NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ
July 17, 2026
We-Will-Resolve-The-Legitimate-D

ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ ਦਾ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਪੁੱਛਿਆ ਹਾਲ

ਮਨਰੇਗਾ ਕਰਮਚਾਰੀ ਯੂਨੀਅਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ: ਸਰਪ੍ਰਸਤ ਵਰਿੰਦਰ ਸਿੰਘ

Daily Gianwan Bureau / Ludhiana, Khana

ਚੰਡੀਗੜ੍ਹ/ਖੰਨਾ, ਲੁਧਿਆਣਾ, 16 ਜੁਲਾਈ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਇਹਨਾਂ ਦਾ ਇਲਾਜ ਮੁਫ਼ਤ ਅਤੇ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਮਨਰੇਗਾ ਕਰਮਚਾਰੀਆਂ ਦੇ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰ ਨੁਮਾਇੰਦੇ ਵੀ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨਾਲ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀ ਮੌਜੂਦਾ ਸਥਿਤੀ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਕੇ ਨਵੀਂ ਸਕੀਮ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ਆਪਣੇ ਜੀਵਨ ਦੇ ਕਈ ਸਾਲ ਮਨਰੇਗਾ ਸਕੀਮ ਲਈ ਸਮਰਪਿਤ ਕੀਤੇ ਹਨ ਅਤੇ ਉਨ੍ਹਾਂ ਨੂੰ ਨਵੀਂ ਵਿਵਸਥਾ ਵਿੱਚ ਢੁੱਕਵਾਂ ਮੌਕਾ ਮਿਲਣਾ ਚਾਹੀਦਾ ਹੈ। ਮਨਰੇਗਾ ਕਰਮਚਾਰੀਆਂ ਨੇ ਨਵੀਂ ਸਕੀਮ ਵਿੱਚ ਕੰਮ ਕਰਨ ਦੀ ਇੱਛਾ ਜਤਾਈ ਹੈ, ਬਸ਼ਰਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕੀਤਾ ਜਾਵੇ। ਸ੍ਰੀ ਸੌਂਦ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਰਕਾਰ ਅਤੇ ਮਨਰੇਗਾ ਕਰਮਚਾਰੀਆਂ ਵਿਚਕਾਰ ਕੋਈ ਆਪਸੀ ਮਤਭੇਦ ਨਹੀਂ ਹੈ ਅਤੇ ਪੰਜਾਬ ਸਰਕਾਰ ਸੰਵਾਦ ਰਾਹੀਂ ਹਰ ਮਸਲੇ ਦਾ ਹੱਲ ਚਾਹੁੰਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮਨਰੇਗਾ ਕਰਮਚਾਰੀਆਂ ਦੀ ਗੱਲ ਪੂਰੀ ਹਮਦਰਦੀ ਨਾਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਕੇ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਹ ਅੱਜ ਚੰਡੀਗੜ੍ਹ ਤੋਂ ਆਪਣੀਆਂ ਮੀਟਿੰਗਾਂ ਸਮਾਪਤ ਕਰਕੇ ਤੁਰੰਤ ਖੰਨਾ ਪਹੁੰਚੇ ਅਤੇ ਮਨਰੇਗਾ ਕਰਮਚਾਰੀਆਂ ਨਾਲ ਇੱਕ ਘੰਟੇ ਤੋਂ ਵੱਧ ਸਮਾਂ ਬੈਠਕ ਕੀਤੀ। ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਫੋਨ 'ਤੇ ਗੱਲ ਕਰਕੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਲਿਖਤੀ ਭਰੋਸਾ ਦੇਣ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਹਨਾਂ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੰਵਿਧਾਨਕ ਢੰਗ ਨਾਲ ਹੱਲ ਕੀਤਾ ਜਾਵੇਗਾ। ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪਰਸਤ ਸ੍ਰੀ ਵਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ 18 ਸਾਲਾਂ ਤੋਂ ਮਨਰੇਗਾ ਸਕੀਮ ਅਧੀਨ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਮੁੱਖ ਮੰਗ ਸਰਕਾਰ ਵੱਲੋਂ ਰੁਜ਼ਗਾਰ ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਖੁਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚੇ ਹਨ ਅਤੇ ਜ਼ਖ਼ਮੀ ਮੁਲਾਜ਼ਮਾਂ ਦਾ ਡਾਕਟਰਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਕਰਨ ਦੇ ਆਦੇਸ਼ ਦਿੱਤੇ ਹਨ। ਵਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ 'ਤੇ ਮੰਗਾਂ ਸਬੰਧੀ ਲਗਭਗ ਇੱਕ ਘੰਟੇ ਤੱਕ ਵਿਸਥਾਰਪੂਰਵਕ ਮੀਟਿੰਗ ਹੋਈ, ਜਿਸ ਵਿੱਚ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਗੱਲ ਕਰਕੇ ਜਾਇਜ਼ ਮੰਗਾਂ ਨੂੰ ਲਿਖਤੀ ਰੂਪ ਵਿੱਚ ਪੇਸ਼ ਕਰਨ ਲਈ ਕਿਹਾ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਗੱਲਬਾਤ ਰਾਹੀਂ ਹੱਲ ਹੋਣਗੀਆਂ ਅਤੇ ਯੂਨੀਅਨ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੈ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ, ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ, ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ. ਮਨਿੰਦਰ ਸਿੰਘ ਭਸੀਨ ਤੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।

We Will Resolve The Legitimate Demands Of MGNREGA Employees Sympathetically Tarunpreet Singh Sond

Comments


Recommended Stories
Latest
Crime News
Most Visited Stories