NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਵਧੀਕ ਡਿਪਟੀ ਕਮਿਸ਼ਨਰ ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ
September 16, 2024
The-Additional-Deputy-Commission

ਕਿਹਾ , ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਸਤੰਬਰ ਤੋਂ 24 ਸਤੰਬਰ ਤੱਕ

Daily Gianwan Bureau / Malerkotla

ਮਾਲੇਰਕੋਟਲਾ 16 ਸਤੰਬਰ :

                   ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਵਿੱਚ 21 ਸਤੰਬਰ ਤੋਂ 24 ਸਤੰਬਰ 2024 ਤੱਕ ਜ਼ਿਲ੍ਹਾ ਪੱਧਰੀ ਤੇ " ਖੇਡਾਂ ਵਤਨ ਪੰਜਾਬ ਦੀਆਂ --2024 "  ਸੀਜਨ 3 ਅਧੀਨ ਖੇਡ ਮੁਕਾਬਲੇ ਕਰਵਾਏ ਜਾਣਗੇ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਰਵਾਈਆਂ ਜਾਣ ਵਾਲੀਆਂ ਖੇਡਾਂ ਦੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਸੱਦੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ । ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ 21 ਸਤੰਬਰ 2024 ਨੂੰ ਸਥਾਨਕ ਡਾ ਜ਼ਾਕਿਰ ਹੁਸੈਨ ਖੇਡ ਸਟੇਡੀਅਮ ਤੋਂ ਕੀਤਾ ਜਾਵੇਗਾ। 

    ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਦੇ ਸ਼ੁਰੂ ਹੋਣ ਤੋਂ ਪਹਿਲਾ ਖੇਡ ਮੈਦਾਨਾਂ ਨੂੰ ਖੇਡਾਂ ਦੇ ਮਿਆਰ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਜਾਵੇ । ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਸਕੂਲਾਂ ਵਿਚ ਕਰਵਾਈਆਂ ਜਾਣ ਵਾਲੀਆਂ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਉੱਤੇ ਹੋਣ ਵਾਲੀਆਂ ਖੇਡਾਂ ਦੇ ਮੱਦੇਨਜ਼ਰ ਸਾਫ਼-ਸਫ਼ਾਈ ਕਰਵਾਉਣ ਨੂੰ ਯਕੀਨੀ ਬਣਾਉਣ ਬਣਾਉਣ ਲਈ ਕਿਹਾ । 

           ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਐਬੂਲੈਂਸਾਂ ਤੇ ਮੈਡੀਕਲ ਟੀਮਾਂ ਦਾ ਪੁਖਤਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ।ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਖੇਡਾਂ ਸਬੰਧੀ ਵਿਦਿਆਰਥੀਆਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ ।

           ਇਸ ਮੌਕੇ ਸ੍ਰੀ ਸਿੱਧੂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਖ਼ਿਡਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਟ੍ਰੈਫਿਕ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਮੁਲਾਜ਼ਮਾਂ ਦੀਆਂ ਵਿਸ਼ੇਸ ਡਿਊਟੀਆਂ ਲਗਾਈਆਂ ਜਾਣ ਤਾਂ ਜੋ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕੀਤੀ ਕਿ ਖ਼ਿਡਾਰੀਆਂ ਦੀ ਚੰਗੀ ਡਾਈਟ ਅਤੇ ਸਾਫ ਸੁਥਰਾ ਪੀਣ ਯੋਗ ਪਾਣੀ ਆਦਿ ਦੇ ਵੀ ਪੁਖੱਤਾ ਪ੍ਰਬੰਧ ਕੀਤੇ ਜਾਣ । ਕਾਰਜ ਸਾਧਕ ਅਫ਼ਸਰਾਂ ਨੂੰ ਖੇਡ ਮੈਦਾਨਾਂ ਦੀ ਸਾਫ ਸਫਾਈ,ਪਾਖਨਿਆਂ ਦੀ ਸਫਾਈ ਕਰਵਾਉਣ ਦੇ ਆਦੇਸ਼ ਦਿੱਤੇ। 

             ਇਸ ਮੌਕੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਸ੍ਰੀ ਕੁਲਦੀਪ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਅਪਰਅਪਾਰ ਸਿੰਘ,ਸਹਾਇਕ ਸਿਵਲ ਸਰਜਨ ਡਾ: ਸਜੀਲਾ ਖਾਨ ,ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ, ਡੀ.ਐਮ. (ਖੇਡਾਂ) ਰਘੂ ਨੰਦਨ,ਮਾਰਕਿਟ ਕਮੇਟੀ ਤੋਂ ਸ਼੍ਰੀ ਗੁਰਸੇਵਕ ਸਿੰਘ , ਸ਼੍ਰੀ ਹਰਿੰਦਰ ਸਿੰਘ ਟਿਵਾਣਾ ਹਾਜ਼ਰ ਸਨ


Powered by Froala Editor

The Additional Deputy Commissioner Held A Meeting With Different Officials Regarding The Arrangements For District Level Sports Competitions Under Khedan Watan Punjab Ki 2024

Comments


Recommended Stories
Latest
Crime News
Most Visited Stories