NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ
July 13, 2026
Journey-From-Photographer-To-Agr

ਲਾਭਪਾਤਰੀ ਨੌਜਵਾਨ ਵਧੀਆ ਆਟਾ ਅਤੇ ਮਸਾਲੇ ਤਿਆਰ ਕਰਕੇ ਚੰਗੀ ਆਮਦਨ ਕਮਾ ਰਿਹਾ

Daily Gianwan Bureau / Chandigarh

ਚੰਡੀਗੜ , ਜੁਲਾਈ 13 ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਬਾਗ਼ਬਾਨੀ ਵਿਭਾਗ ਜੋਕਿ ਰਾਜ ਵਿੱਚ ਐਗਰੀਕਲਚਰ ਇੰਫਰਾਸਟਰਕਚਰ ਫੰਡ (ਏਆਈਐਫ) ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ, ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਰਾਹੀਂ ਨੌਜਵਾਨਾਂ ਨੂੰ ਸਫਲ ਉਦਮੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਖੇਤੀ ਨਾਲ ਸੰਬੰਧਤ ਆਧੁਨਿਕ ਬੁਨਿਆਦੀ ਢਾਂਚਾ ਸਥਾਪਿਤ ਕਰਨ ਲਈ ਸਸਤੀ ਵਿਆਜ ਦਰ 'ਤੇ ਕਰਜ਼ਾ ਪ੍ਰਦਾਨ ਕਰਨ ਵਿੱਚ ਨੌਜਵਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਏਆਈਐਫ ਸਕੀਮ ਨੌਜਵਾਨਾਂ ਨੂੰ ਖੇਤੀ-ਅਧਾਰਿਤ ਉਦਯੋਗ ਸਥਾਪਿਤ ਕਰਨ ਲਈ ਪ੍ਰੇਰਿਤ ਕਰ ਰਹੀ ਹੈ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ ਅਤੇ ਪਿੰਡਾਂ ਦੀ ਅਰਥ-ਵਿਵਸਥਾ ਮਜ਼ਬੂਤ ਹੋ ਰਹੀ ਹੈ। ਇਕ ਸਫਲਤਾ ਕਹਾਣੀ ਨੂੰ ਸਾਂਝਾ ਕਰਦਿਆਂ ਉਨ੍ਹਾ ਦੱਸਿਆ ਕਿ ਐੱਸ.ਏ.ਐੱਸ. ਨਗਰ ਦੇ ਨੌਜਵਾਨ ਸ੍ਰੀ ਸਰਬਜੀਤ ਸਿੰਘ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਕੇਵਲ 6 ਫੀਸਦੀ ਵਿਆਜ ਦਰ 'ਤੇ ਕਰਜ਼ਾ ਉਪਲਬਧ ਹੋਇਆ ਜਿਸ ਨਾਲ ਉਸ ਨੂੰ ਘੱਟ ਵਿੱਤੀ ਬੋਝ ਵਿੱਚ ਆਪਣਾ ਉਦਯੋਗ ਸੁਰੂ ਕਰਨਾ ਸੰਭਵ ਹੋਇਆ। ਅੱਜ ਉਹ ਨੌਜਵਾਨ ਯੂਨਿਟ ਉੱਚ ਗੁਣਵੱਤਾ ਵਾਲਾ ਆਟਾ ਅਤੇ ਮਸਾਲੇ ਤਿਆਰ ਕਰਕੇ ਨਾ ਸਿਰਫ਼ ਚੰਗੀ ਆਮਦਨ ਕਮਾ ਰਿਹਾ ਹੈ, ਸਗੋਂ ਸਥਾਨਕ ਪੱਧਰ 'ਤੇ ਰੁਜ਼ਗਾਰ ਵੀ ਪੈਦਾ ਕਰ ਰਿਹਾ ਹੈ। ਨੌਜਵਾਨ ਸਰਬਜੀਤ ਸਿੰਘ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਪਹਿਲਾਂ ਫੋਟੋਗ੍ਰਾਫਰ ਵਜੋਂ ਕੰਮ ਕਰਦੇ ਸਨ, ਪਰ ਐਗਰੀਕਲਚਰ ਇੰਫਰਾਸਟਰਕਚਰ ਫੰਡ (AIF) ਸਕੀਮ ਦੀ ਮਦਦ ਨਾਲ ਅੱਜ ਇੱਕ ਸਫਲ ਖੇਤੀ-ਉਦਮੀ ਬਣੇ ਹਨ। ਉਨ੍ਹਾਂ ਕਿਹਾ ਕਿ ਏ.ਆਈ.ਐੱਫ. ਸਕੀਮ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਇਆ ਹੈ। ਬਾਗਬਾਨੀ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਏਆਈਐਫ ਸਕੀਮ ਖੇਤੀ-ਅਧਾਰਿਤ ਕਾਰੋਬਾਰ ਸਥਾਪਿਤ ਕਰਕੇ ਰੁਜ਼ਗਾਰ ਸਿਰਜਣ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਸ਼ਾਨਦਾਰ ਮੌਕਾ ਪ੍ਰਦਾਨ ਕਰਦੀ ਹੈ।

Journey From Photographer To Agri entrepreneur Horticulture Department Gives A Young Man A New Identity Under The AIF Scheme Following Minister Mohinder Bhagat s Directives

Comments


Recommended Stories
Latest
Crime News
Most Visited Stories