NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ
July 21, 2026
Punjab-Emphasizes-The-Lifting-Of

ਮੰਤਰੀ ਸਮੂਹ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ

ਭੰਡਾਰਨ ਦੀ ਸਮੱਸਿਆ ਦੇ ਹੱਲ ਲਈ ਕੇਂਦਰੀ ਖ਼ੁਰਾਕ ਤੇ ਖਪਤਕਾਰ ਮਾਮਲੇ ਮੰਤਰੀ ਨਾਲ ਮੀਟਿੰਗ ਦੀ ਮੰਗ

Chandigarh

ਚੰਡੀਗੜ੍ਹ, 21 ਜੁਲਾਈ: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਮੰਤਰੀ ਸਮੂਹ (ਜੀਓਐਮ) ਨੇ ਅੱਜ ਸੈਕਟਰ - 39 ਦੇ ਅਨਾਜ ਭਵਨ ਵਿਖੇ ਆਗਾਮੀ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤੀ। ਮੰਤਰੀ ਸਮੂਹ ਨੇ ਅਨਾਜ ਦੀ ਚੁਕਾਈ ਦੇ ਅਹਿਮ ਮੁੱਦੇ 'ਤੇ ਵਿਸਥਾਰਿਤ ਚਰਚਾ ਕੀਤੀ, ਜੋ ਕਿ ਆਗਾਮੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਜਗ੍ਹਾ ਬਣਾਉਣ ਵਾਸਤੇ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਮੰਤਰੀਆਂ ਨੂੰ ਦੱਸਿਆ ਗਿਆ ਕਿ ਇਸ ਸਾਲ ਜਨਵਰੀ ਤੋਂ ਜੁਲਾਈ ਤੱਕ ਸੂਬੇ ਤੋਂ 75.67 ਲੱਖ ਮੀਟ੍ਰਿਕ ਟਨ (ਐਲਐਮਟੀ) ਅਨਾਜ ਦੀ ਚੁਕਾਈ ਹੋਈ ਹੈ, ਜਿਸ ਵਿੱਚ 37.13 ਲੱਖ ਮੀਟ੍ਰਿਕ ਟਨ ਕਣਕ ਅਤੇ 38.54 ਲੱਖ ਮੀਟ੍ਰਿਕ ਟਨ ਝੋਨਾ ਸ਼ਾਮਿਲ ਹਨ। ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸੂਬੇ ਕੋਲ ਕੁੱਲ 181 ਲੱਖ ਮੀਟ੍ਰਿਕ ਟਨ ਕਵਰਡ ਸਟੋਰੇਜ ਸਮਰੱਥਾ ਉਪਲਬਧ ਹੈ, ਜਦਕਿ ਖੁੱਲ੍ਹੀ ਭੰਡਾਰਨ ਸਮਰੱਥਾ 68 ਲੱਖ ਮੀਟ੍ਰਿਕ ਟਨ ਹੈ। ਜੀ.ਓ.ਐੱਮ. ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਅਨਾਜ ਦੀ ਤੇਜ਼ੀ ਨਾਲ ਚੁਕਾਈ ਦਾ ਮੁੱਦਾ ਕੇਂਦਰ ਸਰਕਾਰ ਕੋਲ ਲਗਾਤਾਰ ਉਠਾਇਆ ਜਾ ਰਿਹਾ ਹੈ। ਪੰਜਾਬ ਵੱਲੋਂ ਹਰ ਮਹੀਨੇ ਘੱਟੋ-ਘੱਟ 12 ਲੱਖ ਮੀਟ੍ਰਿਕ ਟਨ ਕਣਕ ਅਤੇ ਝੋਨੇ ਦੀ ਚੁਕਾਈ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ ਹੈ, ਪਰ ਮੌਜੂਦਾ ਸਮੇਂ ਇਹ ਦਰ ਮਹਿਜ਼ 5 ਲੱਖ ਮੀਟ੍ਰਿਕ ਟਨ ਪ੍ਰਤੀ ਮਹੀਨਾ ਹੀ ਹੈ। ਇਸ ਲਈ ਮੰਤਰੀ ਸਮੂਹ ਨੇ ਕੇਂਦਰੀ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਤੋਂ ਅਨਾਜ ਦੀ ਚੁਕਾਈ ਸਮੇਤ ਵੱਖ-ਵੱਖ ਮੁੱਦਿਆਂ ਨੂੰ ਨਿੱਜੀ ਤੌਰ 'ਤੇ ਉਠਾਉਣ ਲਈ ਮਿਲਣ ਦਾ ਸਮਾਂ ਮੰਗਣ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਲਈ ਕੇਂਦਰੀ ਪੂਲ ਵਾਸਤੇ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮੰਗਿਆ ਗਿਆ ਹੈ। ਝੋਨੇ ਦੀ ਖ਼ਰੀਦ 2,462 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਸਟਮ ਮਿਲਿੰਗ ਪਾਲਿਸੀ ਦਾ ਖਰੜਾ ਮਨਜ਼ੂਰੀ ਲਈ ਵਿੱਤ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ। ਹਾੜ੍ਹੀ ਮਾਰਕੀਟਿੰਗ ਸੀਜ਼ਨ 2027-28 ਸਬੰਧੀ ਕੇਂਦਰ ਸਰਕਾਰ ਵੱਲੋਂ 132 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥੇ ਜਾਣ ਦੀ ਸੰਭਾਵਨਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਮਾਰਕਫੈੱਡ ਦੇ ਐੱਮ.ਡੀ. ਵਿਸ਼ੇਸ਼ ਸਾਰੰਗਲ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ, ਐਮ ਡੀ ਪਨਸਪ ਬੀ. ਸ਼੍ਰੀਨਿਵਾਸਨ, ਜੀ ਐਮ ਐਫਸੀਆਈ ਨਿਕਿਤਾ ਪਵਾਰ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਵਧੀਕ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਵੀ ਹਾਜ਼ਿਰ ਸਨ।

Punjab Emphasizes The Lifting Of 12 Lakh Metric Tonnes Of Foodgrains Per Month To Create Storage Space For The Upcoming Procurement

Comments


Recommended Stories
Latest
Crime News
Most Visited Stories