NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ
July 21, 2026
Chief-Electoral-Officer-Congratu

100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਬਣਿਆ ਸੂਬੇ ਦਾ ਪੰਜਵਾਂ ਹਲਕਾ

Daily Gianwan Bureau / Chandigarh

ਚੰਡੀਗੜ੍ਹ, 21 ਜੁਲਾਈ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਬਾਘਾਪੁਰਾਣਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਵਧਾਈ ਦਿੱਤੀ। ਵਿਸ਼ੇਸ਼ ਤੀਬਰ ਸੋਧ 2026 ਅਧੀਨ 100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਸੂਬੇ ਦਾ ਪੰਜਵਾਂ ਹਲਕਾ ਬਣ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ, ਈਆਰਓਜ਼, ਏਈਆਰਓਜ਼ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਅਹਿਮ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਮਿਸ਼ਨ ਮੋਡ ਵਿੱਚ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ। ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਨਹੀਂ ਕਰਵਾਏ ਹਨ, ਉਹ ਜਲਦ ਤੋਂ ਜਲਦ ਇਹ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਡਰਾਫਟ ਵੋਟਰ ਸੂਚੀਆਂ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

Chief Electoral Officer Congratulates The Baghapurana Election Teams For Achieving The 100 Digitization Target Under The Door to door Enumeration Phase Of The Special Intensive Revision 2026

Comments


Recommended Stories
Latest
Crime News
Most Visited Stories