NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਖੇਡਾਂ ਵਤਨ ਪੰਜਾਬ ਦੀਆ 2024 - ਬਲਾਕ ਪੱਧਰੀ ਖੇਡਾਂ ਦਾ ਨਵਾਂ ਸ਼ਡਿਊਲ ਜਾਰੀ
September 4, 2024
Homeland-Punjab-Games-2024-New-S

ਬੀਤੇ ਕੱਲ੍ਹ ਭਾਰੀ ਮੀਂਹ ਪੈਣ ਕਾਰਨ 04 ਸਤੰਬਰ ਦੀਆਂ ਖੇਡਾਂ ਨਹੀਂ ਹੋ ਸਕੀਆਂ

Daily Gianwan Bureau / Ludhiana

ਲੁਧਿਆਣਾ, 4 ਸਤੰਬਰ - ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਡਾਂ ਵਤਨ ਪੰਜਾਬ ਦੀਆਂ - 2024 ਤਹਿਤ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਬੀਤੇ ਕੱਲ੍ਹ ਬਾਅਦ ਦੁਪਹਿਰ ਭਾਰੀ ਮੀਂਹ ਪੈਣ ਕਾਰਨ ਅੱਜ 04 ਸਤੰਬਰ ਦੇ ਖੇਡ ਈਵੈਂਟ ਰੱਦ ਕੀਤੇ ਗਏ ਸਨ ਅਤੇ ਟੂਰਨਾਂਮੈਂਟ ਦੇ ਸ਼ਡਿਊਲ ਵਿੱਚ ਵੀ ਤਬਦੀਲੀ ਕੀਤੀ ਗਈ ਹੈ।


ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਨਵੇਂ ਸ਼ਡਿਊਨ ਅਨੁਸਾਰ ਹੁਣ ਇਹ ਖੇਡਾਂ 5 ਅਤੇ 6 ਸਤੰਬਰ ਤੱਕ ਨਰੇਸ਼ ਚੰਦਰ ਸਟੇਡੀਅਮ ਖੰਨਾ, ਖੇਡ ਮੈਦਾਨ ਪਿੰਡ ਸਿੱਧਵਾਂ ਬੇਟ, ਜੀ.ਐਚ.ਜੀ. ਖਾਲਸਾ ਕਾਲਜ, ਸੁਧਾਰ ਅਤੇ ਪਿੰਡ ਦੁਲੇਅ ਵਿੱਚ ਸੰਤ ਸੰਤੋਖ ਸਿੰਘ ਮਰਗਿੰਦ ਖੇਡ ਸਟੇਡੀਅਮ ਵਿਖੇ ਹੋਣਗੀਆਂ। 7 ਤੋਂ 9 ਸਤੰਬਰ ਤੱਕ ਪਿੰਡ ਸਿਆੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ, ਪਿੰਡ ਭੰਮੀਪੁਰਾ ਨੇੜੇ ਦਾਣਾ ਮੰਡੀ ਖੇਡ ਸਟੇਡੀਅਮ ਵਿੱਚ, ਮਾਛੀਵਾੜਾ ਵਿਖੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਪਿੰਡ ਲਤਾਲਾ ਦੇ ਖੇਡ ਸਟੇਡੀਅਮ ਅਤੇ ਲੁਧਿਆਣਾ ਵਿੱਚ ਗੁਰੂ ਨਾਨਕ ਸਟੇਡੀਅਮ ਸ਼ਾਮਲ ਹੋਣਗੇ। ਇਸੇ ਤਰ੍ਹਾਂ 10 ਤੋਂ 12 ਸਤੰਬਰ ਤੱਕ ਇਹ ਖੇਡਾਂ ਸਾਹਨੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿਲਾ ਰਾਏਪੁਰ ਦੇ ਖੇਡ ਸਟੇਡੀਅਮ, ਮਹਿਮਾ ਸਿੰਘ ਵਾਲਾ ਸਟੇਡੀਅਮ, ਪਿੰਡ ਘਲੌਟੀ ਦੇ ਸੰਤ ਈਸ਼ਰ ਸਿੰਘ ਜੀ ਸਟੇਡੀਅਮ, ਪਿੰਡ ਰਾਏਕੋਟ ਦੇ ਖੇਡ ਸਟੇਡੀਅਮ ਅਤੇ ਪਿੰਡ ਮਾਣਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਣਗੀਆਂ।


ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਨੌਜਵਾਨਾਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ, ਲੁਧਿਆਣਾ ਵਿਖੇ 0161-2410494 ਅਤੇ ਈ-ਮੇਲ 'ਤੇ dsoludhiana01@gmail.com ਸੰਪਰਕ ਕੀਤਾ ਜਾ ਸਕਦਾ ਹੈ।

Powered by Froala Editor

Homeland Punjab Games 2024 New Schedule Of Block Level Games Released

Comments


Recommended Stories
Latest
Crime News
Most Visited Stories