NOW
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ    ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ    ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ    ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ    ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ     ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼    ਗਾਜ਼ੀਆਬਾਦ : ਟੀਐਨਟੀ ਟਾਵਰ ਵਿੱਚ ਖ਼ੁਦਕੁਸ਼ੀ ਦਾ ਸ਼ੱਕ, 29ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ    ਨੇਪਾਲ ਦੇ ਗ੍ਰਹਿ ਮੰਤਰੀ ਸੁਧਨ ਗੁਰੂਂਗ ਦਾ 26 ਦਿਨਾਂ ਵਿੱਚ ਅਸਤੀਫ਼ਾ, ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਤਹਿਤ ਤਬਾਦਲਾ    ਨਵਾਂਸ਼ਹਿਰ ਦੇ ਕਸਬਾ ਔੜ ਚ ਦੁਕਾਨਦਾਰ ਦਾ ਬੇਟਾ ਗੰਭੀਰ ਰੂਪ ਵਿੱਚ ਜ਼ਖ਼ਮੀ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ   
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
April 29, 2026
Tourism-And-Cultural-Affairs-Min

Daily Gianwan Bureau / Chandigarh

ਚੰਡੀਗੜ੍ਹ, 29 ਅਪ੍ਰੈਲ: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੌਂਦ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਸਿੱਖਿਆਤਮਕ ਗੀਤਾਂ ਜ਼ਰੀਏ ਸਮਾਜਕ ਕੁਰੀਤੀਆਂ ਬਾਰੇ ਸੁਚੇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਬੇਵਕਤੀ ਤੁਰ ਜਾਣ ਨਾਲ ਪਰਿਵਾਰ ਨੂੰ ਨਿੱਜੀ ਘਾਟਾ ਪਿਆ ਹੈ ਜੋ ਕਦੀ ਵੀ ਪੂਰਾ ਨਹੀਂ ਹੋਣਾ। ਸ. ਸੌਂਦ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਕੋਲ ਕੋਈ ਵੀ ਅਜਿਹਾ ਸ਼ਬਦ ਨਹੀਂ ਹੈ ਜਿਸ ਨਾਲ ਪਰਿਵਾਰ ਦਾ ਘਾਟਾ ਪੂਰਿਆ ਜਾ ਸਕੇ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਹਰ ਮੌਕੇ ਖੜ੍ਹੀ ਹੈ। ਕੈਬਨਿਟ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ,ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Tourism And Cultural Affairs Minister Tarunpreet Singh Saund Expressed Grief Over The Demise Of Pali Detwalia s Young Son

Comments


Recommended Stories
Latest
Crime News
Most Visited Stories