NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ
July 17, 2026
Special-Interaction-By-Dr-Baljit

ਸਫ਼ਲਤਾਪੂਰਵਕ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

Daily Gianwan Bureau / Chandigarh

ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਸਥਿਤ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਸ਼ਿਰਕਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇੰਸਟੀਚਿਊਟ ਦੀ ਇਮਾਰਤ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ 1.35 ਕਰੋੜ ਰੁਪਏ ਖਰਚ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਮਾਹੌਲ ਮਿਲ ਸਕੇ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਕਈ ਲੋਕ-ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਬੈਂਕ ਪੀ.ਓ., ਏ.ਏ.ਓ., ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫੀ ਅਤੇ ਆਈ.ਏ.ਐਸ. ਅਤੇ ਪੀ.ਸੀ.ਐਸ. ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਖਿਆਰਥੀਆਂ ਲਈ ਹੋਸਟਲ ਦੀ ਸਹੂਲਤ ਵੀ ਉਪਲਬਧ ਹੈ ਅਤੇ ਨਿਯਮਾਂ ਅਨੁਸਾਰ ਉਨ੍ਹਾ ਨੂੰ ਵਜ਼ੀਫ਼ਾ ਵੀ ਦਿੱਤਾ ਜਾਂਦਾ ਹੈ। ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਸੁਨਹਿਰੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ। ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਇੰਸਟੀਚਿਊਟ ਦੇ ਕੰਮਕਾਜ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਇਸ ਦੌਰਾਨ ਇੰਸਟੀਚਿਊਟ ਨਾਲ ਸਬੰਧਤ ਪ੍ਰਸ਼ਾਸਨਿਕ ਮਾਮਲਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਇੰਸਟੀਚਿਊਟ ਦੇ ਹੋਰ ਵਿਕਾਸ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿੱਚ ਚੱਲ ਰਹੇ ਹੁਨਰ ਵਿਕਾਸ ਅਤੇ ਰੁਜ਼ਗਾਰਮੁਖੀ ਕੋਰਸਾਂ ਬਾਰੇ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਨੌਜਵਾਨ ਇਨ੍ਹਾਂ ਕੋਰਸਾਂ ਵਿੱਚ ਦਾਖ਼ਲਾ ਲੈ ਸਕਣ, ਆਪਣੇ ਹੁਨਰ ਨੂੰ ਨਿਖਾਰ ਸਕਣ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਹਾਸਲ ਕਰ ਸਕਣ। ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਡਾਇਰੈਕਟਰ ਸ੍ਰੀਮਤੀ ਵਿੰਮੀ ਭੂੱਲਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Special Interaction By Dr Baljit Kaur With Students Of The Ambedkar Institute Of Careers And Courses

Comments


Recommended Stories
Latest
Crime News
Most Visited Stories