NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 'Emergency' ਦੀ ਰਿਲੀਜ਼ ਦਾ ਵਿਰੋਧ ਕਰਦਿਆਂ ਫਿਲਮ ਸਰਟੀਫਿਕੇਸ਼ਨ ਬੋਰਡ ਤੋਂ ਮੁਕੰਮਲ ਪਾਬੰਦੀ ਲਗਾਉਣ ਦੀ ਕੀਤੀ ਮੰਗ
September 10, 2024
Jathedar-Giani-Raghbir-Singh-Pro

Daily Gianwan Bureau / Amritsar



ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ ਵੱਲੋਂ ਐਤਵਾਰ ਨੂੰ ਤਿੰਨ ਸੀਨ ਕੱਟ ਕੇ ਫਿਲਮ ਦੀ ਰਿਲੀਜ਼ ਨੂੰ ਹਰੀ ਝੰਡੀ ਦੇਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘਨੇ ਇਸ ਦੀ ਰਿਲੀਜ਼ ਦਾ ਵਿਰੋਧ ਕਰਦਿਆਂ ਇਸ ’ਤੇ ਪੂਰਨ ਪਾਬੰਦੀ ਲਾਉਣ ਦੀ ਵਕਾਲਤ ਕੀਤੀ ਹੈ।


ਅੰਮ੍ਰਿਤਸਰ : ਤਖ਼ਤਾਂ ਦੇ ਸਿੰਘ ਸਾਹਿਬਾਨ ਨੇ ਫਿਲਮ ਐਮਰਜੈਂਸੀ ਦੀ ਰਿਲੀਜ਼ ’ਤੇ ਮੁਕੰਮਲ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ ਵੱਲੋਂ ਐਤਵਾਰ ਨੂੰ ਤਿੰਨ ਸੀਨ ਕੱਟ ਕੇ ਫਿਲਮ ਦੀ ਰਿਲੀਜ਼ ਨੂੰ ਹਰੀ ਝੰਡੀ ਦੇਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ  ਨੇ ਇਸ ਦੀ ਰਿਲੀਜ਼ ਦਾ ਵਿਰੋਧ ਕਰਦਿਆਂ ਇਸ ’ਤੇ ਪੂਰਨ ਪਾਬੰਦੀ ਲਾਉਣ ਦੀ ਵਕਾਲਤ ਕੀਤੀ ਹੈ। ਜਥੇਦਾਰ ਹਰਪ੍ਰੀਤ ਸਿੰਘ ਮੁਤਾਬਕ ਅਜਿਹੀਆਂ ਫਿਲਮਾਂ ਦੇ ਰਿਲੀਜ਼ ਹੋਣ ਨਾਲ ਦੇਸ਼ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਇਸ ਨਾਲ ਸਮਾਜ ’ਚ ਗ਼ਲਤ ਸੰਦੇਸ਼ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫਿਲਮ ਐਮਰਜੈਂਸੀ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ, ਇਸ ਰਾਹੀਂ ਸਮਾਜ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਸਿੱਖ ਕੌਮ ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਫਿਲਮ ਨੂੰ ਹਰੀ ਝੰਡੀ ਦੇਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਦਿਖਾਈ ਜਾਵੇ।

Powered by Froala Editor

Jathedar Giani Raghbir Singh Protested Against The Release Of Emergency And Demanded A Complete Ban From The Film Certification Board

Comments


Recommended Stories
Latest
Crime News
Most Visited Stories