NOW
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ    ਜਲੰਧਰ ਦੇ ਬਸਤੀ ਸ਼ੇਖ 'ਚ ਦਰਦਨਾਕ ਹਾਦਸਾ, ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ; ਮਲਬੇ ਹੇਠ ਦਬੇ ਤਿੰਨ ਲੋਕ ਜ਼ਖ਼ਮੀ    ਹੁਸ਼ਿਆਰਪੁਰ ਪੁਲਿਸ ਦੀ ਨਸ਼ਾ ਵਿਰੋਧੀ ਕਾਰਵਾਈ: ਤਿੰਨ ਨੌਜਵਾਨ ਕਾਬੂ, ਨਸ਼ੇ ਦੀਆਂ ਚਿੱਟੀਆਂ ਗੋਲੀਆਂ ਤੇ ਸਬੂਤ ਬਰਾਮਦ    ਭੋਂਡਸੀ ਜੇਲ੍ਹ ਪੁੱਜੇ ਕੇਜਰੀਵਾਲ ਤੇ ਭਗਵੰਤ ਮਾਨ, ਹਿਰਾਸਤ ’ਚ ਬੰਦ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ    ਚੋਣਾਂ ਤੋਂ ਪਹਿਲਾਂ ਬਟਾਲਾ ’ਚ ਪੁਲਿਸ ਅਲਰਟ, ਸ਼ਹਿਰ ਦੀਆਂ ਸੜਕਾਂ ’ਤੇ ਨਿਕਲਿਆ ਵਿਸ਼ਾਲ ਫਲੈਗ ਮਾਰਚ    800 ਰੁਪਏ ਦੇ ਝਗੜੇ ਨੇ ਲੈ ਲਈ ਨੌਜਵਾਨ ਦੀ ਜਾਨ, ਮੁਹਾਲੀ ਪੁਲਿਸ ਵੱਲੋਂ ਦੋ ਕਾਤਲ ਕਾਬੂ    ਅਮਰੀਕਾ ਨੇ ਗ੍ਰੀਨ ਕਾਰਡ ਨਿਯਮ ਕੀਤੇ ਸਖ਼ਤ, ਐਚ-1ਬੀ, ਵਿਦਿਆਰਥੀ ਤੇ ਟੂਰਿਸਟ ਵੀਜ਼ਾ ਧਾਰਕਾਂ ਲਈ ਵਧੀਆਂ ਮੁਸ਼ਕਲਾਂ    ਸਬਜ਼ੀ ਮੰਡੀ ਦੇ ਆਪਸੀ ਝਗੜੇ ਨੇ ਲਿਆ ਪੀਓ - ਪੁੱਤ ਦੀ ਜਾਨ: ਮੱਖਣ-ਹਰਤੇਜ ਸਿੰਘ ਦੀਆਂ ਲਾਸ਼ਾਂ ਫੀਡਰ ਨਹਿਰ ਤੋਂ ਬਰਾਮਦ    ਭਗਵੰਤ ਮਾਨ ਦਾ ਵੱਡਾ ਐਲਾਨ: ਸਰਕਾਰੀ ਦਫ਼ਤਰ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ, ਲੂ ਅਤੇ ਗਰਮੀ ਤੋਂ ਬਚਾਅ ਲਈ ਨਵਾਂ ਸ਼ੈਡਿਊਲ    ਚੰਡੀਗੜ੍ਹ ’ਚ ਨੌਜਵਾਨ ਦੀ ਸ਼ਰਮਨਾਕ ਹਰਕਤ: ਸੁਖਨਾ ਝੀਲ ’ਚ ਬੋਟਿੰਗ ਦੌਰਾਨ ਪੇਸ਼ਾਬ, ਲੋਕਾਂ ’ਚ ਰੋਸ   
ਚੋਣਾਂ ਤੋਂ ਪਹਿਲਾਂ ਬਟਾਲਾ ’ਚ ਪੁਲਿਸ ਅਲਰਟ, ਸ਼ਹਿਰ ਦੀਆਂ ਸੜਕਾਂ ’ਤੇ ਨਿਕਲਿਆ ਵਿਸ਼ਾਲ ਫਲੈਗ ਮਾਰਚ
May 23, 2026
Police-Alert-In-Batala-Ahead-Of-

Daily Gianwan Bureau / Panjab

ਨਗਰ ਨਿਗਮ ਚੋਣਾਂ ਨੂੰ ਲੈ ਕੇ ਬਟਾਲਾ ਪੁਲਿਸ ਪੂਰੀ ਤਰ੍ਹਾਂ ਸਚੇਤ ਨਜ਼ਰ ਆ ਰਹੀ ਹੈ। ਸ਼ਨੀਵਾਰ ਨੂੰ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ, ਜਿਸ ਦੌਰਾਨ ਪੁਲਿਸ ਨੇ ਲੋਕਾਂ ਨੂੰ ਨਿਰਭੈ ਹੋ ਕੇ ਵੋਟ ਪਾਉਣ ਦਾ ਸੰਦੇਸ਼ ਦਿੱਤਾ। ਫਲੈਗ ਮਾਰਚ ਗਾਂਧੀ ਚੌਂਕ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚੋਂ ਲੰਘਦਾ ਹੋਇਆ ਐੱਸਐੱਸਪੀ ਦਫ਼ਤਰ ਵਿਖੇ ਸਮਾਪਤ ਹੋਇਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਅਤੇ ਅਧਿਕਾਰੀ ਮੌਜੂਦ ਰਹੇ। ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਪੁਲਿਸ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਨੂੰ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਅਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ਵਿੱਚ ਬਣਾਈ ਰੱਖਿਆ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ। ਇਸ ਮੌਕੇ ਡੀਐੱਸਪੀ ਸਿਟੀ ਸੁਖਇੰਦਰ ਸਿੰਘ, ਐੱਸਐੱਚਓ ਸਿਟੀ ਸੁਖਜਿੰਦਰ ਸਿੰਘ, ਐੱਸਐੱਚਓ ਸਿਵਲ ਲਾਈਨ ਗੁਰਮੀਤ ਸਿੰਘ ਸਮੇਤ ਕਈ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Police Alert In Batala Ahead Of Elections Massive Flag March On City Streets

Comments


Recommended Stories
Latest
Crime News
Most Visited Stories