NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਬਾਲ ਘਰਾਂ ਦੇ ਬੱਚਿਆਂ ਦੀ ਜ਼ੋਨ ਪੱਧਰੀ ਸਪੋਰਟਸ ਮੀਟ ਆਯੋਜਿਤ
November 12, 2024
Organized-Zone-Level-Sports-Meet

ਜ਼ਿਲ੍ਹਾ ਲੁਧਿਆਣਾ, ਬਠਿੰਡਾ, ਪਟਿਆਲਾ, ਫਾਜਿਲਕਾ ਅਤੇ ਐਸ.ਏ.ਐਸ. ਨਗਰ ਦੇ ਸਰਕਾਰੀ ਅਤੇ ਗੈਰ-ਸਰਕਾਰੀ ਬਾਲ ਘਰਾਂ ਨੇ ਲਿਆ ਹਿੱਸਾ

Daily Gianwan Bureau / Ludhiana

ਲੁਧਿਆਣਾ, 12 ਨਵੰਬਰ - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਦੀ ਅਗਵਾਈ ਹੇਠ ਜੋਨ ਪੱਧਰੀ ਸਪੋਰਟਸ ਮੀਟ, 2024 ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ, ਪਿੰਡ ਗਿੱਲ ਵਿਖੇ ਕਰਵਾਈ ਗਈ।


ਇਸ ਜੋਨ ਪੱਧਰੀ ਸਪੋਰਟਸ ਮੀਟ ਵਿੱਚ ਜਿਲ੍ਹਾ ਬਠਿੰਡਾ, ਪਟਿਆਲਾ, ਫਾਜਿਲਕਾ, ਐਸ.ਏ.ਐਸ. ਨਗਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਅਤੇ ਗੈਰ-ਸਰਕਾਰੀ ਬਾਲ ਘਰਾਂ ਵੱਲੋ ਹਿੱਸਾ ਲਿਆ ਗਿਆ। ਬਾਲ ਘਰਾਂ ਦੇ ਜਿਹੜੇ ਬੱਚੇ ਆਊਟਡੋਰ ਅਤੇ ਇੰਡੋਰ ਖੇਡਾਂ ਬੈਡਮਿੰਟਨ, ਬਾਸਕਟ ਬਾਲ ਤੋਂ ਇਲਾਵਾ ਪੇਟਿੰਗ, ਸਲੋਗਨ, ਕੋਲਾਜ ਮੇਕਿੰਗ, ਰੰਗੋਲੀ, ਲੇਖ ਲਿਖਣ,  ਰੱਸਾਕਸ਼ੀ, 100 ਮੀਟਰ ਰੇਸ, ਰਿਲੇ ਰੇਸ, ਹਾਈ ਜੰਪ ਆਦਿ ਖੇਡਾਂ ਵਿੱਚ ਪਹਿਲੇ ਅਤੇ ਦੂਜੇ ਸਥਾਨ 'ਤੇ ਆਏ ਸਨ, ਉਹਨਾਂ ਬੱਚਿਆਂ ਦਾ ਜੋਨ ਪੱਧਰੀ ਮੁਕਾਬਲਾ ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਫਸਰਾਂ ਵੱਲੋ ਕਰਵਾਇਆ ਗਿਆ।


ਜੋਨ ਪੱਧਰੀ ਖੇਡਾਂ ਵਿੱਚ ਪਹਿਲੇ ਅਤੇ ਦੂਜੇ ਸਥਾਨ 'ਤੇ ਆਏ ਬੱਚਿਆਂ ਨੂੰ ਸ਼੍ਰੀ ਗੁਰਜੀਤ ਸਿੰਘ ਰੋਮਾਣਾ (ਚੇਅਰਪਰਸਨ, ਬਾਲ ਭਲਾਈ ਕਮੇਟੀ), ਐਡਵੋਕੇਟ ਸ਼੍ਰੀ ਬਲਵਿੰਦਰ ਸਿੰਘ (ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਸਾਹਿਬ) ਅਤੇ ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਸ਼੍ਰੀਮਤੀ ਰਸ਼ਮੀ  ਵੱਲੋ ਗੋਲਡ, ਸਿਲਵਰ ਅਤੇ ਬਰੋਨਜ਼ ਆਦਿ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ।


ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਨਨਕਾਣਾ ਸਾਹਿਬ ਪਬਲਿਕ ਸਕੂਲ, ਪਿੰਡ ਗਿੱਲ ਦੇ ਸਟਾਫ ਵੱਲੋ ਇਸ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਇਸ ਸਪੋਰਟਸ ਮੀਟ ਵਿੱਚ ਨਨਕਾਣਾ ਸਾਹਿਬ ਪਬਲਿਕ ਸਕੂਲ, ਪਿੰਡ ਗਿੱਲ ਦੇ ਬੱਚਿਆਂ ਵੱਲੋ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਗਿਆ।

Powered by Froala Editor

Organized Zone Level Sports Meet Of Children Of Orphanages

Comments


Recommended Stories
Latest
Crime News
Most Visited Stories