NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਪੋਹ ਮਹੀਨੇ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ
December 26, 2025
Milk-langars-dedicated-to-the-un

Daily Gianwan Bureau / Ludhiana

ਲੁਧਿਆਣਾ, 26 ਦਸੰਬਰ: ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਉਹਨਾਂ ਲਈ ਦੁੱਧ ਦੀ ਸੇਵਾ ਕਰਨ ਵਾਲੇ ਬਾਬਾ ਮੋਤੀ ਰਾਮ ਮਹਿਰਾ ਜੀ ਦੀਆਂ ਪੋਹ ਮਹੀਨੇ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਰਾਜਗੁਰੂ ਨਗਰ ਵਿਖੇ ਦੁੱਧ ਦੇ ਲੰਗਰ ਲਗਾਇਆ ਗਿਆ। ਜਿਨ੍ਹਾਂ ਲੰਗਰਾਂ ਵਿਚ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਲੁਧਿਆਣਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਵੀ ਸਹਿਯੋਗ ਪਾਇਆ ਗਿਆ। ਇਸ ਮੌਕੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੁੰਦਿਆਂ, ਪਵਨ ਦੀਵਾਨ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇੱਕ ਹਫਤੇ ਵਿੱਚ ਆਪਣਾ ਪਰਿਵਾਰ ਕੌਮ ਉਪਰੋਂ ਵਾਰ ਦਿੱਤਾ, ਜਿਸਦਾ ਕਰਜ ਉਤਾਰਿਆ ਨਹੀਂ ਜਾ ਸਕਦਾ। ਉਹਨਾਂ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਦੁੱਧ ਪਿਆਉਣ ਵਾਲੇ ਬਾਬਾ ਮੋਤੀ ਰਾਮ ਮਹਿਰਾ ਦੇ ਸਾਰੇ ਪਰਿਵਾਰ ਨੂੰ ਕੋਲੂ ਵਿੱਚ ਪੀੜ ਦਿੱਤਾ ਗਿਆ ਸੀ। ਪੋਹ ਮਹੀਨੇ ਦੀਆਂ ਸ਼ਹਾਦਤਾਂ ਸਾਨੂੰ ਹੱਕ ਅਤੇ ਸੱਚ ਲਈ ਲੜਨ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਇੰਦਰਜੀਤ ਕਪੂਰ, ਕੁਲਬੀਰ ਸਿੰਘ ਨੀਟਾ, ਬੀ.ਐਮ. ਕਾਲੀਆ, ਟੋਨੀ ਸਿੱਧੂ, ਰੇਸ਼ਮਜੀਤ ਗਾਬਾ, ਜਗਦੀਸ਼ ਮਾਂਗਟ, ਯੋਗੇਸ਼ ਬਾਂਸਲ, ਪਰਮਜੀਤ ਸਿੰਘ ਗਹੋਰ, ਸੋਨੂੰ ਦੁਆ, ਹਨੀ ਗੁਰਮੇਲ ਮੈਡੀਕਲ, ਹੈਪੀ ਕਪੂਰ ਵੀ ਮੌਜੂਦ ਰਹੇ।

Milk langars dedicated to the unparalleled martyrdoms of the month of poh were organized

Comments


Recommended Stories
Latest
Crime News
Most Visited Stories