NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਪੰਜਾਬ ਦੇ ਸਮੁੱਚੇ ਢਾਂਚੇ ਨੂੰ ਸੁਧਾਰਨ ਲਈ ਅਸੀਂ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੇ ਹਾਂ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
November 2, 2024
We-Are-Following-The-Footsteps-O

ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ

ਕੈਬਨਿਟ ਮੰਤਰੀ ਬਾਬਾ ਵਿਸ਼ਵਕਰਮਾ ਭਵਨ ਕੈਨਾਲ ਰੋਡ, ਲੁਧਿਆਣਾ ਵਿਖੇ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

Daily Gianwan Bureau / Ludhiana



ਲੁਧਿਆਣਾ, 2 ਨਵੰਬਰ :


ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰ ਰਹੀ ਹੈ, ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।


ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਸ਼ਨੀਵਾਰ ਨੂੰ ਬਾਬਾ ਵਿਸ਼ਵਕਰਮਾ ਭਵਨ ਕੈਨਾਲ ਰੋਡ, ਲੁਧਿਆਣਾ ਵਿਖੇ ਬਾਬਾ ਵਿਸ਼ਵਕਰਮਾ ਇੰਜੀਨੀਅਰਿੰਗ ਅਤੇ ਤਕਨੌਲੌਜੀ ਸੈਂਟਰ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਸ੍ਰੀਮਤੀ ਰਾਜਿੰਦਰ ਪਾਲ ਕੌਰ ਛੀਨਾ ਅਤੇ ਚੇਅਰਮੈਨ ਸ੍ਰੀ ਸੁਖਦਿਆਲ ਸਿੰਘ ਬਸੰਤ, ਪ੍ਰਧਾਨ ਰਘਬੀਰ ਸਿੰਘ ਸੋਹਲ, ਮੀਤ ਪ੍ਰਧਾਨ ਬਲਦੇਵ ਸਿੰਘ ਅਮਰ, ਜਨਰਲ ਸਕੱਤਰ ਸ੍ਰੀ ਗੁਰਮੀਤ ਸਿੰਘ ਕੌਲਾਰ ਆਦਿ ਮੌਜੂਦ ਸਨ।


ਵਿਸ਼ਵਕਰਮਾ ਦਿਵਸ ਮੌਕੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੌਂਦ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ ਅਤੇ ਤਕਨਾਲੋਜੀ ਦੇ ਮੋਢੀ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਦੌਰਾਨ ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਉਹਨਾਂ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬੇ ਨੂੰ ਹੋਏ ਨੁਕਸਾਨ ਦੀ ਪੂਰਤੀ ਨੂੰ ਯਕੀਨੀ ਬਣਾਉਣ ਲਈ ਯਤਨ ਕਰ ਹੈ।


ਕੈਬਨਿਟ ਮੰਤਰੀ ਸ੍ਰੀ ਸੌਂਦ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿੱਚ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਵਿੱਚ ਜੋ ਵਿਕਾਸ ਹੋਇਆ ਹੈ, ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਸਦਕਾ ਹੀ ਹੋਇਆ। ਉਹਨਾਂ ਕਿਹਾ ਕਿ ਯੁੱਗਾਂ ਤੋਂ ਸਾਰੇ ਬ੍ਰਹਿਮੰਡ ਦੇ ਰਚਨਾਕਾਰ ਭਗਵਾਨ ਵਿਸ਼ਵਕਰਮਾ ਨੂੰ ਸਾਰੀਆਂ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਵੱਲੋਂ ਵਰਤੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਉਪਕਰਨਾਂ ਦਾ ਸਵਾਮੀ ਮੰਨਿਆ ਜਾਂਦਾ ਹੈ। ਮੰਤਰੀ ਨੇ ਕਿਹਾ ਕਿ ਸਾਰੇ ਕਾਰੀਗਰਾਂ ਅਤੇ ਇਮਾਰਤਸਾਜ਼ਾਂ ਦੇ ਇਸ ਮਹਾਨ ਦੇਵਤੇ ਨੇ ਸਾਡੇ ਕਾਰੀਗਰਾਂ, ਕਿਰਤੀਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਸਖ਼ਤ ਮਿਹਨਤ ਕਰਨ ਦੇ ਨਾਲ-ਨਾਲ ਕਿਰਤ ਦੇ ਮਾਣ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਹੈ।


ਮਜ਼ਦੂਰਾਂ ਅਤੇ ਕਾਰੀਗਰਾਂ ਨੂੰ ਸੂਬੇ ਅਤੇ ਰਾਸ਼ਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਭਗਵਾਨ ਵਿਸ਼ਵਕਰਮਾ ਜੀ ਨੂੰ ਸੱਚੀ ਅਤੇ ਢੁਕਵੀਂ ਸ਼ਰਧਾਂਜਲੀ ਹੋਵੇਗੀ। ਉਹਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਪੰਜਾਬ ਸਰਕਾਰ, ਰਾਜ ਭਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ 'ਤੇ ਜ਼ੋਰ ਦੇ ਰਹੀ ਹੈ ਤਾਂ ਜੋ ਉਹ ਸਵੈ-ਮਾਣ ਅਤੇ ਸਤਿਕਾਰ ਨਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।


ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਉੱਦਮਤਾ ਅਤੇ ਅਗਵਾਈ ਦੇ ਗੁਣਾਂ ਦੀ ਬਖ਼ਸ਼ਿਸ਼ ਹੈ। ਸ੍ਰੀ ਸੌਂਦ ਨੇ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ।


ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਿਵੇਂ ਭਗਵਾਨ ਵਿਸ਼ਵਕਰਮਾ ਨੇ ਇੱਟ ਨਾਲ ਇੱਟ ਜੋੜ ਕੇ ਸਮੁੱਚੇ ਬ੍ਰਹਿਮੰਡ ਦੀ ਰਚਨਾ ਕੀਤੀ ਹੈ, ਉਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਦੇਸ਼ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਕੇ ਆਪਣੇ ਰਾਸ਼ਟਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਨੂੰ ਸਾਰਿਆਂ ਨੂੰ ਹੱਥ ਮਿਲਾਉਣਾ ਹੋਵੇਗਾ ਅਤੇ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਦੇਸ਼ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ 'ਤੇ ਤੋਰਿਆ ਜਾਵੇ। ਉਹਨਾਂ ਨੇ ਇਸ ਨੇਕ ਕਾਰਜ ਅਤੇ ਦੇਸ਼ ਦੇ ਵਡੇਰੇ ਹਿੱਤਾਂ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।


Powered by Froala Editor

We Are Following The Footsteps Of Lord Vishwakarma To Improve The Overall Structure Of Punjab Cabinet Minister Tarunpreet Singh Saund

Comments


Recommended Stories
Latest
Crime News
Most Visited Stories