NOW
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ    ਜਲੰਧਰ ਦੇ ਬਸਤੀ ਸ਼ੇਖ 'ਚ ਦਰਦਨਾਕ ਹਾਦਸਾ, ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ; ਮਲਬੇ ਹੇਠ ਦਬੇ ਤਿੰਨ ਲੋਕ ਜ਼ਖ਼ਮੀ    ਹੁਸ਼ਿਆਰਪੁਰ ਪੁਲਿਸ ਦੀ ਨਸ਼ਾ ਵਿਰੋਧੀ ਕਾਰਵਾਈ: ਤਿੰਨ ਨੌਜਵਾਨ ਕਾਬੂ, ਨਸ਼ੇ ਦੀਆਂ ਚਿੱਟੀਆਂ ਗੋਲੀਆਂ ਤੇ ਸਬੂਤ ਬਰਾਮਦ    ਭੋਂਡਸੀ ਜੇਲ੍ਹ ਪੁੱਜੇ ਕੇਜਰੀਵਾਲ ਤੇ ਭਗਵੰਤ ਮਾਨ, ਹਿਰਾਸਤ ’ਚ ਬੰਦ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ    ਚੋਣਾਂ ਤੋਂ ਪਹਿਲਾਂ ਬਟਾਲਾ ’ਚ ਪੁਲਿਸ ਅਲਰਟ, ਸ਼ਹਿਰ ਦੀਆਂ ਸੜਕਾਂ ’ਤੇ ਨਿਕਲਿਆ ਵਿਸ਼ਾਲ ਫਲੈਗ ਮਾਰਚ    800 ਰੁਪਏ ਦੇ ਝਗੜੇ ਨੇ ਲੈ ਲਈ ਨੌਜਵਾਨ ਦੀ ਜਾਨ, ਮੁਹਾਲੀ ਪੁਲਿਸ ਵੱਲੋਂ ਦੋ ਕਾਤਲ ਕਾਬੂ    ਅਮਰੀਕਾ ਨੇ ਗ੍ਰੀਨ ਕਾਰਡ ਨਿਯਮ ਕੀਤੇ ਸਖ਼ਤ, ਐਚ-1ਬੀ, ਵਿਦਿਆਰਥੀ ਤੇ ਟੂਰਿਸਟ ਵੀਜ਼ਾ ਧਾਰਕਾਂ ਲਈ ਵਧੀਆਂ ਮੁਸ਼ਕਲਾਂ    ਸਬਜ਼ੀ ਮੰਡੀ ਦੇ ਆਪਸੀ ਝਗੜੇ ਨੇ ਲਿਆ ਪੀਓ - ਪੁੱਤ ਦੀ ਜਾਨ: ਮੱਖਣ-ਹਰਤੇਜ ਸਿੰਘ ਦੀਆਂ ਲਾਸ਼ਾਂ ਫੀਡਰ ਨਹਿਰ ਤੋਂ ਬਰਾਮਦ    ਭਗਵੰਤ ਮਾਨ ਦਾ ਵੱਡਾ ਐਲਾਨ: ਸਰਕਾਰੀ ਦਫ਼ਤਰ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ, ਲੂ ਅਤੇ ਗਰਮੀ ਤੋਂ ਬਚਾਅ ਲਈ ਨਵਾਂ ਸ਼ੈਡਿਊਲ    ਚੰਡੀਗੜ੍ਹ ’ਚ ਨੌਜਵਾਨ ਦੀ ਸ਼ਰਮਨਾਕ ਹਰਕਤ: ਸੁਖਨਾ ਝੀਲ ’ਚ ਬੋਟਿੰਗ ਦੌਰਾਨ ਪੇਸ਼ਾਬ, ਲੋਕਾਂ ’ਚ ਰੋਸ   
ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ
July 3, 2024
Invitation-To-Industrial-Houses-

ਇੰਡਸਟਰੀ ਇੰਮਪੈਨਲਮੈਂਟ ਲਈ 15 ਜੁਲਾਈ ਤੱਕ ਆਪਣਾ ਪ੍ਰਸਤਾਵ ਆਨਲਾਈਨ ਜਮ੍ਹਾਂ ਕਰਵਾਉਣਾ ਲਾਜ਼ਮੀ

ਸਕੀਮ ਤਹਿਤ ਨੌਜਵਾਨਾਂ ਨੂੰ ਕਿੱਤਾਮੁਖੀ ਟ੍ਰੇਨਿੰਗ ਦੇ ਨਾਲ-ਨਾਲ ਰੋਜ਼ਗਾਰ ਦੇ ਵੀ ਮੌਕੇ ਪ੍ਰਦਾਨ ਕੀਤੇ ਜਾਣਗੇ

Daily Gianwan Bureau / Ludhiana

ਲੁਧਿਆਣਾ, 03 ਜੁਲਾਈ - ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਹੁਨਰ ਵਿਕਾਸ ਮਿਸ਼ਨ ਸਕੀਮ ਤਹਿਤ ਨੌਜਵਾਨਾਂ ਨੂੰ ਕਿੱਤਾਮੁਖੀ ਟ੍ਰੇਨਿੰਗ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ।

ਇਸ ਸਬੰਧੀ ਰੋਜਗਾਰ ਅਤੇ ਹੁਨਰ ਵਿਕਾਸ ਅਫਸਰ ਜੀਵਨਦੀਪ ਸਿੰਘ ਪੀ.ਸੀ.ਐਸ.(ਏ) ਵੱਲੋਂ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਦੀਨ ਦਿਆਲ ਉਪਾਧਿਆਏ-ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ-ਜੀ.ਕੇ.ਵਾਈ.) ਤਹਿਤ ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਉਦਯੋਗਪਤੀ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਉਪਰੰਤ ਆਪਣੀਆਂ ਉਦਯੋਗਿਕ ਇਕਾਈਆਂ ਵਿੱਚ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਨਗੇ।
ਮੁੱਢਲੇ ਪੜਾਅ 'ਤੇ ਇੰਡਸਟਰੀ ਦੀ ਇੰਮਪੈਨਲਮੇਂਟ ਕੀਤੀ ਜਾਵੇਗੀ। ਕੈਪਟਿਵ ਰੁਜ਼ਗਾਰਦਾਤਾਵਾਂ ਦੀ ਚੋਣ ਲਈ ਦਸਤਾਵੇਜ਼ ਵੈਬਸਾਈਟ www.eproc.punjab.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਸਿਖਲਾਈ ਅਤੇ ਪਲੇਸਮੈਂਟ ਨੂੰ ਲਾਗੂ ਕਰਨ ਲਈ ਦਿਲਚਸਪੀ ਰੱਖਣ ਵਾਲੇ ਬਿਨੈਕਾਰਾਂ ਲਈ 15 ਜੁਲਾਈ, 2024 ਨੂੰ ਸ਼ਾਮ 05:00 ਵਜੇ ਜਾਂ ਇਸ ਤੋਂ ਪਹਿਲਾਂ ਆਪਣਾ ਪ੍ਰਸਤਾਵ ਆਨਲਾਈਨ ਜਮ੍ਹਾਂ ਕਰਾਉਣਾ ਲਾਜ਼ਮੀ ਹੈ।

ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਜਿਸ ਵਿੱਚ ਰਵੀਜੋਤ ਕੋਰ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਤੇ ਪ੍ਰਿੰਸ ਕੁਮਾਰ ਜ਼ਿਲ੍ਹਾ ਮੈਨੇਜਰ ਹਾਜ਼ਰ ਸਨ, ਵੱਲੋ ਇੰਡਸਟਰੀ ਨੁਮਾਇੰਦਿਆਂ ਨਾਲ ਵਾਰਤਾਲਾਪ ਕਰਦਿਆਂ ਟੈਂਡਰ ਪ੍ਰਕਿਰਿਆ ਨੂੰ ਮੁਕੰਮਲ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਵੱਲੋਂ ਵਿਸ਼ਵਾਸ਼ ਦੁਆਇਆ ਗਿਆ ਕਿ ਇੰਡਸਟਰੀ ਇੰਮਪੈਨਲਮੈਂਟ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇਗਾ।

Powered by Froala Editor

Invitation To Industrial Houses To Play A Leading Role For Skill Training And Employment

Comments


Recommended Stories
Latest
Crime News
Most Visited Stories