NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਖੇਡਾਂ ਵਤਨ ਪੰਜਾਬ ਦੀਆਂ 2024 - ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਵਾਸੀਆਂ ਨੂੰ ਮੈਗਾ ਖੇਡ ਸਮਾਗਮ 'ਚ ਭਾਗ ਲੈਣ ਦੀ ਅਪੀਲ
August 28, 2024
ADC-Urges-Ludhianvis-To-Particip

ਭਾਗ ਲੈਣ ਲਈ ਆਨਲਾਈਨ ਅਤੇ ਆਫਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ

Daily Gianwan Bureau / Ludhiana

ਲੁਧਿਆਣਾ, 28 ਅਗਸਤ - ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵੱਲੋਂ ਸਮੂਹ ਲੁਧਿਆਣਾ ਨਿਵਾਸੀਆਂ ਨੂੰ ਸੱਦਾ ਦਿੰਦਿਆ ਕਿਹਾ ਕਿ ਉਹ ਮੈਗਾ ਖੇਡ ਸਮਾਗਮ 'ਖੇਡਾਂ ਵਤਨ ਪੰਜਾਬ ਦੀਆਂ-2024' ਵਿੱਚ ਆਪਣੀ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾ ਕੇ ਸਰਕਾਰ ਦਾ ਸਹਾਈ ਹੋਣ ਅਤੇ 'ਖੇਡ ਸੱਭਿਆਚਾਰ' ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਕਰਨ।

ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੇਜ਼ਰ ਸਰੀਨ ਨੇ ਦੱਸਿਆ ਕਿ ਮੈਗਾ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ 21 ਤੋਂ 40, 41 ਅਤੇ 50 ਅਤੇ 50 ਸਾਲ ਦੀ ਉਮਰ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਵਿਸ਼ੇਸ਼ ਪੋਰਟਲ eservices.punjab.gov.in 'ਤੇ ਉਪਲਬਧ ਹੈ ਅਤੇ ਆਫ਼ਲਾਈਨ ਰਜਿਸਟ੍ਰੇਸ਼ਨ ਦਫ਼ਤਰ, ਜ਼ਿਲ੍ਹਾ ਖੇਡ ਅਫ਼ਸਰ ਵਿੱਚ ਕੀਤੀ ਜਾ ਸਕਦੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਭਾਗੀਦਾਰਾਂ ਦੀ ਰਿਹਾਇਸ਼, ਭੋਜਨ, ਸੁਰੱਖਿਆ, ਮੈਡੀਕਲ ਟੀਮਾਂ ਅਤੇ ਆਵਾਜਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੈਚਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਜਾਣਗੇ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਖਿਡਾਰੀਆਂ ਨੂੰ ਇਸ ਸਮਾਗਮ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਲੁਧਿਆਣਾ ਵਿੱਚ ਬਲਾਕ ਪੱਧਰੀ ਖੇਡਾਂ 3 ਸਤੰਬਰ ਨੂੰ ਸ਼ੁਰੂ ਹੋਣਗੀਆਂ ਅਤੇ 11 ਸਤੰਬਰ ਤੱਕ ਸਾਰੇ 14 ਬਲਾਕਾਂ ਵਿੱਚ ਮੈਚ ਕਰਵਾਏ ਜਾਣਗੇ।

ਲਾਅਨ ਟੈਨਿਸ, ਅਥਲੈਟਿਕਸ, ਬੇਸਬਾਲ ਅਤੇ ਜੂਡੋ ਸਮੇਤ ਖੇਡਾਂ ਦੀ ਮੇਜ਼ਬਾਨੀ ਲੁਧਿਆਣਾ ਕਰੇਗਾ। ਪਿਛਲੀ ਵਾਰ ਖੇਡਾਂ ਵਿੱਚ ਲੁਧਿਆਣਾ ਜ਼ਿਲ੍ਹੇ ਨੇ ਦੂਜਾ ਸਥਾਨ ਹਾਸਲ ਕੀਤਾ ਸੀ।

Powered by Froala Editor

ADC Urges Ludhianvis To Participate In Khedan Watan Punjab Diyan 2024 Mega Sporting Event

Comments


Recommended Stories
Latest
Crime News
Most Visited Stories