NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਗੋਇਲ ਪਰਿਵਾਰ ਦੇ ਜਠੇਰਿਆਂ ਦਾ 22ਵਾਂ ਸਾਲਾਨਾ ਮੇਲਾ 2 ਸਤੰਬਰ ਨੂੰ
August 31, 2024
The-22nd-Annual-Fair-Of-The-Goya

Daily Gianwan Bureau / Ludhiana

ਲੁਧਿਆਣਾ, 31 ਅਗਸਤ : ਗੋਇਲ ਪਰਿਵਾਰ ਦੇ ਜਠੇਰਿਆਂ ਦਾ 22ਵਾਂ ਸਾਲਾਨਾ ਮੇਲਾ 2 ਸਤੰਬਰ ਦਿਨ ਸੋਮਵਾਰ ਨੂੰ ਮੋਗਾ ਦੇ ਪਿੰਡ ਸਲੀਣਾ ਵਿਖੇ ਭਾਦਰਪਦ ਦੀ ਸੋਮਵਤੀ ਅਮਾਵਸਿਆ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਵਿੱਚ ਭਾਰਤ ਦੇ ਕਈ ਰਾਜਾਂ ਤੋਂ ਗੋਇਲ ਪਰਿਵਾਰ ਆਪਣੇ ਜਠੇਰਿਆਂ ਦਾ ਆਸ਼ੀਰਵਾਦ ਲੈਣ ਲਈ ਪਹੁੰਚਣਗੇ।  ਮੇਲੇ ਦੇ ਪ੍ਰਧਾਨ ਸੁਨੀਲ ਕੁਮਾਰ ਗੋਇਲ ਨੇ ਦੱਸਿਆ ਕਿ 2 ਸਤੰਬਰ ਨੂੰ ਸਵੇਰੇ 6 ਵਜੇ ਜੋਤੀ ਪ੍ਰਚੰਡ ਕੀਤੀ ਜਾਵੇਗੀ ਅਤੇ ਸਵੇਰੇ 8:30 ਵਜੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਸਵੇਰੇ 9 ਵਜੇ ਆਰਤੀ ਹੋਵੇਗੀ। ਸੁਨੀਲ ਗੋਇਲ ਨੇ ਦੱਸਿਆ ਕਿ ਮੇਲੇ ਦੀ ਸ਼ੁਰੂਆਤ ਇਨ੍ਹਾਂ ਧਾਰਮਿਕ ਰਸਮਾਂ ਨਾਲ ਹੋਵੇਗੀ ਅਤੇ ਦੂਰ-ਦੂਰ ਤੋਂ ਆਏ ਗੋਇਲ ਪਰਿਵਾਰ ਆਪਣੇ ਪੁਰਖਿਆਂ ਨੂੰ ਮੱਥਾ ਟੇਕਣਗੇ ਅਤੇ ਆਪਸ ਵਿਚ ਮੇਲ ਮਿਲਾਪ ਕਰਨਗੇ। ਉਨ੍ਹਾਂ ਸਮੂਹ ਗੋਇਲ ਪਰਿਵਾਰਾਂ ਨੂੰ ਇਸ ਮੇਲੇ ਵਿੱਚ ਹਾਜ਼ਰੀ ਭਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਵੇਰੇ 6 ਵਜੇ ਤੋਂ ਹੀ ਟਰੱਸਟ ਵੱਲੋਂ ਗੋਇਲ ਪਰਿਵਾਰਾਂ ਅਤੇ ਉਨ੍ਹਾਂ ਦੀਆਂ ਸੰਗਤਾਂ ਲਈ ਬੇਅੰਤ ਭੰਡਾਰੇ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਟਰੱਸਟ ਦੇ ਸੁਨੀਲ ਕੁਮਾਰ ਗੋਇਲ, ਅਮਨ ਗੋਇਲ, ਹਿਮੇਸ਼ ਗੋਇਲ, ਓਮਕਾਰ ਗੋਇਲ, ਰਾਜ ਕੁਮਾਰ ਗੋਇਲ, ਗਿਆਨ ਗੋਇਲ, ਰਜਿੰਦਰ ਗੋਇਲ, ਵਰਿੰਦਰ ਗੋਇਲ, ਮਮਤਾ ਰਾਣੀ, ਮਮਤਾ ਗੋਇਲ, ਜਾਗ੍ਰਿਤੀ ਗੋਇਲ, ਦੀਪਕ ਗੋਇਲ ਆਦਿ ਹਾਜ਼ਰ ਸਨ।

Powered by Froala Editor

The 22nd Annual Fair Of The Goyal Family Fair On September 2

Comments


Recommended Stories
Latest
Crime News
Most Visited Stories