NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
July 10, 2026
Vigilance-Bureau-Nabs-Patwari-Wh

Daily Gianwan Bureau / Chandigarh

ਚੰਡੀਗੜ੍ਹ, 10 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿੱਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ’ਤੇ ਪਿੰਡ ਧੌਲ ਖੁਰਦ ਵਿੱਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ। ਸ਼ਿਕਾਇਤਕਰਤਾ ਨੇ ਲੋੜੀਂਦੇ ਦਸਤਾਵੇਜ਼ ਤਿਆਰ ਕੀਤੇ ਅਤੇ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਦੋਸ਼ੀ ਨੇ ਦਸਤਾਵੇਜ਼ ਲੈ ਲਏ ਅਤੇ ਇੰਤਕਾਲ ਕਰਵਾਉਣ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ ਇੰਤਕਾਲ ਕਰਵਾਉਣ ਲਈ ਦੋਸ਼ੀ ਪਟਵਾਰੀ ਨਾਲ 3500 ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Vigilance Bureau Nabs Patwari While Accepting A Bribe Of 3 500

Comments


Recommended Stories
Latest
Crime News
Most Visited Stories