NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਤੁਰੰਤ ਸਿੱਖਾਂ ਨੂੰ ਵਾਪਸ ਕਰਨ ਦੀ ਮੰਗ
June 22, 2024
Global-Sikh-Council-Demands-Imme

ਕਿਹਾ, ਇਨ੍ਹਾਂ ਤਖ਼ਤਾਂ 'ਤੇ ਪੰਥ ਪ੍ਰਵਾਨਿਤ 'ਸਿੱਖ ਰਹਿਤ ਮਰਯਾਦਾ' ਦੀ ਪਾਲਣਾ ਨਹੀਂ ਕੀਤੀ ਜਾਂਦੀ

ਕਿਹਾ, ਇਨ੍ਹਾਂ ਤਖ਼ਤਾਂ 'ਤੇ ਚੱਲ ਰਹੀਆਂ ਮੌਜੂਦਾ ਮਰਿਆਦਾਵਾਂ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਦੀਆਂ ਹਨ

Daily Gianwan Bureau / Chandigarh

ਚੰਡੀਗੜ੍ਹ, 22 ਜੂਨ, 2024 - ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਕਨਫੈਡਰੇਸ਼ਨ 'ਗਲੋਬਲ ਸਿੱਖ ਕੌਂਸਲ' ਨੇ ਸਿੱਖ ਕੌਮ ਨੂੰ ਬਿਹਾਰ ਅਤੇ ਮਹਾਰਾਸ਼ਟਰ ਦੀਆਂ ਰਾਜ ਸਰਕਾਰਾਂ ਤੋਂ ਕ੍ਰਮਵਾਰ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਕੰਟਰੋਲ ਵਾਪਸ ਲੈਣ ਦੀ ਜ਼ੋਰਦਾਰ ਅਪੀਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਵਿਸ਼ਵ-ਵਿਆਪੀ ਸਿੱਖ ਭਾਈਚਾਰੇ ਨੂੰ ਦੋਵਾਂ ਸਰਕਾਰਾਂ ਦੇ ਗੈਰਕਾਨੂੰਨੀ ਕੰਟਰੋਲ ਤੋਂ ਇਨ੍ਹਾਂ ਪਵਿੱਤਰ ਤਖ਼ਤਾਂ ਨੂੰ ਆਜ਼ਾਦ ਕਰਵਾਉਣ ਅਤੇ ਮੁੜ ਪ੍ਰਾਪਤ ਕਰਨ ਲਈ ਨਿਰਣਾਇਕ ਕਦਮ ਚੁੱਕਣ ਦੀ ਮੰਗ ਕੀਤੀ ਹੈ।

          ਇੱਕ ਬਿਆਨ ਵਿੱਚ ਇਹ ਮੰਗ ਕਰਦੇ ਹੋਏ ਗਲੋਬਲ ਸਿੱਖ ਕੌਂਸਲ (ਜੀਐਸਸੀ) ਦੀ ਪ੍ਰਧਾਨ ਲੇਡੀ ਸਿੰਘ ਡਾ: ਕੰਵਲਜੀਤ ਕੌਰਚੇਅਰਮੈਨ ਲਾਰਡ ਇੰਦਰਜੀਤ ਸਿੰਘਕੌਂਸਲ ਦੀ ਕਾਨੂੰਨੀ ਮਾਮਲੇ ਕਮੇਟੀ ਦੇ ਚੇਅਰਮੈਨ ਜਗੀਰ ਸਿੰਘ ਅਤੇ ਕੌਂਸਲ ਦੀ ਧਾਰਮਿਕ ਮਾਮਲੇ ਕਮੇਟੀ ਦੇ ਚੇਅਰਮੈਨ ਡਾ: ਕਰਮਿੰਦਰ ਸਿੰਘ ਨੇ ਇਨ੍ਹਾਂ ਤਖ਼ਤਾਂ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਦਾ ਸੰਚਾਲਨ 'ਪਟਨਾ ਸਾਹਿਬ ਦੇ ਸੰਵਿਧਾਨ ਅਤੇ 1957 ਦੇ ਉਪ-ਨਿਯਮਾਂ' ਦੁਆਰਾ ਕੀਤਾ ਜਾ ਰਿਹਾ ਹੈਜਦਕਿ ਤਖ਼ਤ ਹਜ਼ੂਰ ਸਾਹਿਬ, ਮਹਾਰਾਸ਼ਟਰ ਦਾ 'ਨੰਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956' ਦੁਆਰਾ ਨਿਯੰਤ੍ਰਿਤ ਕੀਤਾ ਜਾਂਦਾ ਹੈ। ਇਹ ਨਿਯਮਾਂ ਤਹਿਤ ਦੋਹਾਂ ਤਖ਼ਤਾਂ ਦੇ ਧਾਰਮਿਕ ਸਮਾਗਮਾਂ ਅਤੇ ਪ੍ਰਬੰਧਕੀ ਮਾਮਲਿਆਂ ਵਿੱਚ ਉਕਤ ਦੋਵਾਂ ਸਰਕਾਰਾਂ ਕੋਲ ਖੁੱਲਮ-ਖੁੱਲੀ ਦਖਲਅੰਦਾਜ਼ੀ ਦੀ ਛੋਟ ਹੈ।

          ਇਨ੍ਹਾਂ ਤਖ਼ਤਾਂ ਦੀ ਇਤਿਹਾਸਕ ਮਹੱਤਤਾ ਅਤੇ ਮੌਜੂਦਾ ਮੁੱਦਿਆਂ ਦਾ ਵਿਖਿਆਨ ਕਰਦੇ ਹੋਏ ਜੀਐਸਸੀ ਨੇ ਕਿਹਾ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਵਿੱਚ ਬਹੁਤ ਸਤਿਕਾਰਿਤ ਅਸਥਾਨ ਹਨ। ਤਖ਼ਤ ਪਟਨਾ ਸਾਹਿਬ ਵਿਖੇ 22 ਦਸੰਬਰ, 1666 ਨੂੰ ਪੈਦਾ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਅਸਥਾਨ ਹੈਜਦੋਂ ਕਿ ਤਖ਼ਤ ਹਜ਼ੂਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਆਖਰੀ ਸਮਾਂ ਬਿਤਾਇਆ ਅਤੇ ਜੀਵਤ ਗੁਰੂ ਪ੍ਰੰਪਰਾ ਦੀ ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾਗੱਦੀ ਬਖਸ਼ੀ ਸੀ।

          ਜੀਐਸਸੀ ਨੇ ਨਿਰਾਸ਼ਾ ਪ੍ਰਗਟ ਕਰਦਿਆ ਕਿਹਾ ਕਿ ਇਹਨਾਂ ਤਖ਼ਤ ਸਾਹਿਬਾਨ 'ਤੇ ਵਰਤਮਾਨ ਪ੍ਰਥਾਵਾਂ ਮੂਲ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਦੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੱਕਰੇ ਵੱਢਣ ਦੀ ਰਸਮਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਬਚਿੱਤਰ ਨਾਟਕ (ਦਸ਼ਮ ਗ੍ਰੰਥ) ਦਾ ਪ੍ਰਕਾਸ਼ ਕਰਕੇ ਅਖੰਡ ਪਾਠ ਕਰਨ ਤੋਂ ਇਲਾਵਾ ਆਰਤੀ ਕਰਨ ਵਰਗੇ ਰੀਤੀ-ਰਿਵਾਜਾਂ ਦੀ ਪਾਲਣਾ ਕਰਨ ਵਰਗੀਆਂ ਪ੍ਰਥਾਵਾਂ ਸਿੱਖ ਰਹਿਤ ਮਰਯਾਦਾ ਦੇ ਬਿਲਕੁਲ ਅਨੁਰੂਪ ਨਹੀਂ ਹਨ। ਤਖ਼ਤ ਹਜ਼ੂਰ ਸਾਹਿਬ ਵਿਖੇ ਰੋਜ਼ਾਨਾ ਦੀ ਰਸਮ ਮੌਕੇ ਜਿਸ ਤਰਾਂ ਦੀਵੇ ਜਗਾਏ ਜਾਂਦੇ ਹਨ ਉਹ ਗੁਰਬਾਣੀ ਵਿੱਚ ਦਰਸਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਰਗ-ਦਰਸ਼ਨ ਦੇ ਬਿਲਕੁਲ ਉਲਟ ਹਨ।

          ਕੌਂਸਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਕਤ ਕਾਨੂੰਨਾਂ ਦੇ ਅਧੀਨ ਪਟਨਾ ਸਾਹਿਬ ਦੇ ਜ਼ਿਲ੍ਹਾ ਜੱਜ ਨੂੰ ਦਿੱਤੀਆਂ ਗਈਆਂ ਵਿਆਪਕ ਸ਼ਕਤੀਆਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮਾਮਲਿਆਂ 'ਤੇ ਪੂਰਾ ਸਰਕਾਰੀ ਨਿਯੰਤਰਣ ਦੇ ਸਮਰੱਥ ਬਣਾਉਂਦੀਆਂ ਹਨ ਜੋ ਕਿ ਈਸਟ ਇੰਡੀਆ ਕੰਪਨੀ ਦੇ ਯੁੱਗ (ਲਗਭਗ 1810) ਦੀ ਵਿਰਾਸਤ ਦਾ ਹਿੱਸਾ ਹਨ । ਇਹ ਨਿਯੰਤਰਣ ਸਿੱਖਾਂ ਦੇ ਧਾਰਮਿਕ ਮਾਮਲਿਆਂਸੰਸਥਾਵਾਂ ਅਤੇ ਇਸ ਨਾਲ ਜੁੜੀਆਂ ਜਾਇਦਾਦਾਂ ਦੇ ਪ੍ਰਬੰਧਨ ਕਰਨ ਦੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਕਰਦਾ ਹੈ।

          ਕਾਨੂੰਨੀ ਅਤੇ ਸੰਵਿਧਾਨਕ ਸੰਦਰਭਾਂ ਨੂੰ ਉਜਾਗਰ ਕਰਦੇ ਹੋਏ ਜੀਐਸਸੀ ਨੇ ਸਪੱਸ਼ਟ ਕੀਤਾ ਕਿ ਭਾਰਤੀ ਸੰਵਿਧਾਨ ਦੀ ਧਾਰਾ 26 ਦੇ ਅਨੁਸਾਰਧਾਰਮਿਕ ਸੰਪਰਦਾਵਾਂ ਨੂੰ ਸੰਸਥਾਵਾਂ ਦੀ ਸਥਾਪਨਾ ਅਤੇ ਸਾਂਭ-ਸੰਭਾਲ ਕਰਨਆਪਣੇ ਖੁਦ ਦੇ ਮਾਮਲਿਆਂ ਦਾ ਪ੍ਰਬੰਧਨ ਕਰਨ ਅਤੇ ਚੱਲ ਅਤੇ ਅਚੱਲ ਸੰਪਤੀਆਂ ਦੇ ਮਾਲਕ ਅਤੇ ਪ੍ਰਾਪਤ ਕਰਨ ਦਾ ਅਧਿਕਾਰ ਦਿੰਦਾ ਹੈ। ਉਨਾਂ ਕਿਹਾ ਕਿ "ਹਿੰਦੂ ਰਿਲੀਜੀਅਸ ਐਂਡ ਚੈਰੀਟੇਬਲ ਐਂਡੋਮੈਂਟਸ ਕਮਿਸ਼ਨਰ ਮਦਰਾਸ ਬਨਾਮ ਸ੍ਰੀ ਸ਼ਿਰੂਰ ਮੱਠ (ਏਆਈਆਰ 1954 ਐਸਸੀ 282) ਬਨਾਮ ਸ੍ਰੀ ਲਕਸ਼ਮਿੰਦਰ ਤੀਰਥ ਸਵਾਮੀਰ" ਕੇਸ ਵਿੱਚ ਸੁਪਰੀਮ ਕੋਰਟ ਨੇ ਵੀ ਇਸ ਅਧਿਕਾਰ ਦੀ ਪੁਸ਼ਟੀ ਕੀਤੀ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨ ਨੂੰ ਧਾਰਮਿਕ ਸੰਪਰਦਾ ਦੇ ਕੰਟਰੋਲ ਤੋਂ ਨਾ ਹਟਾਉਣਾ ਅਨੁਛੇਦ 26 ਦੀ ਧਾਰਾ (ਡੀ) ਦੇ ਤਹਿਤ ਮਿਲੇ ਗਾਰੰਟੀਸ਼ੁਦਾ ਹੱਕ ਦੀ ਉਲੰਘਣਾ ਹੈ।

          ਜੀਐਸਸੀ ਦੇ ਨੁਮਾਇੰਦਿਆਂ ਨੇ ਅਫਸੋਸ ਜ਼ਾਹਰ ਕੀਤਾ ਕਿ ਤਖ਼ਤ ਪਟਨਾ ਸਾਹਿਬ ਦੀ ਕਮੇਟੀ ਵਿੱਚ ਨਿਯੁਕਤ ਕੀਤੇ ਗਏ ਸਿੱਖਾਂ ਅਤੇ ਇਸ ਦੇ ਬੋਰਡ ਮੈਂਬਰਾਂ ਵਜੋਂ ਨਿਯੁਕਤ ਕੀਤੇ ਗਏ ਮੈਂਬਰਾਂ ਦੀ ਤਖ਼ਤ ਸਾਹਿਬ ਦੇ ਸੰਚਾਲਨ ਅਤੇ ਧਾਰਮਿਕ ਪ੍ਰਥਾ ਨਿਭਾਉਣ ਵਿੱਚ ਨਿਗੂਣੀ ਭੂਮਿਕਾ ਹੈ। "ਇਥੋਂ ਤੱਕ ਕਿ ਇਨ੍ਹਾਂ ਦੋਵਾਂ ਤਖ਼ਤਾਂ ਦੇ ਕਰਮਚਾਰੀਜਿਨ੍ਹਾਂ ਦੀ ਗਿਣਤੀ 400 ਤੋਂ 500 ਦੇ ਵਿਚਕਾਰ ਹੈ, 90 ਪ੍ਰਤੀਸ਼ਤ ਤੋਂ ਵੱਧ ਗੈਰ-ਸਿੱਖ ਹਨਜੋ ਗੁਰਮੁਖੀ ਅਤੇ ਗੁਰਬਾਣੀ ਤੋਂ ਵੀ ਜਾਣੂ ਨਹੀਂ ਹਨ। ਇਸ ਤੋਂ ਇਲਾਵਾਇੰਨਾਂ ਤਖ਼ਤਾਂ ਦੇ ਗਿਆਨੀ ਵੀ ਪੰਥ ਦੀ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦੀ ਵੀ ਪਾਲਣਾ ਨਹੀਂ ਕਰਦੇ ਹਨ ਅਤੇ ਉਨ੍ਹਾਂ ਦੀ ਬਹੁਤ ਸਾਰੀ ਰੋਜਾਨਾ ਦੀ ਪ੍ਰਥਾ ਗੁਰਮਤਿ ਅਨੁਸਾਰੀ ਨਹੀਂ ਹੈ। ਇਸ ਤੋਂ ਇਲਾਵਾਇਹਨਾਂ ਤਖ਼ਤਾਂ ਦੀਆਂ ਰੋਜਮਰਾ ਦੀਆਂ ਪ੍ਰਥਾਵਾਂ ਪੰਜਾਬ ਦੇ ਹੋਰ ਹਿੱਸਿਆਂ ਅਤੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਵੀ ਪ੍ਰਭਾਵਿਤ ਕਰ ਰਹੀਆਂ ਹਨਜੋ ਇਹਨਾਂ ਗੁਰਮਤਿ ਵਿਰੋਧੀ ਪ੍ਰਥਾਵਾਂ ਦਾ ਵਿਰੋਧ ਕਰਦੇ ਹਨ।

          ਗਲੋਬਲ ਸਿੱਖ ਕੌਂਸਲ ਨੇ ਦੁਨੀਆ ਭਰ ਦੇ ਸਿੱਖਾਂ ਨੂੰ ਉਕਤ ਦੋਵੇਂ ਸਿੱਖ ਸੰਸਥਾਵਾਂ ਵਿੱਚ ਗੈਰ-ਜ਼ਰੂਰੀ ਸਰਕਾਰੀ ਦਖ਼ਲਅੰਦਾਜ਼ੀ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਹੈ। ਉਨਾਂ ਸ਼੍ਰੋਮਣੀ ਕਮੇਟੀ ਅਤੇ ਸਮੂਹ ਸਿੱਖ ਭਾਈਚਾਰੇ ਨੂੰ ਜਮਹੂਰੀ ਤਰੀਕਿਆਂ ਰਾਹੀਂ ਸਿੱਖ ਧਾਰਮਿਕ ਵਿਰਸੇ ਦੀ ਰਾਖੀ ਲਈ ਤੁਰੰਤ ਕਾਰਵਾਈ ਕਰਨ ਅਤੇ ਇਨ੍ਹਾਂ ਤਖ਼ਤਾਂ ਨੂੰ ਸਿੱਖਾਂ ਦੇ ਕੰਟਰੋਲ ਹੇਠ ਵਾਪਸ ਲੈਣ ਲਈ ਬਿਹਾਰ ਅਤੇ ਮਹਾਰਾਸ਼ਟਰ ਦੀਆਂ ਰਾਜ ਸਰਕਾਰਾਂ ਦੇ ਕਬਜ਼ੇ ਤੋਂ ਆਜ਼ਾਦ ਕਰਵਾਉਣ ਲਈ ਤੁਰੰਤ ਕਦਮ ਚੁੱਕਣ ਦਾ ਸੱਦਾ ਦਿੱਤਾ ਹੈ। ਉਨਾਂ ਦੱਸਿਆ ਕਿ ਕੌਂਸਲ ਨੇ "ਤਖ਼ਤ ਅਤੇ ਐਸਜੀਪੀਸੀ" ਸਿਰਲੇਖ ਵਾਲਾ ਇੱਕ ਵਿਸਤ੍ਰਿਤ ਕਿਤਾਬਚਾ ਵੀ ਜਾਰੀ ਕੀਤਾ ਹੈਜਿਸ ਵਿੱਚ ਇਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬਾਨ ਨੂੰ ਮੁੜ ਪ੍ਰਾਪਤ ਕਰਨ ਅਤੇ ਪ੍ਰਬੰਧ ਚਲਾਉਣ ਲਈ ਲੋੜੀਂਦੇ ਕਦਮਾਂ ਦੀ ਰੂਪਰੇਖਾ ਦਰਸਾਈ ਗਈ ਹੈ।

Powered by Froala Editor

Global Sikh Council Demands Immediate Return Of Management Of Takht Sri Patna Sahib And Takht Sri Hazur Sahib To Sikhs

Comments


Recommended Stories
Latest
Crime News
Most Visited Stories