NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਪਤਨੀ ਗੁਰਪ੍ਰੀਤ ਕੌਰ ਤੇ ਨਵਜੰਮੀ ਧੀ ਸਮੇਤ ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ
April 26, 2024
Amritsar-Golden-Temple-Punjab-Ch

Daily Gianwan Bureau / Amritsar

ਸਰਬੱਤ ਦੇ ਭਲੇ ਦੀ ਅਰਦਾਸ ਕਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਧਰਮਪਤਨੀ ਨਾਲ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਅੰਮ੍ਰਿਤਸਰ ਲੋਕਸਭਾ ਸੀਟ ਦੇ ਆਪ ਉਮੀਦਵਾਰ ਕੁਲਦੀਪ ਧਾਲੀਵਾਲ ਵੀ ਮੌਜੂਦ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦੋ ਦਿਨਾਂ ਤੋਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਲਈ ਮਾਝੇ ਵਿੱਚ ਪਹੁੰਚੇ ਹੋਏ ਹਨ ਤੇ ਕੱਲ ਉਹਨਾਂ ਵੱਲੋਂ ਅੰਮ੍ਰਿਤਸਰ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਵੀ ਚੋਣ ਪ੍ਰਚਾਰ ਕੀਤਾ ਗਿਆ। ਜਿਸ ਤੋਂ ਬਾਅਦ ਅੱਜ ਸਵੇਰੇ ਭਗਵੰਤ ਸਿੰਘ ਮਾਨ ਆਪਣੀ ਧਰਮ ਪਤਨੀ ਅਤੇ ਆਪਣੀ ਭੈਣ ਤੇ ਆਪਣੀ ਬੇਟੀ ਨਿਆਮਤ ਕੌਰ ਦੇ ਨਾਲ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। 

ਨਿਆਮਤ ਕੌਰ ਦੇ ਜਨਮ ਤੋਂ ਬਾਅਦ ਭਗਵੰਤ ਸਿੰਘ ਮਾਨ ਪਹਿਲੀ ਵਾਰੀ ਪਰਿਵਾਰ ਸਮੇਤ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਦੇ ਪਵਿੱਤਰ ਨਗਰੀ ਦੇ ਵਿੱਚ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੇ ਲਈ ਪੁੱਜੇ ਹਾਂ ਪਿਛਲੇ ਮਹੀਨੇ ਸਾਨੂੰ ਪਰਮਾਤਮਾ ਨੇ ਨਿਆਮਤ ਬਖਸ਼ੀ ਜਿਹੜੀ ਉਹਨਾਂ ਘਰ ਇੱਕ ਬੱਚੀ ਨੇ ਜਨਮ ਲਿਆ। ਉਸ ਬੱਚੀ ਦੀ ਤੰਦਰੁਸਤੀ ਤੇ ਪਰਿਵਾਰ ਤੇ ਪੂਰੇ ਪੰਜਾਬ ਦੀ ਤੰਦਰੁਸਤੀ ਦੇ ਲਈ ਅਸ਼ੀਰਵਾਦ ਲੈਣ ਲਈ ਪਹੁੰਚੇ ਹਾਂ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ ਹੈ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ। 

Amritsar Golden Temple Punjab Chief Minister Bhagwant Mann Paid Obeisance At Darbar Sahib Along With Wife Gurpreet Kaur And Newborn Daughter

Comments


Recommended Stories
Latest
Crime News
Most Visited Stories