NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਖੰਨਾ ਮੰਦਰ ਮਾਮਲਾ: ਮੰਦਰ ਕਮੇਟੀ ਅਤੇ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਕੀਤਾ ਧੰਨਵਾਦ
August 23, 2024
Khanna-Temple-Case-Temple-Commit

ਮਾਮਲਾ ਜਲਦੀ ਹੱਲ ਹੋਣ ਨਾਲ ਹਿੰਦੂ ਭਾਈਚਾਰੇ ਦਾ ਪੰਜਾਬ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ- ਦੀਪਕ ਬਾਲੀ

ਮਾਨ ਸਰਕਾਰ ਨੇ ਜਿਸ ਵਚਨਬੱਧਤਾ ਨਾਲ ਮਾਮਲਾ ਜਲਦੀ ਹੱਲ ਕੀਤਾ ਉਹ ਸ਼ਲਾਘਾਯੋਗ ਹੈ- ਨੀਲ ਗਰਗ

Amanpreet Kaur / Khanna

ਚੰਡੀਗੜ੍ਹ, 23 ਅਗਸਤ

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਸ਼ਿਵਲਿੰਗ ਦੀ ਬੇਅਦਬੀ ਮਾਮਲੇ ਨੂੰ ਪੰਜਾਬ ਪੁਲਿਸ ਵੱਲੋਂ ਜਲਦੀ ਸੁਲਝਾਉਣ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੰਦਰ ਕਮੇਟੀ ਅਤੇ ਕਈ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਕਿਹਾ ਕਿ ਇਸ ਮਾਮਲੇ ਦੇ ਜਲਦੀ ਹੱਲ ਹੋਣ ਨਾਲ ਸਮੁੱਚੇ ਹਿੰਦੂ ਭਾਈਚਾਰੇ ਦਾ ਪੰਜਾਬ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ। ਸਮੁੱਚਾ ਹਿੰਦੂ ਭਾਈਚਾਰਾ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਮਾਮਲਾ ਹਿੰਦੂ ਸਮਾਜ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਸੀ, ਪਰ ਇਸ ਘਟਨਾ ਤੋਂ ਬਾਅਦ ਪੰਜਾਬ ਦੇ ਸਾਰੇ ਧਰਮਾਂ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਪਰ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਲੋਕਾਂ ਨੂੰ ਇਨਸਾਫ਼ ਦਿਵਾਇਆ।

'ਆਪ' ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਜਿਸ ਵਚਨਬੱਧਤਾ ਨਾਲ ਇਸ ਕੇਸ ਨੂੰ ਸੁਲਝਾਇਆ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੰਦਰ ਕਮੇਟੀ ਅਤੇ ਸੰਸਥਾ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ 'ਚ ਲੋਕਾਂ ਦਾ ਸਬਰ ਟੁੱਟ ਜਾਂਦਾ ਹੈ ਅਤੇ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ, ਪਰ ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ, ਮੰਦਿਰ ਕਮੇਟੀ ਅਤੇ ਹਿੰਦੂ ਸੰਗਠਨਾਂ ਨੇ ਪ੍ਰਸ਼ਾਸਨ ਅਤੇ ਸਰਕਾਰ 'ਤੇ ਭਰੋਸਾ ਕਾਇਮ ਰੱਖਿਆ ਅਤੇ ਉਨ੍ਹਾਂ ਨੂੰ ਸਹਿਯੋਗ ਦਿੱਤਾ, ਇਸ ਲਈ ਉਹ ਧੰਨਵਾਦ ਦੇ ਹੱਕਦਾਰ ਹਨ।

ਨੀਲ ਗਰਗ ਨੇ ਦੱਸਿਆ ਕਿ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਧਰਮ ਨਿਰਪੱਖਤਾ ਦੀ ਪੂਰੀ ਭਾਵਨਾ ਨਾਲ ਸਰਕਾਰ ਚਲਾ ਰਹੇ ਹਾਂ। ਸਾਡੇ ਲਈ ਹਿੰਦੂ-ਮੁਸਲਿਮ, ਸਿੱਖ-ਈਸਾਈ ਸਭ ਬਰਾਬਰ ਹਨ। ਪੰਜਾਬ ਵਿੱਚ ਨਫਰਤ ਦੀ ਰਾਜਨੀਤੀ ਨਹੀਂ ਹੋਣ ਦਿਆਂਗੇ। ਪੰਜਾਬ ਸਮਾਜਿਕ ਸਦਭਾਵਨਾ ਲਈ ਜਾਣਿਆ ਜਾਂਦਾ ਹੈ। ਇੱਥੋਂ ਦੇ ਲੋਕ ਈਦ, ਦੀਵਾਲੀ-ਹੋਲੀ ਅਤੇ ਗੁਰਪੁਰਬ ਇਕੱਠੇ ਮਿਲਕੇ ਮਨਾਉਂਦੇ ਹਨ, ਇਹ ਪੰਜਾਬ ਦੀ ਖ਼ੂਬਸੂਰਤੀ ਹੈ। ਨੀਲ ਗਰਗ ਨੇ ਕਿਹਾ ਕਿ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਉਕਤ ਮਾਮਲੇ ਵਿਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਾ ਜਾਵੇ।

ਸਾਰੇ ਹਿੰਦੂ ਸੰਗਠਨਾਂ ਦੇ ਆਗੂਆਂ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਮਹੰਤ ਬੰਸ਼ੀ ਦਾਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਤੋਂ ਬਾਅਦ ਸਾਨੂੰ ਸਾਫ਼ ਮਹਿਸੂਸ ਹੋਇਆ ਕਿ ਧਾਰਮਿਕ ਨਿਰਪੱਖਤਾ ਬਾਰੇ ਜਿਸ ਤਰ੍ਹਾਂ ਦੀ ਗੱਲਾਂ ਉਹ ਆਪਣੇ ਭਾਸ਼ਣਾਂ ਵਿੱਚ ਕਹਿੰਦੇ ਹਨ। ਅਸਲ ਵਿੱਚ ਵੀ ਉਹ ਅਜਿਹੇ ਹੀ ਹਨ। ਉਨ੍ਹਾਂ ਨਾਲ ਗੱਲ ਕਰਕੇ ਸਾਨੂੰ ਬਹੁਤ ਖੁਸੀ ਅਤੇ ਸੰਤੁਸ਼ਟੀ ਹੋਈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਜਿਸ ਤਰ੍ਹਾਂ ਦੂਜੇ ਰਾਜਾਂ ਤੋਂ ਮੁਲਜ਼ਮਾਂ ਨੂੰ ਫੜਿਆ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ। ਇਸ ਨਾਲ ਹਿੰਦੂ ਸਮਾਜ ਦੇ ਲੋਕਾਂ ਦਾ ਮਨੋਬਲ ਵਧਿਆ ਹੈ। ਇਸ ਨਾਲ ਉਨ੍ਹਾਂ ਦਾ ਪੰਜਾਬ ਸਰਕਾਰ ਅਤੇ ਕਾਨੂੰਨ ਵਿਵਸਥਾ 'ਤੇ ਭਰੋਸਾ ਵੀ ਵਧਿਆ ਹੈ। ਹੁਣ ਲੋਕਾਂ ਨੂੰ ਲੱਗਦਾ ਹੈ ਕਿ ਸੂਬੇ ਦੇ ਧਾਰਮਿਕ ਸਥਾਨ ਸੁਰੱਖਿਅਤ ਹਨ ਅਤੇ ਸਰਕਾਰ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ।

Powered by Froala Editor

Khanna Temple Case Temple Committee And Hindu Organizations Representatives Thank Chief Minister Bhagwant Mann

Comments


Recommended Stories
Latest
Crime News
Most Visited Stories