NOW
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ    ਜਲੰਧਰ ਦੇ ਬਸਤੀ ਸ਼ੇਖ 'ਚ ਦਰਦਨਾਕ ਹਾਦਸਾ, ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ; ਮਲਬੇ ਹੇਠ ਦਬੇ ਤਿੰਨ ਲੋਕ ਜ਼ਖ਼ਮੀ    ਹੁਸ਼ਿਆਰਪੁਰ ਪੁਲਿਸ ਦੀ ਨਸ਼ਾ ਵਿਰੋਧੀ ਕਾਰਵਾਈ: ਤਿੰਨ ਨੌਜਵਾਨ ਕਾਬੂ, ਨਸ਼ੇ ਦੀਆਂ ਚਿੱਟੀਆਂ ਗੋਲੀਆਂ ਤੇ ਸਬੂਤ ਬਰਾਮਦ    ਭੋਂਡਸੀ ਜੇਲ੍ਹ ਪੁੱਜੇ ਕੇਜਰੀਵਾਲ ਤੇ ਭਗਵੰਤ ਮਾਨ, ਹਿਰਾਸਤ ’ਚ ਬੰਦ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ    ਚੋਣਾਂ ਤੋਂ ਪਹਿਲਾਂ ਬਟਾਲਾ ’ਚ ਪੁਲਿਸ ਅਲਰਟ, ਸ਼ਹਿਰ ਦੀਆਂ ਸੜਕਾਂ ’ਤੇ ਨਿਕਲਿਆ ਵਿਸ਼ਾਲ ਫਲੈਗ ਮਾਰਚ    800 ਰੁਪਏ ਦੇ ਝਗੜੇ ਨੇ ਲੈ ਲਈ ਨੌਜਵਾਨ ਦੀ ਜਾਨ, ਮੁਹਾਲੀ ਪੁਲਿਸ ਵੱਲੋਂ ਦੋ ਕਾਤਲ ਕਾਬੂ    ਅਮਰੀਕਾ ਨੇ ਗ੍ਰੀਨ ਕਾਰਡ ਨਿਯਮ ਕੀਤੇ ਸਖ਼ਤ, ਐਚ-1ਬੀ, ਵਿਦਿਆਰਥੀ ਤੇ ਟੂਰਿਸਟ ਵੀਜ਼ਾ ਧਾਰਕਾਂ ਲਈ ਵਧੀਆਂ ਮੁਸ਼ਕਲਾਂ    ਸਬਜ਼ੀ ਮੰਡੀ ਦੇ ਆਪਸੀ ਝਗੜੇ ਨੇ ਲਿਆ ਪੀਓ - ਪੁੱਤ ਦੀ ਜਾਨ: ਮੱਖਣ-ਹਰਤੇਜ ਸਿੰਘ ਦੀਆਂ ਲਾਸ਼ਾਂ ਫੀਡਰ ਨਹਿਰ ਤੋਂ ਬਰਾਮਦ    ਭਗਵੰਤ ਮਾਨ ਦਾ ਵੱਡਾ ਐਲਾਨ: ਸਰਕਾਰੀ ਦਫ਼ਤਰ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ, ਲੂ ਅਤੇ ਗਰਮੀ ਤੋਂ ਬਚਾਅ ਲਈ ਨਵਾਂ ਸ਼ੈਡਿਊਲ    ਚੰਡੀਗੜ੍ਹ ’ਚ ਨੌਜਵਾਨ ਦੀ ਸ਼ਰਮਨਾਕ ਹਰਕਤ: ਸੁਖਨਾ ਝੀਲ ’ਚ ਬੋਟਿੰਗ ਦੌਰਾਨ ਪੇਸ਼ਾਬ, ਲੋਕਾਂ ’ਚ ਰੋਸ   
ਫਗਵਾੜਾ ਗੇਟ ’ਚ ਦੋ ਨੌਜਵਾਨਾਂ ਨੇ ਬਜ਼ੁਰਗ ਨੂੰ ਠੱਗਣ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਪੁਲਿਸ ਨੂੰ ਸੌਂਪਿਆ
May 22, 2026
Two-Youths-Tried-To-Cheat-An-Eld

Daily Gianwan Bureau / Panjab

ਫਗਵਾੜਾ — ਬੁੱਧਵਾਰ ਸ਼ਾਮ ਨੂੰ ਫਗਵਾੜਾ ਗੇਟ ਇਲਾਕੇ ’ਚ ਦੋ ਨੌਜਵਾਨਾਂ ਨੇ ਇਕ ਬਜ਼ੁਰਗ ਨੂੰ ਠੱਗੀ ਦਾ ਸ਼ਿਕਾਰ ਬਣਾਇਆ। ਇਹ ਘਟਨਾ ਕਰੀਬ 7:30 ਵਜੇ ਵਾਪਰੀ, ਜਦੋਂ ਮੁਲਜ਼ਮਾਂ ਨੇ ਪਹਿਲਾਂ ਬਜ਼ੁਰਗ ਨੂੰ ਗੱਲਾਂ ਵਿੱਚ ਫਸਾਇਆ ਅਤੇ ਫਿਰ ਪੈਰ ਘੁਟਣ ਦਾ ਬਹਾਨਾ ਬਣਾਕੇ ਉਸਨੂੰ ਬੇਹੋਸ਼ ਕਰ ਦਿੱਤਾ। ਇਸ ਤੋਂ ਬਾਅਦ ਦੋਵੇਂ ਨੌਜਵਾਨ ਬਜ਼ੁਰਗ ਦੀ ਜੇਬੋਂ ਕਰੀਬ 35 ਤੋਂ 40 ਹਜ਼ਾਰ ਰੁਪਏ ਚੋਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਮੌਕੇ ’ਤੇ ਮੌਜੂਦ ਲੋਕਾਂ ਅਤੇ ਪੀੜਤ ਦੇ ਰਿਸ਼ਤੇਦਾਰਾਂ ਨੇ ਕਾਬੂ ਕਰ ਲਿਆ। ਘਟਨਾ ਮਗਰੋਂ ਇਲਾਕੇ ’ਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਲੋਕਾਂ ਦਾ ਦਾਅਵਾ ਹੈ ਕਿ ਪੁਲਿਸ ਮੌਕੇ ’ਤੇ ਪਹੁੰਚਣ ਵਿੱਚ ਕਾਫੀ ਦੇਰ ਹੋ ਗਈ। ਗਵਾਹਾਂ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਨਸ਼ੇ ਦੇ ਆਦੀ ਹਨ ਅਤੇ ਚੋਰੀਆਂ ਕਰਨ ਲਈ ਵਾਰਦਾਤ ਕੀਤੀ। ਮੁਲਜ਼ਮਾਂ ਨੇ ਸੀਸੀਟੀਵੀ ਫੁਟੇਜ ਖੰਗਾਲਣ ਦੌਰਾਨ ਆਪਣਾ ਜੁਰਮ ਕਬੂਲ ਕਰ ਲਿਆ ਅਤੇ ਮੰਨਿਆ ਕਿ ਇਹ ਵਾਰਦਾਤ ਨਸ਼ੇ ਦੀ ਪੂਰਤੀ ਲਈ ਕੀਤੀ। ਬਾਜ਼ਾਰ ਦੇ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਰਾਜ਼ਗੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਹਰ ਜਗ੍ਹਾ ਨਾਕੇ ਹੋਣ ਦੇ ਬਾਵਜੂਦ ਅਪਰਾਧ ਲਗਾਤਾਰ ਵੱਧ ਰਹੇ ਹਨ। ਇਸ ਵੇਲੇ ਦੋਵੇਂ ਨੌਜਵਾਨ ਪੁਲਿਸ ਦੇ ਹਵਾਲੇ ਕੀਤੇ ਗਏ ਹਨ ਅਤੇ ਮਾਮਲੇ ਦੀ ਜਾਂਚ ਅਤੇ ਪੁੱਛਗਿੱਛ ਜਾਰੀ ਹੈ।

Two Youths Tried To Cheat An Elderly Man At Phagwara Gate People Caught Them And Handed Them Over To The Police

Comments


Recommended Stories
Latest
Crime News
Most Visited Stories