NOW
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ    ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ    ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ    ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ    ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ     ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼    ਗਾਜ਼ੀਆਬਾਦ : ਟੀਐਨਟੀ ਟਾਵਰ ਵਿੱਚ ਖ਼ੁਦਕੁਸ਼ੀ ਦਾ ਸ਼ੱਕ, 29ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ    ਨੇਪਾਲ ਦੇ ਗ੍ਰਹਿ ਮੰਤਰੀ ਸੁਧਨ ਗੁਰੂਂਗ ਦਾ 26 ਦਿਨਾਂ ਵਿੱਚ ਅਸਤੀਫ਼ਾ, ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਤਹਿਤ ਤਬਾਦਲਾ    ਨਵਾਂਸ਼ਹਿਰ ਦੇ ਕਸਬਾ ਔੜ ਚ ਦੁਕਾਨਦਾਰ ਦਾ ਬੇਟਾ ਗੰਭੀਰ ਰੂਪ ਵਿੱਚ ਜ਼ਖ਼ਮੀ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ   
ਗੁਰੂ ਨਾਨਕ ਸਕੂਲ, ਦੋਰਾਹਾ ਵਿਖੇ ‘ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਈਸਟ (ਖੰਨਾ)’ ਖੇਡ ਸਮਾਗਮ ਕਰਵਾਇਆ
November 8, 2024
At-Guru-Nanak-School-Doraha-Saho

Daily Gianwan Bureau / Doraha

ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ ‘ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਈਸਟ (ਖੰਨਾ)’ ਅਧੀਨ ਦੋ ਰੋਜ਼ਾ ਖੇਡ ਸਮਾਗਮ ਕਰਵਾਇਆ ਜਾ ਰਿਹਾ ਹੈ।ਮਿਤੀ 08 ਨਵੰਬਰ, 2024 ਨੂੰ ਅੰਡਰ-14 ਅਤੇ  ਅੰਡਰ-17 ਲੜਕੀਆਂ ਦੇ ਮੁਕਾਬਲੇ ਕਰਵਾਏ  ਗਏ।ਇਸ ਖੇਡ ਸਮਾਗਮ ਵਿੱਚ ਪਵਿੱਤਰਪਾਲ ਸਿੰਘ ਪਾਂਗਲੀ ਜੀ  ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਡੀ.ਪੀ.ਠਾਕੁਰ ਜੀ ਨੇ ਫੁੱਲਾਂ ਦੇ ਗੁਲਦਸਤੇ ਨਾਲ਼ ਮੁੱਖ ਮਹਿਮਾਨ ਦਾ ਸਵਾਗਤ ਕੀਤਾ।ਖੇਡ ਸਮਾਗਮ ਦਾ ਆਰੰਭ ਸ਼ਬਦ ਗਾਇਨ ਨਾਲ ਕੀਤਾ ਗਿਆ। ਉਪਰੰਤ ਮੁੱਖ ਮਹਿਮਾਨ ਪਵਿੱਤਰਪਾਲ ਸਿੰਘ ਪਾਂਗਲੀ ਵੱਲੋਂ ਝੰਡੇ ਨੂੰ ਸਲਾਮੀ ਦਿੱਤੀ ਗਈ।ਸਹੁੰ ਚੁੱਕਣ ਦੀ ਰਸਮ ਉਪਰੰਤ ਸਕੂਲ ਪ੍ਰਿੰਸੀਪਲ ਡੀ.ਪੀ. ਠਾਕੁਰ ਦੁਆਰਾ ਮੁੱਖ ਮਹਿਮਾਨ ਜੀ ਦਾ ਰਸਮੀ ਸਵਾਗਤ ਕੀਤਾ ਗਿਆ।ਮੁੱਖ ਮਹਿਮਾਨ ਸਾਹਿਬ ਨੇ ਖੇਡ ਸਮਾਗਮ ਆਰੰਭ ਕਰਨ ਦਾ ਐਲਾਨ ਕੀਤਾ। ਇਸ ਖੇਡ ਸਮਾਗਮ ਦੌਰਾਨ ਅੰਡਰ-14 ਅਤੇ  ਅੰਡਰ-17 ਲੜਕੀਆਂ ਦੀਆਂ 100 ਮੀਟਰ, 200 ਮੀਟਰ, 800 ਮੀਟਰ, 80 ਮੀਟਰ ਹਰਡਲ, 110 ਮੀਟਰ ਹਰਡਲ, 400 ਮੀਟਰ, ਲੰਮੀ ਛਾਲ਼, 4ਣ100 ਮੀਟਰ ਰਿਲੇਅ ਆਦਿ ਦੌੜਾਂ ਕਰਵਾਈਆਂ ਗਈਆਂ।ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਜੀ ਵੱਲੋਂ  ਇਨਾਮ ਤਕਸੀਮ ਕੀਤੇ ਗਏ।ਜੀਵਨ ਵਿੱਚ ਖੇਡਾਂ ਦੀ ਮਹਾਨਤਾ ਬਾਰੇ ਦੱਸਦਿਆਂ ਮੁੱਖ ਮਹਿਮਾਨ ਪਵਿੱਤਰਪਾਲ ਸਿੰਘ ਪਾਂਗਲੀ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡ ਸਮਾਗਮ ਦਾ ਆਯੋਜਨ ਬਹੁਤ ਵਧੀਆ ਤਰੀਕੇ ਨਾਲ਼ ਕੀਤਾ ਗਿਆ।ਉਹਨਾਂ ਨੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਤੰਦਰੁਸਤ ਰਹਿਣ ਲਈ ਖੇਡਾਂ ਬਹੁਤ ਜ਼ਰੂਰੀ ਹਨ। ਇਸ ਨਾਲ਼ ਪੜ੍ਹਾਈ ਵਿੱਚ ਇਕਾਗਰਤਾ ਬਣਦੀ ਹੈ ਜਿਸ ਨਾਲ਼ ਤੁਸੀਂ ਆਪਣੇ ਮਿੱਥੇ ਹੋਏ ਮੁਕਾਮ ਨੂੰ ਹਾਸਿਲ ਕਰ ਸਕਦੇ ਹੋ।ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਜੀ ਨੇ ਇਸ ਖੇਡ ਸਮਾਗਮ ਦੀ ਆਰੰਭਤਾ ਤੇ ਵਧਾਈ ਦਿੱਤੀ। ਸਫ਼ਲਤਾਪੂਰਵਕ ਨੇਪਰੇ ਚੜ੍ਹਨ ਤੇ ਸ਼ਲਾਘਾ ਕੀਤੀ।ਇਸ ਮੌਕੇ ਰਾਜਿੰਦਰ ਸਿੰਘ ਖਾਲਸਾ, ਆਦਰਸ਼ਪਾਲ ਬੈਕਟਰ, ਰਵਿੰਦਰ ਸਿੰਘ ਮਲਹਾਂਸ, ਨਵਨੀਤ ਸਿੰਘ ਮਾਂਗਟ ਤੇ ਸਾਰੇ ਕਮੇਟੀ ਮੈਂਬਰਾਂ ਨੇ ਅਤੇ ਪ੍ਰੋ. ਅਮਨਦੀਪ ਟਾਂਗਰੀ ਨੇ ਇਸ ਖੇਡ ਸਮਾਗਮ ਵਿੱਚ ਆਪਣਾ ਕੀਮਤੀ ਸਮਾਂ ਦੇ ਕੇ ਹਾਜ਼ਰੀ ਭਰੀ।ਉਚੇਚੇ ਤੌਰ ਤੇ ਪੱਤਰਕਾਰ ਲਾਲ ਸਿੰਘ ਮਾਂਗਟ, ਰੋਹਿਤ ਗੁਪਤਾ ਅਤੇ ਮੁਦਿਤ ਮਹਿੰਦਰਾ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।ਕਮੇਟੀ ਮੈਂਬਰ ਇੰਦਰ ਸਿੰਘ ਜੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇਸ ਸੰਸਥਾ ਦੀ ਸ਼ੁਰੂਆਤ 35 ਵਿਦਿਆਰਥੀਆਂ ਦੁਆਰਾ ਕੀਤੀ ਗਈ ਸੀ, ਅਸੀਂ ਜੋ ਉਸ ਸਮੇਂ ਪਨੀਰੀ ਲਗਾਈ ਸੀ ਅੱਜ ਉਹ ਵੱਡੀ ਹੋ ਗਈ ਹੈ ਅਤੇ ਇੱਕ ਨਾਮਵਰ ਸੰਸਥਾ ਦਾ ਰੂਪ ਧਾਰਨ ਕਰ ਚੁੱਕੀ ਹੈ।ਸਕੂਲ ਪ੍ਰਿੰਸੀਪਲ ਡੀ.ਪੀ.ਠਾਕੁਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਸੀਂ ਸਕੂਲ ਪ੍ਰਬੰਧਕ ਕਮੇਟੀ ਦੇ ਬਹੁਤ ਧੰਨਵਾਦੀ ਹਾਂ ਜਿੰਨ੍ਹਾਂ ਨੇ ਸਾਨੂੰ ਇਹ ਖੇਡ ਸਮਾਗਮ ਕਰਵਾਉਣ ਲਈ ਸਹਿਯੋਗ ਦਿੱਤਾ ਅਤੇ ਨਾਲ ਹੀ ਕਿਹਾ ਕਿ ਖੇਡਾਂ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਅਧਿਆਪਕਾਂ ਦੀ ਹੌਸਲਾ ਅਫ਼ਜਾਈ ਨਾਲ਼ ਹੀ ਸੰਭਵ ਹੁੰਦੀ ਹੈ।ਖੇਡਾਂ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ।ਖੇਡ ਦੇ ਮੈਦਾਨ ਵਿੱਚ ਪੈਰ ਰੱਖਦਿਆਂ ਹੀ ਵਿਦਿਆਰਥੀਆਂ ਵਿੱਚ ਜੋਸ਼ ਠਾਠਾਂ ਮਾਰਦਾ ਹੈ। 

Powered by Froala Editor

At Guru Nanak School Doraha Sahodaya School Complex Ludhiana East Khanna Organized A Sports Event

Comments


Recommended Stories
Latest
Crime News
Most Visited Stories