NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
December 26, 2025
Sahibzada-s-Sacrifice-Day-Is-A-T

ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਪਹਿਲਾਂ ਹੀ ਨਾਂਅ ਵਿੱਚ ਬਦਲਾਅ ਦੀ ਵਕਾਲਤ ਕਰ ਚੁੱਕੇ ਹਨ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Daily Gianwan Bureau / Fatehgarh Sahib

ਫ਼ਤਹਿਗੜ੍ਹ ਸਾਹਿਬ, 26 ਦਸੰਬਰ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਸ਼ਾਮ ਨੂੰ ਕਿਹਾ ਕਿ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਨਾਮ, ਵੀਰ ਬਾਲ ਦਿਵਸ ਨਾਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਯਾਦ ਕਰਨ ਦਾ ਕਿਤੇ ਵੱਧ ਉਚਿਤ ਅਤੇ ਮਰਿਆਦਾਪੂਰਨ ਢੰਗ ਹੈ, ਕਿਉਂ ਜੋ ਇਹ ਸਿੱਖ ਸੰਗਤ ਦੀਆਂ ਡੂੰਘੀਆਂ ਭਾਵਨਾਵਾਂ ਨਾਲ ਪੂਰੀ ਤਰ੍ਹਾਂ ਸਾਂਝ ਪਾਉਂਦਾ ਹੈ। ਸ਼੍ਰੀ ਅਮਨ ਅਰੋੜਾ ਨੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰਕ ਇਤਿਹਾਸ ਦਾ ਇੱਕ ਅਦੁੱਤੀ ਅਧਿਆਇ ਹੈ, ਜੋ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਨੂੰ ਪ੍ਰਤੀਬਿੰਬਤ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰਾਂ ਵੱਲੋਂ ਵੀ ਵੀਰ ਬਾਲ ਦਿਵਸ ਦਾ ਨਾਂ ਬਦਲ ਕੇ ਸਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਕਰਨ ਦੀ ਲੋੜ ਉੱਤੇ ਪਹਿਲਾਂ ਹੀ ਸਪਸ਼ਟ ਤੌਰ ’ਤੇ ਜ਼ੋਰ ਦਿੱਤਾ ਜਾ ਚੁੱਕਾ ਹੈ, ਤਾਂ ਜੋ ਦੇਸ਼ ਵਿਦੇਸ਼ ਵਸਦੇ ਸਿੱਖ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ ਅਤੇ ਧਾਰਮਿਕ ਸੰਵੇਦਨਸ਼ੀਲਤਾ ਦਾ ਪੂਰਾ ਆਦਰ ਕੀਤਾ ਜਾ ਸਕੇ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਬਹੁਤ ਹੀ ਨਿੱਕੀ ਉਮਰ ਵਿੱਚ ਛੋਟੇ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਗਈ ਸ਼ਹਾਦਤ ਅੱਜ ਵੀ ਮਨੁੱਖਤਾ ਲਈ ਪ੍ਰੇਰਣਾ ਦਾ ਅਟੁੱਟ ਸਰੋਤ ਹੈ ਅਤੇ ਇਹ ਅਨਿਆਂ ਅਤੇ ਜ਼ੁਲਮ ਦੇ ਵਿਰੁੱਧ ਡਟ ਕੇ ਖੜ੍ਹੇ ਰਹਿਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਬਲਿਦਾਨ ਗਾਥਾ ਸਦੀਵਕਾਲੀ ਦੇਸ਼ ਦੀ ਸਾਂਝੀ ਚੇਤਨਾ ਵਿੱਚ ਅੰਕਿਤ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਫਤਹਿਗੜ੍ਹ ਸਾਹਿਬ, ਸਿੱਖ ਇਤਿਹਾਸ ਦਾ ਇਕ ਪਵਿੱਤਰ ਸਥਾਨ ਹੋਣ ਦੇ ਨਾਤੇ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਦਿੱਤੀਆਂ ਗਈਆਂ ਅਤੁੱਲ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੀ ਧਾਰਮਿਕਤਾ, ਬਹਾਦਰੀ ਅਤੇ ਨਿਸ਼ਕਾਮਤਾ ਦੀ ਵਿਰਾਸਤ ਅੱਜ ਵੀ ਪੀੜ੍ਹੀ ਦਰ ਪੀੜ੍ਹੀ ਰਾਹ ਦਰਸਾਉਂਦੀ ਹੈ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ ਅਤੇ ਦਵਿੰਦਰਜੀਤ ਸਿੰਘ ਲਾਡੀ ਢੋਸ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੀ ਹਾਜ਼ਰ ਸਨ।

Sahibzada s Sacrifice Day Is A True Tribute To The Younger Sahibzadas Rather Than Veer Bal Diwas Aman Arora

Comments


Recommended Stories
Latest
Crime News
Most Visited Stories