NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਮੁਤਾਬਕ ਛੋਟੇ ਸਾਹਿਬਜ਼ਾਦਿਆਂ ਦੇ ਸੰਸਕਾਰਿਕ ਅਸਥਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਚੜਾਏ ਗਏ ਬਸੰਤੀ ਰੰਗ ਦੇ ਪੁਸ਼ਾਕ
August 12, 2024
According-To-The-Order-From-Sri-

Daily Gianwan Bureau / Fatehgarh Sahib

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ, ਜਗਤ ਮਾਤਾ ਗੁਜਰ ਕੌਰ ਜੀ ਦੇ ਸੰਸਕਾਰਿਕ ਅਸਥਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ  ਪੰਜ ਸਿੰਘ ਸਾਹਿਬਾਨਾਂ ਵੱਲੋਂ ਜਾਰੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਬਸੰਤੀ ਰੰਗ ਦੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਚੜਾਏ ਗਏ । 
ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰੀਆ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਆਦੇਸ਼ ਅਨੁਸਾਰ  ਅੱਜ ਪੂਰੀ ਗੁਰ ਮਰਿਆਦਾ ਅਨੁਸਾਰ ਅਰਦਾਸ ਕਰਕੇ ਤੇ ਬਸੰਤੀ ਰੰਗ ਦੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਚੜਾਏ ਗਏ ਹਨ। 
ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ  ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਿੱਖ ਕੌਮ ਲਈ ਇਲਾਹੀ ਹੁਕਮ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਅਤੇ ਆਦੇਸ਼ ਦੀ ਪਾਲਣਾ ਕਰਨਾ ਹਰੇਕ ਸਿੱਖ ਦਾ ਫਰਜ਼ ਹੁੰਦਾ ਹੈ ਅਤੇ ਇਸੇ ਆਦੇਸ਼ ਨੂੰ ਮੰਨਦੇ ਹੋਏ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਸਾਹਿਬ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਬਸੰਤੀ ਰੰਗ ਦੇ ਪੁਸ਼ਾਕੇ ਚੜਾਏ ਗਏ ਹਨ ਜਦਕਿ ਇਸ ਤੋਂ ਪਹਿਲਾਂ ਕਿ ਕੇਸਰੀ ਰੰਗ ਦੇ ਪੁਸ਼ਾਕੀ ਚੜਾਏ ਜਾਂਦੇ ਸਨ।

Powered by Froala Editor

According To The Order From Sri Akal Takht Sahib The Spring Colored Costumes Were Put Up At Gurudwara Sri Jyoti Sarup Sahib The Cremation Ground Of The Chote Sahibzades

Comments


Recommended Stories
Latest
Crime News
Most Visited Stories