ਚੰਡੀਗੜ, 07 ਅਗਸਤ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਜ ਬਣਾਈਆਂ ਜਾ ਰਹੀ ">
NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ: ਹਰਜੋਤ ਸਿੰਘ ਬੈਂਸ
August 7, 2024
Education-Department-Will-Establ

ਅਗਲੇ ਤਿੰਨ ਮਹੀਨਿਆਂ ਵਿੱਚ ਅਨੰਦਪੁਰ ਸਾਹਿਬ ਵਿੱਚ ਬਣ ਕੇ ਤਿਆਰ ਹੋਵੇਗੀ ਪਹਿਲੀ ਸ਼ੂਟਿੰਗ ਰੇਂਜ

Daily Gianwan Bureau / Chandigarh

ਚੰਡੀਗੜ,  07 ਅਗਸਤ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਜ ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇਥੇ ਦਿੱਤੀ ਗਈ। 


    ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਦਾਰ ਬੈਂਸ ਨੇ ਦੱਸਿਆ ਕਿ ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜਪੁਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਮਾਨਸਾ ਵਿੱਚ ਇਹ ਇੰਨਡੋਰ ਸ਼ੂਟਿੰਗ ਰੇਂਜ ਸਥਾਪਿਤ ਕੀਤੀਆਂ ਜਾਣਗੀਆਂ ਜਿਸ ਵਿੱਚ ਖਿਡਾਰੀ 10 ਮੀਟਰ ਨਿਸ਼ਾਨੇਬਾਜੀ ਦਾ ਅਭਿਆਸ ਕਰ ਸਕਣਗੇ। 


    ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆਂ ਵਿੱਚ ਮੋਹਰੀ ਬਨਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ। 


    ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਮੁਕਾਬਲਿਆਂ ਵਿੱਚ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਜਿੱਥੇ ਸਨਮਾਨ ਕੀਤਾ ਗਿਆ ਹੈ ਉਥੇ ਨਾਲ ਹੀ ਉਹਨਾਂ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵਿੱਚ ਨੌਕਰੀਆਂ ਵੀ ਦਿੱਤੀਆਂ ਗਈਆਂ। 


    ਉਹਨਾਂ ਕਿਹਾ ਕਿ ਸਥਾਪਿਤ ਕੀਤੀਆਂ ਜਾ ਰਹੀਆਂ ਸ਼ੂਟਿੰਗ ਰੇਜਾਂ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਅਤੇ ਕੋਚਿੰਗ ਮੁਹੱਈਆ ਕਰਵਾਈਆ ਜਾਣਗੀਆਂ । ਅਗਲੇ 3 ਮਹੀਨਿਆਂ ਵਿੱਚ ਅਨੰਦਪੁਰ ਸਾਹਿਬ ਵਿਖੇ ਪਹਿਲੇ ਇੰਡੋਰ ਸ਼ੂਟਿੰਗ ਰੇਂਜ ਬਣ ਕੇ ਤਿਆਰ ਹੋ ਜਾਵੇਗੀ।


Powered by Froala Editor

Education Department Will Establish Indoor Shooting Ranges In 10 Districts Of Punjab Harjot Singh Bains

Comments


Recommended Stories
Latest
Crime News
Most Visited Stories