NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ
July 18, 2026
A-One-day-Special-SIR-Camp-Will-

Daily Gianwan Bureau / Chandigarh

ਚੰਡੀਗੜ੍ਹ, 17 ਜੁਲਾਈ : ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ। ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫ਼ਸਰ (ਬੀਐਲਓ) ਵੋਟਰਾਂ ਦੀ ਇਸ ਪ੍ਰਕਿਰਿਆ ਵਿੱਚ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ।

A One day Special SIR Camp Will Be Held At All Polling Booths On July 19 To Fill And Submit Enumeration Forms CEO Anindita Mitra

Comments


Recommended Stories
Latest
Crime News
Most Visited Stories