NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਗੁਰਪੁਰਬ ਮੌਕੇ " ਮਸਤੀ ਕੀ ਪਾਠਸ਼ਾਲਾ " ਦੇ ਵਿਦਿਆਰਥੀਆਂ ਦੀ ਬੱਸ ਪਟਿਆਲਾ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਂ ਦੇ ਦਰਸ਼ਨਾਂ ਲਈ ਕੀਤੀ ਰਵਾਨਾ
November 28, 2023
Daily-Dharaledar-Online-News-Vie

Daily Dharaledar / Punjab

ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ।” ਇਹ ਸੰਦੇਸ਼ ਹੀ ਆਲਮੀ ਪੱਧਰ -ਤੇ ਆਏ ਵਾਤਾਵਰਨ ਦੇ ਸੰਕਟ ਤੋਂ ਪਾਰ ਪਾਉਣ ਲਈ ਸਮਰੱਥ- ਇਤਵਿੰਦਰ ਸਿੰਘ

ਪਟਿਆਲਾ 28 ਨਵੰਬਰ - ਪ੍ਰਕਾਸ਼ ਪੂਰਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਪ੍ਰਸਿੱਧ ਸਮਾਜ ਸੇਵੀ ਇਤਵਿੰਦਰ ਸਿੰਘ (ਹਨੀ  ਲੂਥਰਾ) ਅਤੇ ਪ੍ਰਧਾਨ ਹਿਊਮਨ ਰਾਈਟਸ ਮਿਸ਼ਨ ਪ੍ਰੋਟੈਕਸ਼ਨ ਅੰਗਰੇਜ਼ ਸਿੰਘ ਵਿਰਕ ਨੇ ਸ੍ਰੀਮਤੀ ਰਾਜਪਾਲ ਕੌਰ ਮਸਤ ਦੀ ਅਗਵਾਈ ਹੇਠ " ਮਸਤੀ ਕੀ ਪਾਠਸ਼ਾਲਾ " ਦੇ ਵਿਦਿਆਰਥੀਆਂ ਨੂੰ ਪਟਿਆਲਾ ਸ਼ਹਿਰ ਦੇ ਇਤਿਹਾਸਕ  ਗੁਰਦੁਆਰਾ ਸਾਹਿਬਾਂ ਦੇ ਦਰਸ਼ਨ ਕਰਵਾਉਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਤਵਿੰਦਰ ਸਿੰਘ (ਹਨੀ ਲੂਥਰਾ) ਨੇ " ਮਸਤੀ ਕੀ ਪਾਠਸ਼ਾਲਾ "   ਦੇ ਬੱਚਿਆਂ ਨੂੰ ਪੌਦਿਆਂ ਦਾ ਲੰਗਰ ਵੀ ਵੰਡਿਆ  ਅਤੇ ਇਸ ਮੌਕੇ ਬੱਚਿਆ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ  ‘ ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ।” ਇਹ ਸੰਦੇਸ਼ ਹੀ ਆਲਮੀ ਪੱਧਰ -ਤੇ ਆਏ ਵਾਤਾਵਰਨ ਦੇ ਸੰਕਟ ਤੋਂ ਪਾਰ ਪਾਉਣ ਦੀ ਸਮਰੱਥਾ ਰੱਖਦਾ ਹੈ। ਇਸ ਸੰਦੇਸ਼ -ਤੇ ਅਮਲ ਕੀਤੇ ਬਿਨਾਂ ਇਸ ਸੰਕਟ ਵਿਚੋਂ ਨਿਕਲਣਾ ਮੁਸ਼ਕਿਲ ਹੀ ਨਹੀਂ ਸਗੋਂ ਅਸੰਭਵ ਹੋਵੇਗਾ।  ਵਾਤਾਵਰਨ ਦੇ ਸੰਕਟ ਦਾ ਮੁਕਾਬਲਾ ਅਸੀਂ ਵੱਧ ਤੋਂ ਵੱਧ ਰੁੱਖ ਲਗਾ ਕੇ ਕਰ ਸਕਦੇ ਹਾਂ । ਉਨ੍ਹਾਂ ਬੱਚਿਆ ਨੂੰ ਕਿਹਾ ਕਿ ਉਹ ਆਪਣੇ ਜਨਮ ਦਿਨ ਮੌਕੇ ਘੱਟ ਤੋਂ ਘੱਟ ਇੱਕ ਰੁੱਖ ਜ਼ਰੂਰ ਲਗਾਉਣ ਅਤੇ ਉਸ ਦਾ ਪਾਲਣ ਪੋਸਣ ਜ਼ਰੂਰ ਕਰਨ । ਅਜਿਹਾ ਕਰਕੇ ਉਹ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਸਕਦੇ ਹਨ ।  - ਅੰਗਰੇਜ਼ ਸਿੰਘ ਵਿਰਕ ਨੇ ਬੱਚਿਆ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਾਨੂੰ ਸਾਰਿਆ ਨੂੰ ਆਪਣੇ ਗੁਰੂਆਂ ਦੇ ਦਰਸਾਏ ਫਲਸਫਿਆਂ ਤੇ ਚੱਲਣਾ ਚਾਹੀਦਾ ਹੈ। ਮੈਡਮ ਰਾਜਪਾਲ ਕੌਰ ਮਸਤ ਨੇ ਕਿਹਾ ਕਿ ਵੱਧ ਰਿਹਾ ਪ੍ਰਦੂਸ਼ਣ  ਦਾ ਸਤਰ ਮਨੁੱਖਤਾ ਦੇ ਨਾਲ ਨਾਲ  ਜੀਵ ਜੰਤੂਆਂ, ਪਸੂ ਪੰਛੀਆਂ  ਅਤੇ ਸਮੁੱਚੀ ਮਨੁੱਖਤਾ ਲਈ ਘਾਤਕ ਸਿੱਧ ਹੋ ਰਿਹਾ ਹੈ। ਇਸ ਲਈ ਸਾਨੂੰ ਸਾਰਿਆ ਨੂੰ ਲੋਕ ਲਹਿਰ ਪੈਦਾ ਕਰਕੇ ਆਪਣੇ ਵਾਤਾਵਰਣ ਨੂੰ ਸੰਭਾਲਣ ਦੇ ਉਪਰਾਲੇ ਕਰਨੇ ਚਾਹੀਦੇ ਹਨ ।  ਇਸ ਮੌਕੇ ਮੈਡਮ ਐਚ. ਸੀ. ਭਾਰਤੀ ਤੇ ਮੰਜੂ  ਵੀ ਸ਼ਾਮਲ ਸਨ ।  -

Daily Dharaledar Online News Views and Reviews

Comments


Recommended Stories
Latest
Crime News
Most Visited Stories