powered by Froala Editor

Cm Mann Calls Surprise Cabinet Meeting Creates Stir In Political Corridors

Comments


Recommended Stories
Latest
Crime News
Most Visited Stories