NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਗੁਰੂ ਨਾਨਕ ਸਟੇਡੀਅਮ 'ਚ ਕਰਵਾਈ ਸਪੋਰਟਸ ਮੀਟ
October 29, 2024
Sports-Meet-Organized-By-Distric

ਸਰਕਾਰੀ ਤੇ ਗੈਰ-ਸਰਕਾਰੀ ਬਾਲ ਘਰਾਂ ਦੇ ਬੱਚਿਆਂ ਨੇ ਖੇਡ ਮੁਕਾਬਲਿਆਂ 'ਚ ਲਿਆ ਹਿੱਸਾ

ਜੇਤੂਆਂ ਨੂੰ ਇਨਾਮ ਵੀ ਵੰਡੇ

Daily Gianwan Bureau / Ludhiana

ਲੁਧਿਆਣਾ, 29 ਅਕਤੂਬਰ - ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਦੀ ਅਗਵਾਈ ਹੇਠ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਲਈ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸਪੋਰਟਸ ਮੀਟ ਕਰਵਾਈ ਗਈ।

ਸਪੋਰਟਸ ਮੀਟ ਮੌਕੇ ਵੱਖ-ਵੱਖ ਸਰਕਾਰੀ ਤੇ ਗੈਰ-ਸਰਕਾਰੀ ਬਾਲ ਘਰਾਂ ਦੇ ਬੱਚਿਆਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ ਬਾਲ ਘਰ, ਜਮਾਲਪੁਰ, ਸਹਿਯੋਗ ਹਾਫ ਵੇਅ ਹੋਮ, ਜਮਾਲਪੁਰ, ਪਿੰਡ ਹਸਨਪੁਰ ਵਿਖੇ ਮਨੁੱਖਤਾ ਦੀ ਸੇਵਾ ਆਸ਼ਰਮ, ਸ੍ਰੀ ਬਾਲਾ ਜੀ ਪ੍ਰੇਮ ਆਸ਼ਰਮ, ਐਸ.ਜੀ.ਬੀ. ਇੰਟਰਨੈਸ਼ਨ ਫਾਊਂਡੇਸ਼ਨ, ਮੁੱਲਾਂਪੁਰ, ਹੈਵਨਲੀ ਏਂਜਲਜ ਚਿਲਡਰਨ ਹੋਮ ਸ਼ਾਮਲ ਹਨ।

ਬਾਲ ਘਰਾਂ ਦੇ ਬੱਚਿਆਂ ਵੱਲੋਂ ਇੰਡੋਰ ਅਤੇ ਆਊਟਡੋਰ ਬੈਡਮਿੰਟਨ, ਬਾਸਕਟਬਾਲ ਅਤੇ ਕਬੱਡੀ, ਰਸਾਕੱਸੀ, ਪੇਂਟਿੰਗ, ਸਲੋਗਨ, ਕੋਲਾਜ ਮੇਕਿੰਗ, ਲੇਖ ਲਿਖਣ, ਰੰਗੋਲੀ ਆਦਿ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਬੱਚਿਆਂ ਦੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਵੀ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਚੇਅਰਪਰਸਨ, ਬਾਲ ਭਲਾਈ ਕਮੇਟੀ ਸ. ਸੁਰਜੀਤ ਸਿੰਘ ਰੋਮਾਣਾ, ਮੈਂਬਰ ਬਾਲ ਭਲਾਈ ਕਮੇਟੀ ਸ੍ਰੀਮਤੀ ਗੁਨਜੀਤ ਕੌਰ ਰੂਚੀ ਬਾਵਾ ਅਤੇ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਤੇਜ਼ਾ ਸਿੰਘ ਧਾਲੀਵਾਲ ਵੱਲੋਂ ਗੋਲਡ, ਸਿਲਵਰ, ਬਰੋਂਜ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਦੀ ਹੌਸਲਾ ਅਫਜਾਈ ਵੀ ਕੀਤੀ।

ਇਸ ਸਪੋਰਟਸ ਮੀਟ ਦੇ ਆਯੋਜਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸਟਾਫ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਭਾਗੀਦਾਰਾਂ ਲਈ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ।

ਇਸ ਮੌਕੇ ਬਾਲ ਘਰਾਂ ਦੇ ਇੰਚਾਰਜ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।

Powered by Froala Editor

Sports Meet Organized By District Child Protection Unit At Guru Nanak Stadium

Comments


Recommended Stories
Latest
Crime News
Most Visited Stories