NOW
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ    ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ    ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ    ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ    ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ     ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼    ਗਾਜ਼ੀਆਬਾਦ : ਟੀਐਨਟੀ ਟਾਵਰ ਵਿੱਚ ਖ਼ੁਦਕੁਸ਼ੀ ਦਾ ਸ਼ੱਕ, 29ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ    ਨੇਪਾਲ ਦੇ ਗ੍ਰਹਿ ਮੰਤਰੀ ਸੁਧਨ ਗੁਰੂਂਗ ਦਾ 26 ਦਿਨਾਂ ਵਿੱਚ ਅਸਤੀਫ਼ਾ, ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਤਹਿਤ ਤਬਾਦਲਾ    ਨਵਾਂਸ਼ਹਿਰ ਦੇ ਕਸਬਾ ਔੜ ਚ ਦੁਕਾਨਦਾਰ ਦਾ ਬੇਟਾ ਗੰਭੀਰ ਰੂਪ ਵਿੱਚ ਜ਼ਖ਼ਮੀ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ   
ਫਿਰੋਜ਼ਪੁਰ ਚ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਕਾਰਨ ਇੱਕ ਦੀ ਮੌਤ, ਪੰਜ ਗੰਭੀਰ ਜ਼ਖਮੀ
February 18, 2026
One-Dead-Five-Seriously-Injured-

Daily Gianwan Bureau / Panjab

ਫਿਰੋਜ਼ਪੁਰ ਰੋਡ ‘ਤੇ ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਪੰਜ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਸਿਵਲ ਹਸਪਤਾਲ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ (23) ਪੁੱਤਰ ਕਸ਼ਮੀਰ ਸਿੰਘ ਅਤੇ ਜਗਦੀਪ ਸਿੰਘ (24) ਪੁੱਤਰ ਬੱਗੜ ਸਿੰਘ ਵਾਸੀ ਪਿੰਡ ਮਹੀਆਂ ਵਾਲਾ ਕਲਾਂ (ਜ਼ੀਰਾ) ਲੇਬਰ ਦਾ ਕੰਮ ਮੁਕਾ ਕੇ ਪਿੰਡ ਮਿਹਰ ਸਿੰਘ ਵਾਲਾ ਵਿੱਚ ਰਿਸ਼ਤੇਦਾਰੀ ਦੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਦੂਜੇ ਮੋਟਰਸਾਈਕਲ, ਜਿਸ ‘ਤੇ ਰਣਜੀਤ ਸਿੰਘ (33) ਪੁੱਤਰ ਜੋਗਿੰਦਰ ਸਿੰਘ, ਜੰਗ ਸਿੰਘ (24) ਪੁੱਤਰ ਚਮਕੌਰ ਸਿੰਘ, ਹੀਰਾ ਸਿੰਘ (26) ਪੁੱਤਰ ਓਮ ਪ੍ਰਕਾਸ਼ ਅਤੇ ਬਚਿੱਤਰ ਸਿੰਘ (26) ਪੁੱਤਰ ਨਿਰਮਲ ਸਿੰਘ ਵਾਸੀ ਜ਼ੀਰਾ ਸਵਾਰ ਸਨ ਅਤੇ ਕੰਮ ਤੋਂ ਘਰ ਵਾਪਸ ਪਰਤ ਰਹੇ ਸਨ, ਨਾਲ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ ਜਗਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਕੀ ਪੰਜ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਜ਼ੀਰਾ ਪਹੁੰਚਾਇਆ ਗਿਆ। ਜਿੱਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਨ੍ਹਾਂ ਦੀ ਗੰਭੀਰ ਹਾਲਤ ਦੇ ਮੱਦੇਨਜ਼ਰ Guru Gobind Singh Medical College ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸਦਰ ਜ਼ੀਰਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦਾ ਪੋਸਟਮਾਰਟਮ ਸਿਵਲ ਹਸਪਤਾਲ ਜ਼ੀਰਾ ਵਿੱਚ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

One Dead Five Seriously Injured In A Horrific Collision Between Two Motorcycles In Ferozepur

Comments


Recommended Stories
Latest
Crime News
Most Visited Stories