ਸੀ-ਪਾਈਟ ਕੈਂਪ ਲੁਧਿਆਣਾ ਵਿਖੇ ਫੌਜ (ਅਗਨੀਵੀਰ), ਬੀ.ਐਸ.ਐਫ., ਸੀ.ਆਰ.ਪੀ.ਐਫ., ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਦੀ ">
NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਸੀ-ਪਾਈਟ ਕੈਂਪ 'ਚ ਫੌਜ (ਅਗਨੀਵੀਰ) ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਸਿਖਲਾਈ ਸੁਰੂ
July 15, 2024
Training-For-The-Recruitment-Of-

Daily Gianwan Bureau / Ludhiana


ਲੁਧਿਆਣਾ, 15 ਜੁਲਾਈ -    ਸੀ-ਪਾਈਟ ਕੈਂਪ ਲੁਧਿਆਣਾ ਵਿਖੇ ਫੌਜ (ਅਗਨੀਵੀਰ), ਬੀ.ਐਸ.ਐਫ., ਸੀ.ਆਰ.ਪੀ.ਐਫ., ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਦੀ ਫਿਜੀਕਲ ਅਤੇ ਲਿਖਤੀ ਪੇਪਰ ਲਈ ਅੱਜ 15 ਜੁਲਾਈ ਤੋਂ 31 ਜੁਲਾਈ ਤੱਕ ਮੁਫ਼ਤ ਤਿਆਰੀ ਕਰਵਾਈ ਜਾ ਰਹੀ ਹੈ।


ਇਸ ਸਬੰਧੀ ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਲੁਧਿਆਣਾ ਦੇ ਜਿਹੜੇ ਨੌਜਵਾਨਾਂ ਆਰਮੀ (ਅਗਨੀਵੀਰ), ਬੀ.ਐਸ.ਐਫ., ਸੀ.ਆਰ.ਪੀ.ਐਫ., ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਦੀ ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਸਥਾਨਕ ਸੀ-ਪਾਈਟ ਕੈਂਪ, ਆਈ.ਟੀ.ਆਈ. ਗਿੱਲ ਰੋਡ ਲੁਧਿਆਣਾ ਵਿਖੇ ਸੰਪਰਕ ਕਰ ਸਕਦੇ ਹਨ।


ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਯੁਵਕ ਕੈਪ ਵਿੱਚ ਫਿਜੀਕਲ ਅਤੇ ਲਿਖਤੀ ਪੇਪਰ ਦੀਆਂ ਕਲਾਸਾਂ ਰਾਹੀਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਂਪਾਂ ਦਾ ਲਾਹਾ ਲੈ ਸਕਦੇ ਹਨ। ਨੌਜਵਾਨ ਫਿਜੀਕਲ ਅਤੇ ਲਿਖਤੀ ਟੈਸਟ ਦੀ ਸਿਖਲਾਈ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਸ ਵਿੱਚ ਆਧਾਰ ਕਾਰਡ, 10ਵੀਂ ਜਾ 12ਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋ ਸ਼ਾਮਲ ਹਨ, ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।


ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 78885-86296 ਅਤੇ 81988-00853 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Powered by Froala Editor

Training For The Recruitment Of Army Agniveer And Punjab Police Has Started In C Piet Camp

Comments


Recommended Stories
Latest
Crime News
Most Visited Stories