NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ
July 18, 2026
Launch-Of-A-Massive-Campaign-For

ਨੌਜਵਾਨਾਂ ਦੇ ਇਲਾਜ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵੱਲ ਮੋੜਨ ’ਤੇ ਕੇਂਦ੍ਰਿਤ ਹੈ ਤ੍ਰੈਮਾਸੀ ਮੁਹਿੰਮ

Daily Gianwan Bureau / Chandigarh

ਚੰਡੀਗੜ੍ਹ, 18 ਜੁਲਾਈ: ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਵੱਡ ਆਕਾਰੀ ਰਾਜ ਪੱਧਰੀ ਪਹਿਲਕਦਮੀ ਹੈ। ਇਸ ਮੁਹਿੰਮ ਦਾ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਤੇ ਮਾਣਯੋਗ ਹਾਈ ਕੋਰਟ ਦੇ ਹੋਰ ਜੱਜ ਸਾਹਿਬਾਨ ਦੀ ਮੌਜੂਦਗੀ ਵਿੱਚ ਕੀਤਾ ਗਿਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਤ੍ਰੈਮਾਸੀ ਮੁਹਿੰਮ 18 ਜੁਲਾਈ ਤੋਂ 31 ਅਕਤੂਬਰ, 2026 ਤੱਕ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਮਿਸ਼ਨ ਮੋਡ ਵਿੱਚ ਚਲਾਈ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਹਿੰਮ ਦਾ ਉਦੇਸ਼ ਮੁੜ-ਵਸੇਬਾ ਸਹੂਲਤਾਂ ਰਾਹੀਂ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਦੀ ਸਹਾਇਤਾ ਕਰਨਾ, ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣਾ, ਇਲਾਜ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਜੀਵਨ ਜਿਉਣ ਲਈ ਉਤਸ਼ਾਹਿਤ ਕਰਨਾ ਹੈ। ਬੁਲਾਰੇ ਨੇ ਦੱਸਿਆ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਦਰ-ਸਨਮਾਨ ਨਾਲ ਨਸ਼ੇ ’ਤੇ ਕਾਬੂ ਪਾਉਣ ਵਿੱਚ ਸਹਿਯੋਗ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਲਈ ਤਿੰਨ-ਪੜਾਵੀ ਯੋਜਨਾ ਤਿਆਰ ਕੀਤੀ ਗਈ ਹੈ। ਪਹਿਲੇ ਪੜਾਅ ਤਹਿਤ 18-31 ਜੁਲਾਈ ਤੱਕ - ਸੰਸਥਾਗਤ ਤਿਆਰੀ, ਸਮਰੱਥਾ ਨਿਰਮਾਣ, ਜ਼ਿਲ੍ਹਾ ਮੈਪਿੰਗ ਅਤੇ ਸੰਵੇਦਨਸ਼ੀਲ ਖੇਤਰਾਂ ਅਤੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ। ਦੂਜੇ ਪੜਾਅ ਵਿੱਚ: 1 ਤੋਂ 30 ਸਤੰਬਰ ਤੱਕ ਡੀ.ਐਲ.ਐਸ.ਏਜ਼. ਵੱਲੋਂ ਸਵੈ-ਇੱਛਤ ਸਲਾਹ-ਮਸ਼ਵਰਾ, ਪਰਿਵਾਰਕ ਸਲਾਹ-ਮਸ਼ਵਰਾ ਅਤੇ ਪੀੜਤ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਲਈ ਰੈਫਰ ਕਰਨਾ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਲਾਭਪਾਤਰੀਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸੇ ਤਰ੍ਹਾਂ ਤੀਜਾ ਪੜਾਅ ਜੋ 1 ਤੋਂ 31 ਅਕਤੂਬਰ ਤੱਕ ਹੋਵੇਗਾ ,ਜਿਸ ਦੌਰਾਨ ਇਲਾਜ ਤੋਂ ਬਾਅਦ ਮੁੜ-ਵਸੇਬਾ ਅਤੇ ਫਾਲੋ-ਅੱਪ ਹੋਣਗੇ। ਠੀਕ ਹੋਏ ਨੌਜਵਾਨਾਂ ਨੂੰ ਦੁਬਾਰਾ ਨਸ਼ਿਆਂ ਵੱਲ ਮੁੜਨ ਤੋਂ ਰੋਕਣ ਲਈ ਸਕੂਲਾਂ, ਕਾਲਜਾਂ, ਕਿੱਤਾਮੁਖੀ ਸਿਖਲਾਈ, ਹੁਨਰ ਵਿਕਾਸ, ਰੁਜ਼ਗਾਰ ਐਕਸਚੇਂਜਾਂ ਅਤੇ ਖੇਡਾਂ/ਯੋਗਾ ਨਾਲ ਜੋੜਿਆ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ, ਜੇਲ੍ਹ ਵਿਭਾਗ, ਸਿੱਖਿਆ ਅਤੇ ਹੁਨਰ ਵਿਕਾਸ ਏਜੰਸੀਆਂ, ਪੁਲਿਸ, ਸਿਵਲ ਸੁਸਾਇਟੀ ਅਤੇ ਮੋਹਤਬਾਰ ਆਗੂਆਂ ਦੀ ਸ਼ਮੂਲੀਅਤ ਵਾਲੇ ਬਹੁ-ਖੇਤਰੀ ਨੈੱਟਵਰਕ ਵੱਲੋਂ ਇਹ ਮੁਹਿੰਮ ਲਾਗੂ ਕੀਤੀ ਜਾਵੇਗੀ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਅਕਤੂਬਰ ਵਿੱਚ ਖਤਮ ਨਹੀਂ ਹੋਵੇਗੀ ਸਗੋਂ ਲੰਬੇ ਸਮੇਂ ਦੀ ਸਹਾਇਤਾ ਲਈ ਹਰ ਤਿਮਾਹੀ ਵਿੱਚ ਦੁਹਰਾਈ ਜਾਵੇਗੀ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਪਿਆਂ, ਅਧਿਆਪਕਾਂ, ਨੌਜਵਾਨ ਸਮੂਹਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਨਸ਼ਾ ਮੁਕਤ ਪੰਜਾਬ ਸਿਰਜਣ ਦੇ ਯਤਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।

Launch Of A Massive Campaign For The Reform And Rehabilitation Of Youth In Punjab By Chief Justice Surya Kant

Comments


Recommended Stories
Latest
Crime News
Most Visited Stories