NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ
July 21, 2026
182nd-Day-Of-The-Crackdown-On-Ga

ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ

Daily Gianwan Bureau / Chandigarh

ਚੰਡੀਗੜ੍ਹ, 21 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 182ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 646 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 182ਵੇਂ ਦਿਨ ਪੁਲਿਸ ਟੀਮਾਂ ਨੇ 326 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 51,256 ਹੋ ਗਈਆਂ। ਇਸ ਤੋਂ ਇਲਾਵਾ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 507ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 323 ਗ੍ਰਾਮ ਹੈਰੋਇਨ, 110 ਕਿਲੋ ਭੁੱਕੀ, 547 ਨਸ਼ੀਲੀਆਂ ਗੋਲੀਆਂ ਅਤੇ 1460 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 507 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,170 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

182nd Day Of The Crackdown On Gangsters Punjab Police Conducts Raids At 646 Locations 326 Arrested

Comments


Recommended Stories
Latest
Crime News
Most Visited Stories