NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼
August 21, 2026
Resolve-The-Problems-Of-Potato-G

ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿਭਾਗੀ ਕੰਮਕਾਜ ਅਤੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ

Daily Gianwan Bureau / Chandigarh

ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗਬਾਨੀ ਸ੍ਰੀ ਮਨੀਸ਼ ਕੁਮਾਰ ਨੇ ਮੰਤਰੀ ਨੂੰ ਸੂਬੇ ਵਿੱਚ ਬਾਗ਼ਬਾਨੀ ਨਾਲ ਸਬੰਧਤ ਹੋ ਰਹੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਪੰਜਾਬ ਵਿੱਚ ਸ਼ੁਰੂ ਹੋਣ ਵਾਲੇ 1,300 ਕਰੋੜ ਰੁਪਏ ਦੇ ਵਿਸ਼ੇਸ਼ ਜੀਕਾ ਪ੍ਰੋਜੈਕਟ, ‘ਆਪਣਾ ਪਿੰਡ–ਆਪਣਾ ਬਾਗ਼’ ਅਤੇ ਬਾਗ਼ਬਾਨੀ ਵਿਕਾਸ ਕੇਂਦਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਸ੍ਰੀ ਭਗਤ ਨੇ ਸੂਬੇ ਦੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰ ਮਾਲਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ। ਮੰਤਰੀ ਨੇ ਵਿਭਾਗ ਦੇ ਸਾਰੇ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੰਤਰੀ ਸ੍ਰੀ ਭਗਤ ਨੇ ਬਾਗਬਾਨੀ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਕਿੱਤਿਆਂ ਵੱਲ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

Resolve The Problems Of Potato Growers And Cold Store Owners On Priority Mohinder Bhagat Instructs Officials

Comments


Recommended Stories
Latest
Crime News
Most Visited Stories