NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ
October 17, 2024
Cabinet-Minister-Punjab-Lal-Chan

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ- ਲਾਲ ਚੰਦ ਕਟਾਰੂਚੱਕ

Daily Gianwan Bureau / Pathankot

ਚੰਡੀਗੜ੍ਹ/ਪਠਾਨਕੋਟ, 17 ਅਕਤੂਬਰ : 


 ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਉੱਤੇ ਅੱਜ ਵਾਲਮੀਕਿ ਚੌਂਕ ਵਿਖੇ ਆਯੋਜਿਤ ਵਿਸ਼ੇਸ਼ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਨੂੰ ਨਮਨ ਕੀਤੀ। ਉਹ ਇਸ ਮੌਕੇ ਆਯੋਜਿਤ ਹਵਨ ਵਿੱਚ ਵੀ ਸ਼ਾਮਿਲ ਹੋਏ।


      ਕੈਬਨਿਟ ਮੰਤਰੀ ਪੰਜਾਬ ਸ਼੍ਰੀ  ਲਾਲ ਚੰਦ ਕਟਾਰੂਚੱਕ ਨੇ ਕਿਹਾ, ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਹਨ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਆਪਣੀ ਮਹਾਨ ਰਚਨਾ ਰਾਮਾਇਣ ਰਾਹੀਂ ਬਦੀ ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਵਿੱਤਰ ਗ੍ਰੰਥ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਦੇ ਫਲਸਫ਼ੇ ਨੂੰ ਪ੍ਰਸਾਰਿਤ ਕਰਨ ’ਚ ਸਹਾਈ ਹੁੰਦੇ ਹਨ ਸਗੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਵੱਲੋਂ ਦਰਸਾਏ ਨੈਤਿਕ ਕਦਰਾਂ-ਕੀਮਤਾਂ ਵਾਲੇ ਮਾਰਗ ’ਤੇ ਤੋਰਨ ਲਈ ਚਾਨਣ ਮੁਨਾਰੇ ਦੀ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਹਰ ਸਾਲ ਅਜਿਹੇ ਸਮਾਗਮ ਕਰਵਾਉਣ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ।


ਇਸ ਮੌਕੇ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਨੂੰ ਪ੍ਰਬੰਧਕਾਂ ਵਲੋਂ ਭਗਵਾਨ ਵਾਲਮੀਕਿ ਜੀ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਾਲਮੀਕਿ ਚੌਕ ਦੇ ਆਧੁਨਿਕਰਨ ਲਈ ਨਗਰ ਨਿਗਮ ਤੋਂ 5 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਕੀਤਾ।


Powered by Froala Editor

Cabinet Minister Punjab Lal Chand Kataruchak Participated In The Ceremony Organized On The Prakasa Parva Of Lord Sri Valmiki

Comments


Recommended Stories
Latest
Crime News
Most Visited Stories