ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾ ">
NOW
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ    ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ    ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ    ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ    ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ     ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼    ਗਾਜ਼ੀਆਬਾਦ : ਟੀਐਨਟੀ ਟਾਵਰ ਵਿੱਚ ਖ਼ੁਦਕੁਸ਼ੀ ਦਾ ਸ਼ੱਕ, 29ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ    ਨੇਪਾਲ ਦੇ ਗ੍ਰਹਿ ਮੰਤਰੀ ਸੁਧਨ ਗੁਰੂਂਗ ਦਾ 26 ਦਿਨਾਂ ਵਿੱਚ ਅਸਤੀਫ਼ਾ, ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਤਹਿਤ ਤਬਾਦਲਾ    ਨਵਾਂਸ਼ਹਿਰ ਦੇ ਕਸਬਾ ਔੜ ਚ ਦੁਕਾਨਦਾਰ ਦਾ ਬੇਟਾ ਗੰਭੀਰ ਰੂਪ ਵਿੱਚ ਜ਼ਖ਼ਮੀ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ   
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ
July 11, 2024
Punjab-Goverment-Seeks-Applicati

ਅਰਜ਼ੀਆਂ ਭਰਨ ਦੀ ਆਖਰੀ ਮਿਤੀ 6 ਅਗਸਤ

Daily Gianwan Bureau / Chandigarh

ਚੰਡੀਗੜ੍ਹ, 11 ਜੁਲਾਈ


    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀਆਂ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 6 ਅਗਸਤ 2024 ਤੱਕ ਕੀਤੀ ਗਈ ਹੈ। 


    ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। 


    ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ।


    ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 6 ਅਗਸਤ 2024 ਤੱਕ ਭੇਜ ਸਕਦੇ ਹਨ। 


        ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 08.05.2023, ਮਿਤੀ 29.5.2023, ਮਿਤੀ 16.9.2023 ਅਤੇ 17.10.2023 ਨੂੰ ਜ਼ਾਰੀ ਇਸ਼ਤਿਹਾਰ ਦੇ ਹਵਾਲੇ ਵਿੱਚ ਜ਼ਿਨ੍ਹਾਂ ਬਿਨੈਕਾਰਾਂ ਵੱਲੋਂ ਅਪਲਾਈ ਕੀਤਾ ਹੋਇਆ ਹੈ, ਉਹਨਾਂ ਨੂੰ ਵੀ ਦੁਬਾਰਾ ਅਰਜੀ ਦੇਣੀ ਪਵੇਗੀ, ਕਿਉਜੋ ਪਹਿਲਾ ਪ੍ਰਾਪਤ ਅਰਜ਼ੀਆਂ ਨੂੰ ਨਹੀ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ  ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।


Powered by Froala Editor

Punjab Goverment Seeks Applications For Recruitment Of Chairperson Of State Scheduled Castes Commission Dr Baljit Kaur

Comments


Recommended Stories
Latest
Crime News
Most Visited Stories