NOW
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ    ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ    ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ    ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ    ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ     ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼    ਗਾਜ਼ੀਆਬਾਦ : ਟੀਐਨਟੀ ਟਾਵਰ ਵਿੱਚ ਖ਼ੁਦਕੁਸ਼ੀ ਦਾ ਸ਼ੱਕ, 29ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ    ਨੇਪਾਲ ਦੇ ਗ੍ਰਹਿ ਮੰਤਰੀ ਸੁਧਨ ਗੁਰੂਂਗ ਦਾ 26 ਦਿਨਾਂ ਵਿੱਚ ਅਸਤੀਫ਼ਾ, ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਤਹਿਤ ਤਬਾਦਲਾ    ਨਵਾਂਸ਼ਹਿਰ ਦੇ ਕਸਬਾ ਔੜ ਚ ਦੁਕਾਨਦਾਰ ਦਾ ਬੇਟਾ ਗੰਭੀਰ ਰੂਪ ਵਿੱਚ ਜ਼ਖ਼ਮੀ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ   
ਲਹਿਲ ਕਲਾਂ ਵਿੱਚ ਨੌਜਵਾਨ ਦੀ ਘਰ ਵਿੱਚ ਦੋ ਅਣਪਛਾਤੇ ਹੱਤਿਆਰਾਂ ਵੱਲੋਂ ਗੋਲੀਆਂ ਨਾਲ ਹੱਤਿਆ
February 18, 2026
Youth-Shot-Dead-By-Two-Unidentif

Daily Gianwan Bureau / Panjab

ਨੇੜ੍ਹਲੇ ਪਿੰਡ ਲਹਿਲ ਕਲਾਂ ਵਿੱਚ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਵਾਪਰੀ, ਜਿੱਥੇ 28 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਚੈਨਾ ਸਿੰਘ ਨੂੰ ਘਰ ਵਿੱਚ ਦੋ ਅਣਪਛਾਤੇ ਹੱਤਿਆਰਾਂ ਨੇ ਗੋਲੀਆਂ ਨਾਲ ਭੁੰਨ ਕੇ ਮਾਰ ਦਿੱਤਾ। ਘਟਨਾ ਰਾਤ ਕਰੀਬ 2 ਵਜੇ ਦੀ ਦੱਸੀ ਗਈ ਹੈ। ਜਾਣਕਾਰੀ ਅਨੁਸਾਰ, ਘਟਨਾ ਦੇ ਸਮੇਂ ਗੁਰਪ੍ਰੀਤ ਸਿੰਘ ਦੇ ਘਰ ਦਾ ਕੁੱਤਾ ਭੌਂਕ ਰਿਹਾ ਸੀ, ਜਿਸ ਤੇ ਉਹ ਉਸਨੂੰ ਕਮਰੇ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸੇ ਸਮੇਂ ਦੋ ਵਿਅਕਤੀਆਂ ਨੇ ਤਿੰਨ ਰਾਊਂਡ ਫਾਇਰ ਕੀਤੇ, ਜਿਸ ਵਿੱਚੋਂ ਦੋ ਗੋਲੀਆਂ ਸਿੱਧੀਆਂ ਉਸਦੀ ਪੁੜਪੜੀ ‘ਚ ਲੱਗੀਆਂ। ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਥਾਣਾ ਲਹਿਰਾ ਅਤੇ ਡੀਐਸਪੀ ਰਣਬੀਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦੀ ਤਫਤੀਸ਼ ਸ਼ੁਰੂ ਕਰ ਦਿੱਤੀ। ਪੁਲਿਸ ਵੱਖ-ਵੱਖ ਥਿਓਰੀਆਂ ਤੇ ਕੰਮ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਅਣਪਛਾਤੇ ਹੱਤਿਆਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਲਾਸ਼ ਮੂਨਕ ਸਿਵਲ ਹਸਪਤਾਲ ਭੇਜੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਹਾਲੇ ਤੱਕ ਘਟਨਾ ਦੇ ਪਿਛੋਕੜ ਅਤੇ ਕਾਰਨਾਂ ਦਾ ਸਪਸ਼ਟ ਪਤਾ ਨਹੀਂ ਲੱਗ ਸਕਿਆ।

Youth Shot Dead By Two Unidentified Assailants In His House In Lehal Kalan

Comments


Recommended Stories
Latest
Crime News
Most Visited Stories