NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
August 20, 2026
Punjab-Government-Committed-To-R

ਮਸਲਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ਲਈ ਵਿੱਤ, ਮਾਲ, ਏ.ਜੀ. ਦਫ਼ਤਰ ਅਤੇ ਯੂਨੀਅਨ ਦੀ ਸਾਂਝੀ ਕਮੇਟੀ ਬਣਾਈ ਜਾਵੇਗੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ  ਵਧੀਕ ਮੁੱਖ ਸਕੱਤਰ ਮਾਲ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਅਤੇ ਵਿੱਤੀ ਮਾਮਲੇ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼

Daily Gianwan Bureau / Chandigarh

ਚੰਡੀਗੜ੍ਹ, 20 ਅਗਸਤ 2026 ਮਾਲ ਵਿਭਾਗ ਦੇ ਫੀਲਡ ਸਟਾਫ਼ ਦੀਆਂ ਮੰਗਾਂ ਦੇ ਹੱਲ ਲਈ ਇੱਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਾਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ, ਵਿੱਤ ਵਿਭਾਗ, ਐਡਵੋਕੇਟ ਜਨਰਲ (ਏ.ਜੀ.) ਦਫ਼ਤਰ ਦੇ ਅਧਿਕਾਰੀਆਂ ਅਤੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ 'ਤੇ ਆਧਾਰਿਤ ਇੱਕ ਵਿਸ਼ੇਸ਼ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ, ਤਾਂ ਜੋ ਸੇਵਾਵਾਂ ਅਤੇ ਕਾਡਰ ਨਾਲ ਸਬੰਧਤ ਸਾਰੇ ਮਸਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾ ਸਕੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ, ਜਿਸ ਵਿਚ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ, ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਮਸਲਿਆਂ ਦੇ ਸੁਹਿਰਦ ਅਤੇ ਜਲਦ ਹੱਲ 'ਤੇ ਜ਼ੋਰ ਦਿੱਤਾ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਨੂੰ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਵਿੱਤੀ ਦੇਣਦਾਰੀਆਂ ਨਾਲ ਸਬੰਧਤ ਸਾਰੀਆਂ ਤਜਵੀਜ਼ਾਂ ਤੁਰੰਤ ਵਿੱਤ ਵਿਭਾਗ ਨੂੰ ਭੇਜੀਆਂ ਜਾਣ ਤਾਂ ਜੋ ਲੋੜੀਂਦੀ ਰਸਮੀ ਕਾਰਵਾਈ ਅਤੇ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਮੀਟਿੰਗ ਦੌਰਾਨ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਵਫ਼ਦ ਨੇ ਇੱਕ ਰਸਮੀ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਕੇਡਰ ਦਾ ਦਰਜਾ ਤੇ ਤਨਖਾਹ ਸਮਾਨਤਾ, ਸਟੇਸ਼ਨਰੀ ਭੱਤਾ, ਖਾਲੀ ਅਸਾਮੀਆਂ ਭਰਨਾ ਅਤੇ ਕੇਡਰ ਪੁਨਰਗਠਨ ਆਦਿ ਸ਼ਾਮਲ ਸਨ। ਸੂਬਾ ਸਰਕਾਰ ਦੇ ਮੁਲਾਜ਼ਮ-ਪੱਖੀ ਰੁਖ਼ ਨੂੰ ਦੁਹਰਾਉਂਦਿਆਂ ਦੋਵਾਂ ਮੰਤਰੀਆਂ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੇਠਲੇ ਪੱਧਰ ਦੇ ਮਾਲ ਅਧਿਕਾਰੀਆਂ ਦੀ ਭਲਾਈ ਅਤੇ ਸੇਵਾ ਸ਼ਰਤਾਂ ਦੀ ਰਾਖੀ ਕਰਦੇ ਹੋਏ ਪ੍ਰਸ਼ਾਸਕੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਮੀਟਿੰਗ ਦੌਰਾਨ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਸੂਬਾ ਜਨਰਲ ਸਕੱਤਰ ਨਿਰਮਲ ਸਿੰਘ ਬਾਠ, ਸੂਬਾ ਖਜ਼ਾਨਚੀ ਪਲਵਿੰਦਰ ਸਿੰਘ ਸੂਦ, ਸੂਬਾ ਮੀਤ ਪ੍ਰਧਾਨ ਅਦਿੱਤਿਆ ਕੌਸ਼ਲ, ਜ਼ਿਲ੍ਹਾ ਪ੍ਰਧਾਨ ਸੰਗਰੂਰ ਗੁਰਜੀਤ ਸਿੰਘ ਤੁੰਗ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਜਸਵੀਰ ਸਿੰਘ ਜੱਸੀ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਨੇ ਆਪਣੇ ਸਾਥੀਆਂ ਸਮੇਤ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

Punjab Government Committed To Resolving The Demands Of The Revenue Kanungo Association Harpal Singh Cheema

Comments


Recommended Stories
Latest
Crime News
Most Visited Stories