NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ
July 21, 2026
Mohinder-Bhagat-Holds-A-Special-

ਸਾਬਕਾ ਸੈਨਿਕਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ 'ਤੇ ਦਿੱਤਾ ਜ਼ੋਰ*

Daily Gianwan Bureau / Chandigarh

ਚੰਡੀਗੜ੍ਹ, 21 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਵਿਵਸਥਾ ਬਣਾਈ ਜਾਵੇ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ, ਭਰਤੀ ਪ੍ਰਕਿਰਿਆ ਅਤੇ ਸੈਨਿਕ ਸਕੂਲਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ। ਇਸ ਮੌਕੇ ਸ੍ਰੀ ਭਗਤ ਨੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਅਤੇ ਕਾਰਪੋਰੇਸ਼ਨ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੰਤਰੀ ਨੇ ਸਾਬਕਾ ਸੈਨਿਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਅਤੇ ਪੈਸਕੋ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਦਿੱਤੇ।

Mohinder Bhagat Holds A Special Review Meeting With Officials To Ensure The Welfare Of Ex servicemen

Comments


Recommended Stories
Latest
Crime News
Most Visited Stories