NOW
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ    ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ    ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ    ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ    ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ     ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼    ਗਾਜ਼ੀਆਬਾਦ : ਟੀਐਨਟੀ ਟਾਵਰ ਵਿੱਚ ਖ਼ੁਦਕੁਸ਼ੀ ਦਾ ਸ਼ੱਕ, 29ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ    ਨੇਪਾਲ ਦੇ ਗ੍ਰਹਿ ਮੰਤਰੀ ਸੁਧਨ ਗੁਰੂਂਗ ਦਾ 26 ਦਿਨਾਂ ਵਿੱਚ ਅਸਤੀਫ਼ਾ, ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਤਹਿਤ ਤਬਾਦਲਾ    ਨਵਾਂਸ਼ਹਿਰ ਦੇ ਕਸਬਾ ਔੜ ਚ ਦੁਕਾਨਦਾਰ ਦਾ ਬੇਟਾ ਗੰਭੀਰ ਰੂਪ ਵਿੱਚ ਜ਼ਖ਼ਮੀ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ   
ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ
March 10, 2026
Kanianwali-Miner-s-Capacity-And-

ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਜਲ ਸਰੋਤ ਮੰਤਰੀ

ਜਲ ਸਰੋਤ ਮੰਤਰੀ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ

Daily Gianwan Bureau / Chandigarh

ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ ਦਾ ਸੁਚੱਜਾ ਵਹਾਅ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਿਰੰਤਰ ਮਿਲਦਾ ਰਹੇ। ਕੈਬਨਿਟ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਫ਼ਰੀਦਕੋਟ ਤੋਂ ਵਿਧਾਇਕ ਸ੍ਰੀ ਗੁਰਦਿੱਤ ਸਿੰਘ ਵੱਲੋਂ ਕਾਨਿਆਂਵਾਲੀ ਮਾਈਨਰ ਨੂੰ ਪੱਕਾ ਕਰਨ ਅਤੇ ਇਸ ਦੀ ਚੌੜਾਈ/ਸਮਰੱਥਾ ਵਧਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਮਾਈਨਰ ਦੀ ਡਿਜ਼ਾਈਨ ਡਿਸਚਾਰਜ ਸਮਰੱਥਾ 24.95 ਕਿਊਸਿਕ ਹੈ ਅਤੇ ਲੰਬਾਈ 28,000 ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਹ ਮਾਈਨਰ ਸਾਲ 1995 ਵਿੱਚ ਬਰਿੱਕ ਲਾਈਨਡ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਟੇਲ ਗੇਜ ਦੇ ਅੰਕੜੇ ਦਰਸਾਉਂਦੇ ਹਨ ਕਿ ਇਹ ਨਹਿਰ ਆਪਣੀ ਡਿਜ਼ਾਈਨ ਸਮਰੱਥਾ ਤੋਂ 114% ਪਾਣੀ ਲੈ ਰਹੀ ਹੈ। ਇਸ ਲਈ ਇਹ ਨਹਿਰ ਆਪਣੀ ਡਿਜ਼ਾਈਨ ਕੀਤੀ ਸਮਰੱਥਾ ਤੋਂ ਵੱਧ ਪਾਣੀ ਲਿਜਾਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਉਂਕਿ ਨਹਿਰ ਦੀ ਡਿਸਚਾਰਜ ਸਮਰੱਥਾ ਕਾਫ਼ੀ ਹੈ, ਇਸ ਲਈ ਕੰਕਰੀਟ ਲਾਈਨਿੰਗ ਜਾਂ ਸਮਰੱਥਾ ਵਧਾਉਣ ਦੀ ਤੁਰੰਤ ਲੋੜ ਨਹੀਂ ਹੈ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਹਾਲਾਂਕਿ ਪਿਛਲੇ ਸਮੇਂ ਦੌਰਾਨ ਇਸ ਮਾਈਨਰ ਦਾ ਪੈਚਵਰਕ ਕੀਤਾ ਗਿਆ ਸੀ ਪਰ ਫਿਰ ਵੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਸਹੀ ਢੰਗ ਨਾਲ ਚੱਲਣ ਲਈ ਜੋ ਵੀ ਕੰਮ ਲੋੜੀਂਦਾ ਹੋਵੇਗਾ, ਉਹ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Kanianwali Miner s Capacity And Continuous Flow Of Water Will Be Ensured Barinder Kumar Goyal

Comments


Recommended Stories
Latest
Crime News
Most Visited Stories