ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ: ਹਰਭਜਨ ਸਿ ">
NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ: ਹਰਭਜਨ ਸਿੰਘ
October 17, 2024
One-Can-Make-Life-Happy-Only-By-

ਕੈਬਨਿਟ ਮੰਤਰੀ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਦਿੱਤੀ ਵਧਾਈ

ਭਗਵਾਨ ਵਾਲਮੀਕਿ ਜੀ ਦੀਆਂ ਅਮਰ ਰਚਨਾਵਾਂ ਰਹਿੰਦੀ ਦੁਨੀਆ ਤੱਕ ਮਨੁੱਖਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ : ਬਿਜਲੀ ਮੰਤਰੀ

Daily Gianwan Bureau / Amritsar

ਚੰਡੀਗੜ੍ਹ/ਅੰਮ੍ਰਿਤਸਰ, 17 ਅਕਤੂਬਰ:  

    ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਵਿਅਕਤੀ ਆਪਣੇ ਜੀਵਨ ਨੂੰ ਖੁਸ਼ਹਾਲ ਬਣਾ ਸਕਦਾ ਹੈ। ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਦਰਸ਼ਾਏ ਗਏ ਰਸਤੇ ਤੇ ਚਲਣਾ ਸਭ ਤੋਂ ਵੱਡੀ ਅੱਜ ਦੀ ਜ਼ਰੂਰਤ ਹੈ ਤਾਂ ਹੀ ਅਸੀਂ ਸਮਾਜ ਵਿੱਚ ਭਾਈਚਾਰਕ ਸਾਂਝ ਪੈਦਾ ਕਰ ਸਕਦੇ ਹਾਂ। 

  ਉਹ ਅੱਜ ਜੰਡਿਆਲਾ ਦੇ  ਨਥੂਆਣਾ ਗੇਟ ਵਿਖੇ ਸਥਿਤ  ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਕਰਵਾਏ ਗਏ ਪ੍ਰਕਾਸ਼ ਦਿਹਾੜੇ ’ਤੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਸਨ।  ਉਨਾਂ ਨੇ ਇਸ ਮੌਕੇ ਤੇ ਭਗਵਾਨ ਵਾਲਮੀਕਿ ਮੰਦਰ ਵਿਖੇ ਝੰਡੇ ਦੀ ਰਸਮ  ਵੀ ਅਦਾ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲਿਆ।  

ਜ਼ਿਕਰਯੋਗ ਹੈ ਕਿ ਅੱਜ ਕੈਬਨਿਟ ਮੰਤਰੀ ਸ: ਈ.ਟੀ.ਓ . ਪ੍ਰਗਟ ਉਤਸਵ ਮੌਕੇ ਭੂਸ਼ਣਪੁਰਾ, ਗਿੱਲਵਾਲੀ ਗੇਟ, ਸ਼ਾਸਤਰੀ ਮਾਰਕੀਟ ਅਤੇ ਪਿੰਡ ਮਾਹਲਾ ਵਿੱਖ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਹਾਜ਼ਰੀ ਭਰੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਜੰਡਿਆਲਾ ਗੁਰੂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਵੀ ਸ਼ਾਮਲ ਹੋਏ। 

    ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਿਰੋਏ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਵੀ ਉਸੇ ਤਰ੍ਹਾਂ ਸੇਧ ਦੇ ਰਹੀਆਂ ਹਨ। ਭਗਵਾਨ ਵਾਲਮੀਕਿ ਜੀ ਨੇ ਦੀਨ ਦੁਖੀਆਂ ਨੂੰ ਕਸ਼ਟ ਵਿੱਚੋਂ ਕੱਢਣ ਅਤੇ ਲੋਕਾਂ ਨੂੰ ਚੰਗੇ ਰਸਤੇ ’ਤੇ ਪਾਇਆ। 

    ਸ: ਹਰਭਜਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਗਵਾਨ ਵਾਲਮੀਕਿ ਜੀ ਦਾ ਤਪ ਸਥਾਨ ਪੰਜਾਬ ਵਿੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ ਤੇ ਅਸੀਂ ਪ੍ਰਣ ਕਰੀਏ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਪਿਆਰ, ਤਿਆਗ ਤੇ ਦੀਨ ਦੁਖੀਆਂ ਦੀ ਸੇਵਾ ਦੇ ਰਸਤੇ ਨੂੰ ਅਪਣਾਕੇ ਇਕ ਬਿਹਤਰ ਸਮਾਜ ਦੀ ਸਿਰਜਣਾ ਕਰੀਏ। ਇਸ ਮੌਕੇ ਵੀਰ ਮੁਕੇਸ਼ (ਲਾਡੀ) ਦੇ ਕੀਰਤਨ ਜਥੇ ਨੇ ਸੰਗਤਾਂ ਨੂੰ ਆਪਣੇ ਕੀਰਤਨ ਨਾਲ ਨਿਹਾਲ ਕੀਤਾ। 

ਇਸ ਮੌਕੇ ਸ੍ਰੀਮਤੀ ਸੁਰਿੰਦਰ ਕੌਰ ਸ: ਸੁਖਵਿੰਦਰ ਸਿੰਘ , ਸ: ਸਤਿੰਦਰ, ਸ: ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ,  ਸ੍ਰੀ ਨੀਰਜ ਕੁਮਾਰ ਐਸ.ਐਚ. ਓ ਸ੍ਰੀਮਤੀ ਸੁਨੈਨਾ ਰੰਧਾਵਾ ਬਲਾਕ ਪ੍ਰਧਾਨ, ਰਣਜੀਤ ਸਿੰਘ ਕੁੱਕੀ, ਮਨੋਹਰ ਸਿੰਘ, ਹਰਜੀਤ ਸਿੰਘ ਕਾਕੂ, ਰਮੇਸ਼ ਕੁਮਾਰ, ਦੇਵੀਦਾਸ ਪੁਰ ਦੇ ਸਰਪੰਚ ਨਿਸਾਨ ਸਿੰਘ, ਗੁਰਦਿਆਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ। 

ਕੈਪਸ਼ਨ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨਥੂਆਣਾ ਗੇਟ ਵਿਖੇ ਸਥਿਤ  ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ਪਿੰਡ ਨੂੰ ਵਧਾਈ ਦਿੰਦੇ ਹੋਏ।

ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਭਗਵਾਨ ਵਾਲਮੀਕਿ ਮੰਦਿਰ ਭੂਸ਼ਣਪੁਰਾ ਵਿਖੇ ਨਤਮਸਤਕ ਹੁੰਦੇ ਹੋਏ। ਨਾਲ ਨਜ਼ਰ ਆ ਰਹੇ ਹਨ। ਐਸ.ਐਚ.ਓ ਨੀਰਜ ਕੁਮਾਰ

ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਜੰਡਿਆਲਾ ਗੁਰੂ ਵਿਖੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਭਾਗ ਲੈਂਦੇ ਹੋਏ 


Powered by Froala Editor

One Can Make Life Happy Only By Following The Teachings Of Lord Valmiki Ji Harbhajan Singh

Comments


Recommended Stories
Latest
Crime News
Most Visited Stories