NOW
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ    ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ    ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ    ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ    ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ     ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼    ਗਾਜ਼ੀਆਬਾਦ : ਟੀਐਨਟੀ ਟਾਵਰ ਵਿੱਚ ਖ਼ੁਦਕੁਸ਼ੀ ਦਾ ਸ਼ੱਕ, 29ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ    ਨੇਪਾਲ ਦੇ ਗ੍ਰਹਿ ਮੰਤਰੀ ਸੁਧਨ ਗੁਰੂਂਗ ਦਾ 26 ਦਿਨਾਂ ਵਿੱਚ ਅਸਤੀਫ਼ਾ, ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਤਹਿਤ ਤਬਾਦਲਾ    ਨਵਾਂਸ਼ਹਿਰ ਦੇ ਕਸਬਾ ਔੜ ਚ ਦੁਕਾਨਦਾਰ ਦਾ ਬੇਟਾ ਗੰਭੀਰ ਰੂਪ ਵਿੱਚ ਜ਼ਖ਼ਮੀ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ   
ਕੀਰਤਪੁਰ ਸਾਹਿਬ ਰੂਪਨਗਰ ਮਾਰਗ 'ਤੇ ਟਿੱਪਰ ਪਲਟਣ ਨਾਲ ਡਰਾਈਵਰ ਜ਼ਖ਼ਮੀ, ਸੜਕ 'ਤੇ ਜਾਮ
March 12, 2026
Driver-Injured-As-Tipper-Overtur

Daily Gianwan Bureau / Panjab

ਅੱਜ ਸਵੇਰੇ ਕਰੀਬ 9 ਵਜੇ ਸ੍ਰੀ ਕੀਰਤਪੁਰ ਸਾਹਿਬ ਰੂਪਨਗਰ ਮੁੱਖ ਮਾਰਗ 'ਤੇ ਪਤਾਲਪੁਰੀ ਚੌਂਕ ਦੇ ਨੇੜੇ ਇਕ ਓਵਰਲੋਡ ਬੱਜਰੀ ਨਾਲ ਭਰਿਆ ਟਿੱਪਰ ਸੜਕ ਵਿਚਕਾਰ ਪਲਟ ਗਿਆ, ਜਿਸ ਨਾਲ ਡਰਾਈਵਰ ਕੇਵਿਨ ਸੜਕ 'ਚ ਦੱਬ ਗਿਆ। ਮੌਕੇ 'ਤੇ ਇਕੱਤਰ ਹੋਏ ਲੋਕਾਂ ਨੇ ਬੜੀ ਜਦੋ-ਜਹਿਦ ਨਾਲ ਹਾਈਡਰੇਅ ਮਸ਼ੀਨਾਂ ਮੰਗਵਾ ਕੇ ਡਰਾਈਵਰ ਨੂੰ ਲਗਭਗ ਇੱਕ ਘੰਟੇ ਬਾਅਦ ਟਿੱਪਰ ਤੋਂ ਬਾਹਰ ਕੱਢਿਆ। ਡਰਾਈਵਰ ਨੂੰ ਜ਼ਖ਼ਮੀ ਹਾਲਤ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ, ਇਹ ਟਿੱਪਰ ਮਹਿੰਦਰਾ ਕੰਪਨੀ ਦਾ ਸੀ ਜਿਸਦਾ ਨੰਬਰ ਐਚ.ਪੀ 80 ਬੀ 9737 ਹੈ। ਇਹ ਟਿੱਪਰ ਹਿਮਾਚਲ ਪ੍ਰਦੇਸ਼ ਤੋਂ ਜ਼ੀਰਕਪੁਰ ਜਾ ਰਿਹਾ ਸੀ। ਜਦੋਂ ਇਹ ਟਿੱਪਰ ਸ੍ਰੀ ਕੀਰਤਪੁਰ ਸਾਹਿਬ ਪਤਾਲਪੁਰੀ ਚੌਂਕ ਨੇੜੇ ਪਹੁੰਚਿਆ ਤਾਂ ਤੇਜ ਰਫਤਾਰ ਅਤੇ ਓਵਰਲੋਡ ਹੋਣ ਕਾਰਨ ਡਰਾਈਵਰ ਇਸਨੂੰ ਕਾਬੂ ਨਹੀਂ ਰੱਖ ਸਕਿਆ ਅਤੇ ਸੜਕ ਦੇ ਵਿਚਕਾਰ ਪਲਟ ਗਿਆ। ਇਸ ਪਲਟਣ ਕਾਰਨ ਸੜਕ 'ਤੇ ਭਾਰੀ ਜਾਮ ਲੱਗ ਗਿਆ, ਪਰ ਚੰਗੀ ਗੱਲ ਇਹ ਰਹੀ ਕਿ ਕੋਈ ਹੋਰ ਵਾਹਨ ਜਾਂ ਪੈਦਲ ਚੱਲਣ ਵਾਲੇ ਰਾਹਗੀਰ ਇਸ ਘਟਨਾ ਦੀ ਲਪੇਟ ਵਿੱਚ ਨਹੀਂ ਆਏ।

Driver Injured As Tipper Overturns On Kiratpur Sahib Rupnagar Road Road Blocked

Comments


Recommended Stories
Latest
Crime News
Most Visited Stories