NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਚਾਇਲਡ ਵੈਲਫੇਅਰ ਕੌਂਸਲ ਲੁਧਿਆਣਾ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਦੇ ਅਧੀਨ ਜ਼ਿਲਾ੍ ਪੱਧਰੀ ਮੁਕਾਬਲਿਆਂ ਦਾ ਸਫਲਤਾ ਪੂਰਵਕ ਆਯੋਜਨ
December 13, 2024
School-Education-Department-Punj

Daily Gianwan Bureau / Ludhiana

ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਚਾਇਲਡ ਵੈਲਫੇਅਰ ਕੌਂਸਲ ਲੁਧਿਆਣਾ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਦੇ ਅਧੀਨ ਜ਼ਿਲਾ ਪੱਧਰੀ ਮੁਕਾਬਲਿਆਂ ਦਾ ਸਫਲਤਾ ਪੂਰਵਕ ਆਯੋਜਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਿਟਰੀ ਰੋਡ ਲੁਧਿਆਣਾ ਵਿਖੇ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਚਰਨਜੀਤ ਕੌਰ ਅਹੂਜਾ ਜੀ ਨੇ ਦੱਸਿਆ ਕੇ ਇਸ ਮੌਕੇ ਲੁਧਿਆਣਾ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵਿਤਾ, ਡਿਬੇਟ ਅਤੇ ਪੇਪਰ ਰੀਡਿੰਗ ਮੁਕਾਬਲਿਆਂ ਵਿੱਚ ਭਾਗ ਲਿਆ। ਇਹਨਾਂ ਮੁਕਾਬਲਿਆ ਉਪਰੰਤ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਜ਼ਿਲਾ ਸਿੱਖਿਆ ਅਫਸਰ, ਸ੍ਰੀਮਤੀ ਡਿੰਪਲ ਮਦਾਨ ਜੀ ਨੇ ਉਚੇਚੇ ਤੌਰ ਤੇ ਹਾਜ਼ਰੀ ਲਗਵਾਈ। ਉਹਨਾਂ ਨੇ  ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਬਾਰੇ ਦੱਸਦਿਆਂ ਉਹਨਾਂ ਦੇ ਪੂਰਨਿਆਂ ਤੇ ਚੱਲਣ ਦੀ ਸਿੱਖਿਆ ਦਿੱਤੀ। ਇਸ ਤੋਂ ਇਲਾਵਾ ਇਸ ਸਮਾਗਮ ਵਿੱਚ ਸ਼੍ਰੀਮਤੀ ਵਿਸ਼ਵਕੀਰਤ ਕੌਰ, ਪ੍ਰਿੰਸੀਪਲ ਸਕੂਲ ਆਫ ਐਮੀਨੈਂਸ, ਮਾਡਲ ਟਾਊਨ, ਸ਼੍ਰੀਮਤੀ ਚਰਨਜੀਤ ਕੌਰ ਅਹੂਜਾ, ਪ੍ਰਿੰਸੀਪਲ ਸਰਕਾਰੀ ਮਾਡਲ ਸੀਨੀਅਰ ਸੈਕਂਡਰੀ ਸਕੂਲ, ਸਮਿਟਰੀ ਰੋਡ ਅਤੇ ਸ਼੍ਰੀ ਨਵਨੀਤ ਜੋਸ਼ੀ ਸੈਕਰੇਟਰੀ, ਚਾਇਲਡ ਵੈਲਫੇਅਰ ਕੌਂਸਲ ਲੁਧਿਆਣਾ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।


Powered by Froala Editor

School Education Department Punjab And Child Welfare Council Ludhiana Successfully Organized District Level Competitions Under Veer Bal Divas Dedicated To The Martyrdom Of Chote Sahibzades

Comments


Recommended Stories
Latest
Crime News
Most Visited Stories